Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

BJP ਆਗੂ ਬਰਨਾਲਾ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਕਰਕੇ ਕਿਸਾਨਾਂ ਦੇ ਘਿਰਾਓ ਤੋਂ ਡਰਦਿਆਂ ਪਿਛਲੇ ਗੇਟੋਂ ਭੱਜਿਆ

ਬਰਨਾਲਾ : ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਵਿਖੇ ਪਟਿਆਲਾ ਦੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਸੋਮਵਾਰ ਨੂੰ ਦੇਰ ਰਾਤ ਪੁੱਜੇ ਅਤੇ ਮੰਗਲਵਾਰ ਦਿਨ ਚੜ੍ਹਦਿਆਂ ਹੀ ਬੰਦ ਕਮਰਾ ਮੀਟਿੰਗ ਕਰਨ ਉਪਰੰਤ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪਿਛਲੇ ਗੇਟ ਤੋਂ ਭੱਜਣ ‘ਚ ਸਫਲ ਰਹੇ। ਮੰਗਲਵਾਰ ਦਿਨ ਚੜ੍ਹਦਿਆਂ ਹੀ ਬਰਨਾਲਾ ਪੁਲਿਸ ਦੇ ਉਪ ਕਪਤਾਨ ਲਖਵੀਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਥਾਣਾ ਸਿਟੀ ਇਕ ਦੇ ਮੁਖੀ ਲਖਵਿੰਦਰ ਸਿੰਘ ਥਾਣਾ ਸਿਟੀ ਦੋ ਦੇ ਮੁਖੀ ਗੁਰਤਾਰ ਸਿੰਘ ਦੀ ਟੀਮ ਵੱਲੋਂ ਭਾਰੀ ਗਿਣਤੀ ਵਿਚ ਪੁਲਿਸ ਤਾਇਨਾਤ ਕਰਕੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਭਾਜਪਾ ਆਗੂ ਦੀ ਭਿਣਕ ਲੱਗਦਿਆਂ ਹੀ ਕਿਸਾਨ ਆਗੂਆਂ ਵੱਲੋਂ ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਦਾ ਵੀ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਦੇ ਮੱਦੇਨਜ਼ਰ ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਦੇ ਪਿਛਲੇ ਗੇਟ ਤੋਂ ਆਪਣੀ ਗੱਡੀ ਲੈ ਕੇ ਜਿਉਂ ਹੀ ਤੇਜ਼ ਰਫ਼ਤਾਰ ਨਾਲ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨਿਕਲੇ, ਉਨ੍ਹਾਂ ਦੀ ਗੱਡੀ ਖੰਭੇ ਅਤੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਕੇ ਕਚਹਿਰੀ ਚੌਕ ਤੋਂ ਹੁੰਦੀ ਹੋਈ ਨਿਕਲ ਗਈ

ਭਾਵੇਂ ਕਿਸਾਨਾਂ ਵੱਲੋਂ ਭਾਜਪਾ ਆਗੂ ਤੇ ਸੁਰਜੀਤ ਸਿੰਘ ਬਰਨਾਲਾ ਦੇ ਪਰਿਵਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਪਰ ਉਹ ਭਾਜਪਾ ਆਗੂ ਦੀ ਘੇਰਾਬੰਦੀ ਕਰਨ ਵਿਚ ਅਸਫਲ ਰਹੇ। ਬਰਨਾਲਾ ਪੁਲਿਸ ਵੱਲੋਂ ਭਾਜਪਾ ਆਗੂ ਨੂੰ ਸੁਰੱਖਿਅਤ ਕੱਢਣ ਵਿਚ ਜਿੱਥੇ ਪੂਰੀ ਚਾਰਾਜੋਈ ਲਾਈ ਗਈ ਉਥੇ ਹੀ ਕਿਸਾਨ ਆਗੂਆਂ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਅੱਗੇ ਧਰਨੇ ਦਾ ਐਲਾਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ

ਬੀਜੇਪੀ ਆਗੂ ਦੀ ਬਰਨਾਲਾ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਜ਼ਿਲ੍ਹਾ ਬਰਨਾਲਾ ਦੇ ਸਿਆਸੀ ਗਲਿਆਰਿਆਂ ਵਿਚ ਕੋਈ ਨਵੀਂ ਹਲਚਲ ਪੈਦਾ ਕਰ ਸਕਦੀ ਹੈ।

Vinkmag ad
Share Our Daily Posts

News Desk

Read Previous

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਦੱਖਣੀ ਅਫਰੀਕਾ ‘ਚ ਸੱਤ ਸਾਲ ਦੀ ਸਜਾ, 60 ਲੱਖ ਰਾਂਡ ਦੀ ਧੋਖਾਧੜੀ ਦਾ ਇਲਜ਼ਾਮ ਦੋਸ਼

Read Next

ਸ਼ਰਮਨਾਕ ਕਾਰਾ : ਪਿਓ ਨੇ ਆਪਣੀ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ