Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਵਿਧਵਾ ਨੂੰ ਬਲੈਕਮੇਲ ਕਰਨ ਵਾਲਾ ਨਾਮਜ਼ਦ, ਭੈਣ ਤੇ ਬੇਟੀਆਂ ਦੀਆਂ ਤਸਵੀਰਾਂ ‘ਤੇ Call Girl ਲਿਖ ਕੇ ਫੋਨ ਨੰਬਰ ਵੀ ਕੀਤੇ ਵਾਇਰਲ

ਪਟਿਆਲਾ : ਇਕ ਵਿਧਵਾ ਨੂੰ ਬਲੈਕਮੇਲ ਕਰਨ ਅਤੇ ਉਸਦੇ ਪਰਿਵਾਰ ਦੀਆਂ ਕੁੜੀਆਂ ਦੀਆਂ ਫੋਟੋਆਂ ਤੇ ਮੋਬਾਇਲ ਨੰਬਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜੁਨੈਦ ਮਲਿਕ ਵਾਸੀ ਯਸ਼ੋਧਰਪੁਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਸਬ ਇੰਸਪੈਕਟਰ ਸੁਮਨ ਬਾਲਾ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕੀਤਾ ਹੈ ਅਤੇ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ

ਪੁਲਿਸ ਕੋਲ ਦਰਜ ਕੇਸ ਅਨੁਸਾਰ ਵਿਧਵਾ ਔਰਤ ਅਤੇ ਮੁਲਜ਼ਮ ਦੀ ਕਰੀਬ ਢਾਈ ਸਾਲ ਪਹਿਲਾਂ ਇੰਸਟਾਗ੍ਰਾਮ ‘ਤੇ ਦੋਸਤੀ ਹੋਈ ਸੀ ਜਿਸ ਤੋਂ ਬਾਅਦ ਦੋਵਾਂ ਨੇ ਮੋਬਾਈਲ ਫੋਨ ‘ਤੇ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ। ਦੋਸ਼ ਹੈ ਕਿ ਮੁਲਜ਼ਮ ਉਕਤ ਔਰਤ ‘ਤੇ ਆਪਣੀ ਮਨਮਰਜ਼ੀ ਕਰਨ ਲਈ ਦਬਾਅ ਬਣਾਉਂਦਿਆਂ ਬਲੈਕਮੇਲ ਕਰਨ ਲੱਗਾ, ਜਿਸ ਤੋਂ ਬਾਅਦ ਔਰਤ ਨੇ ਮੁਲਜ਼ਮ ਦਾ ਨੰਬਰ ਬਲਾਕ ਕਰ ਦਿੱਤਾ। ਆਪਣੀ ਨਾ ਚਲਦੀ ਦੇਖ ਮੁਲਜ਼ਮ ਨੇ ਇਸ ਔਰਤ ਦੀ ਭੈਣ ਅਤੇ ਉਸ ਦੀਆਂ ਲੜਕੀਆਂ ਦੀਆਂ ਤਸਵੀਰਾਂ ਅਤੇ ਮੋਬਾਇਲ ਨੰਬਰ ਵੀ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ। ਅਣਪਛਾਤੇ ਨੰਬਰਾਂ ਨੂੰ ਲਗਾਤਾਰ ਫੋਨ ਆਉਣ ਤੋਂ ਬਾਅਦ ਪੀੜਤ ਔਰਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ

 

Vinkmag ad
Share Our Daily Posts

News Desk

Read Previous

Apple ਦੇ Privacy Feature ’ਚ ਹੋਇਆ ਦੋਗੁਣਾ ਇਜਾਫਾ, ਨਵੇਂ IPhone ਦਾ ਡਾਟਾ ਰਹੇਗਾ Full Proof Secure

Read Next

ਕੋਲਕਾਤਾ ‘ਚ ਗੈਂਗਸਟਰ ਜੈਪਾਲ ਭੁੱਲਰ ਤੇ ਜਸਬੀਰ ਜੱਸੀ ਪੁਲਿਸ ਮੁਕਾਬਲੇ ‘ਚ ਢੇਰ, ਜਾਣੋ ਕੀ ਸੀ ਮਾਮਲਾ