ਫ਼ਿਰੋਜ਼ਪੁਰ, 9 ਜੂਨ – ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਨੁੱਖੀ ਜੀਵਾਂ ਤੇ ਪਰਿੰਦਿਆਂ ਲਈ ਜਾਨਲੇਵਾ ਪਾਬੰਦੀ ਸ਼ੁਦਾ ਚਾਈਨਾ ਡੋਰ ਦਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਖ਼ਬਰ ਦੀ ਇਤਲਾਹ ‘ਤੇ ਕੀਤੀ ਕਾਰਵਾਈ ਵਿਚ ਪੁਲਿਸ ਨੇ ਸਟੋਰ ਕੀਤੀ 5820 ਗੱਟੂ ਚਾਈਨਾ ਡੋਰ ਨਾਲ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। Share Our Daily Posts