Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਕੋਲਕਾਤਾ ‘ਚ ਗੈਂਗਸਟਰ ਜੈਪਾਲ ਭੁੱਲਰ ਤੇ ਜਸਬੀਰ ਜੱਸੀ ਪੁਲਿਸ ਮੁਕਾਬਲੇ ‘ਚ ਢੇਰ, ਜਾਣੋ ਕੀ ਸੀ ਮਾਮਲਾ

ਬਰਨਾਲਾ : ਪਿਛਲੇ ਦਿਨੀਂ ਜਗਰਾਉਂ ‘ਚ ਦਿਨ- ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਗੈਂਗਸਟਰਾਂ ਦੀ ਪੈੜ ਦੱਬਦਿਆਂ ਪੰਜਾਬ ਪੁਲਿਸ ਦੀ ਇਕ ਸਪੈਸ਼ਲ ਫੋਰਸ ਟੀਮ ਵੱਲੋਂ ਕੋਲਕਾਤਾ (ਪੱਛਮੀ ਬੰਗਾਲ) ‘ਚ ਜਾ ਕੇ ਐਨਕਾਊਂਟਰ ਕਰਕੇ ਦੋਵੇਂ ਗੈਂਗਸਟਰਾਂ ਨੂੰ ਢਹਿ – ਢੇਰੀ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਤਿਆਰ ਕੀਤੀ ਸਪੈਸ਼ਲ ਫੋਰਸ ਓਕੋ ਦੀ ਟੀਮ ਥਾਣੇਦਾਰਾਂ ਦੇ ਕਾਤਲ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਗੈਂਗਸਟਰ ਦੀ ਪੈੜ ਦੱਬਦਿਆਂ ਪੱਛਮੀ ਬੰਗਾਲ (ਕੋਲਕਾਤਾ) ਜਾ ਕੇ ਉਥੋਂ ਦੀ ਪੁਲਿਸ ਦੇ ਸਹਿਯੋਗ ਨਾਲ ਐਨਕਾਊਂਟਰ ਕਰਨ ਵਿਚ ਸਫਲ ਹੋਈ ਹੈ। ਜਿੱਥੇ ਪੰਜਾਬ ਪੁਲਿਸ ਨੇ ਦੋਵੇਂ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ, ਉੱਥੇ ਹੀ ਪੱਛਮੀ ਬੰਗਾਲ ਪੁਲਿਸ ਦਾ ਇਕ ਇੰਸਪੈਕਟਰ ਇਸ ਪੁਲਿਸ ਮੁਕਾਬਲੇ ਵਿਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।

ਜ਼ਿਕਰਯੋਗ ਹੈ ਕਿ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਨੇ ਜਗਰਾਉਂ ਦੀ ਅਨਾਜ ਮੰਡੀ ‘ਚ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਹੀ ਓਕੋ ਟੀਮ ਵਲੋਂ ਉਨ੍ਹਾਂ ਦੀ ਪੈੜ ਨੱਪੀ ਜਾ ਰਹੀ ਸੀ। ਇਸ ਦਰਮਿਆਨ ਪੁਲਿਸ ਨੂੰ ਭੁੱਲਰ ਦੇ ਕੋਲਕਾਤਾ ਵਿਚ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਓਕੋ ਅਤੇ ਐੱਸ. ਟੀ. ਐੱਫ਼. ਵਲੋਂ ਸਾਂਝੇ ਆਪਰੇਸ਼ਨ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ

ਸੂਕਰਾਂ ਮੁਤਾਬਕ ਜੈਪਾਲ ਭੁੱਲਰ ਪਹਿਲਾਂ ਕੋਲਕਾਤਾ ਦੇ ਇਕ ਹੋਟਲ ਵਿਚ ਠਹਿਰਾਇਆ ਸੀ ਜਿਸ ਤੋਂ ਬਾਅਦ ਉਹ ਉਥੇ ਕਿਸੇ ਦੇ ਘਰ ਵਿਚ ਲੁੱਕ ਗਿਆ। ਪੁਲਿਸ ਵਲੋਂ ਲਗਾਤਾਰ ਤਿੰਨ ਦਿਨ ਤਕ ਜੈਪਾਲ ਭੁੱਲਰ ਦੀ ਰੇਕੀ ਕੀਤੀ ਗਈ ਅਤੇ ਬੁੱਧਵਾਰ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਘੇਰਾਬੰਦੀ ਕਰਕੇ ਪਹਿਲਾਂ ਉਨ੍ਹਾਂ ਨੂੰ ਆਤਮ ਸਮਰਪਣ ਲਈ ਕਿਹਾ ਪਰ ਬਾਅਦ ‘ਚ ਜਦੋਂ ਦੋਵੇਂ ਪਾਸਿਓਂ ਗੋਲੀਆਂ ਚੱਲੀਆਂ ਤਾਂ ਦੋਵੇਂ ਗੈਂਗਸਟਰ ਇਸ ਮੁਕਾਬਲੇ ਵਿਚ ਢੇਰ ਹੋ ਗਏ, ਉਥੇ ਹੀ ਕੋਲਕਾਤਾ ਦੀ ਪੁਲਿਸ ਦਾ ਇੰਸਪੈਕਟਰ ਵੀ ਗੰਭੀਰ ਜ਼ਖ਼ਮੀ ਹੋਇਆ ਹੈ।

Vinkmag ad
Share Our Daily Posts

News Desk

Read Previous

ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਵਿਧਵਾ ਨੂੰ ਬਲੈਕਮੇਲ ਕਰਨ ਵਾਲਾ ਨਾਮਜ਼ਦ, ਭੈਣ ਤੇ ਬੇਟੀਆਂ ਦੀਆਂ ਤਸਵੀਰਾਂ ‘ਤੇ Call Girl ਲਿਖ ਕੇ ਫੋਨ ਨੰਬਰ ਵੀ ਕੀਤੇ ਵਾਇਰਲ

Read Next

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲ੍ਹੇ ’ਚ ਖੋਲ੍ਹੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ