Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,ਟਰੈਕਟਰ ਦੀ ਟੱਕਰ ਨਾਲ ਖੰਬਾ ਟੁੱਟਣ ’ਤੇ ਹੋਇਆ ਵਧਿਆ ਤਕਰਾਰ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲਾਲਪੁਰ ’ਚ ਲੰਘੀ ਦੇਰ ਸ਼ਾਮ ਪਿੰਡ ਦੇ ਜਿੰਮ ਵਿਚ ਫੈਸਲੇ ਲਈ ਗਏ ਚਚੇਰੇ ਭਰਾਵਾਂ ਵਿਚੋਂ ਇਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੰਜ ਲੋਕਾਂ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਹੱਤਿਆ ਟਰੈਕਟਰ ਚਲਾਉਣ ਦੀ ਜਾਚ ਸਿੱਖਣ ਦੌਰਾਨ ਬਿਜਲੀ ਦਾ ਖੰਬਾ ਟੁੱਟਣ ਤੋਂ ਬਣੇ ਵਿਵਾਦ ਕਰਕੇ ਹੋਈ ਦੱਸੀ ਜਾ ਰਹੀ ਹੈ। ਹਾਲਾਂਕਿ ਹਾਲੇ ਤਕ ਕਿਸੇ ਦੀ ਇਸ ਮਾਮਲੇ ਵਿਚ ਗਿ੍ਰਫਤਾਰੀ ਨਹੀਂ ਹੋਈ ਹੈ

ਸਤਨਾਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਲਾਲਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਭਾਰ ਨਿਸ਼ਾਨ ਸਿੰਘ ਦਾ ਲੜਕਾ ਹਰਜੋਤ ਸਿੰਘ ਖੰਡੀ ਨਾਮਕ ਵਿਅਕਤੀ ਦੇ ਟਰੈਕਟਰ ’ਤੇ ਜਾਚ ਸਿੱਖ ਰਿਹਾ ਸੀ। ਇਸੇ ਦੌਰਾਨ ਟਰੈਕਟਰ ਬਿਜਲੀ ਦੇ ਖੰਬੇ ਵਿਚ ਵੱਜਣ ਕਾਰਨ ਖੰਬਾ ਟੁੱਟ ਗਿਆ, ਜਿਸਦੇ ਬਿਜਲੀ ਵਿਭਾਗ ਨੂੰ ਪੈਸੇ ਦੇਣੇ ਸਨ। ਖੰਡੀ ਇਹ ਪੈਸੇ ਹਰਜੋਤ ਨੂੰ ਦੇਣ ਲਈ ਕਹਿ ਰਿਹਾ ਸੀ, ਜਦੋਕਿ ਹਰਜੋਤ ਖੰਡੀ ਨੂੰ ਪੈਸੇ ਦੇਣ ਲਈ ਕਹਿ ਰਿਹਾ ਸੀ। ਲੰਘੀ ਰਾਤ ਇਸ ਸਬੰਧੀ ਪਿੰਡ ਦੇ ਜਿੰਮ ਵਿਚ ਫੈਸਲਾ ਰੱਖਿਆ ਗਿਆ ਸੀ, ਜਿਥੇ ਹਰਜੋਤ ਦੇ ਨਾਲ ਉਸਦਾ ਲੜਕਾ ਜਗਦੀਪ ਸਿੰਘ ਵੀ ਗਿਆ। ਉਥੇ ਹੋਏ ਤਕਰਾਰ ਦੇ ਚਲਦਿਆਂ ਸ਼ੁਭਕਰਨ ਸਿੰਘ ਪੁੱਤਰ ਸਤਨਾਮ ਸਿੰਘ, ਗੁਰਪ੍ਰਤਾਪ ਸਿੰਘ ਪੁੱਤਰ ਗੁਰਭੇਜ ਸਿੰਘ, ਦਿਲਬਾਗ ਸਿੰਘ ਪੁੱਤਕਰ ਸਤਨਾਮ ਸਿੰਘ, ਖੰਡੀ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਲਾਲਪੁਰਾ ਅਤੇ ਲਵ ਵਾਸੀ ਤੁੜ ਨੇ ਉਸਦੇ ਲੜਕੇ ਉੱਪਰ ਚਾਕੂ ਅਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਹ ਆਪਣੇ ਲੜਕੇ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲੈ ਕੇ ਆਇਆ ਜਿਥੇ ਉਸਦੀ ਮੌਤ ਹੋ ਗਈ

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ’ਤੇ ਸ਼ੁਭਕਰਨਜੀਤ ਸਿੰਘ, ਗੁਰਪ੍ਰਤਾਪ ਸਿੰਘ, ਦਿਲਬਾਗ ਸਿੰਘ, ਖੰਡੀ ਅਤੇ ਲਵ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਦੂਜੇ ਪਾਸੇ ਮਿ੍ਰਤਕ ਦੇ ਵਾਰਸਾਂ ਨਿਸ਼ਾਨ ਸਿੰਘ, ਸਰਬਜੀਤ ਸਿੰਘ, ਜਗਰੂਪ ਸਿੰਘ, ਸਰਦੂਲ ਸਿੰਘ, ਕੁਲਵੰਤ ਸਿੰਘ ਕੰਗ, ਕੁਲਵੰਤ ਸਿੰਘ ਲਾਲਪੁਰ, ਦਲਬੀਰ ਸਿੰਘ ਸ਼ਹਾਬਪੁਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕੱਦਮੇ ਵਿਚ ਐੱਸਸੀ, ਐੱਸਟੀ ਐਕਟ ਦੀਆਂ ਧਾਰਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਲੜਕੀ ਦਾ ਰਿਸ਼ਤਾ ਛੁਡਵਾਉਣ ਦੀ ਰੰਜਿਸ਼ ਨੂੰ ਲੈ ਕੇ ਔਰਤ ਦੀ ਕੁੱਟਮਾਰ,ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਮਾਮਲਾ ਦਰਜ

Read Next

ਮਹਿਲਾ ਕਮਿਸ਼ਨ ਪੰਜਾਬ ਨੇ ਲਹਿੰਬਰ ਹੁਸੈਨਪੁਰੀ ਅਤੇ ਉਸ ਦੀ ਪਤਨੀ ਵਿਚਾਲੇ ਕਰਵਾਈ ਸੁਲ੍ਹਾ