Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਵੱਡੀ ਖ਼ੁਸ਼ਖ਼ਬਰੀ! ਹੁਣ ਘੁੰਮਣ ਜਾ ਸਕੋਗੇ ਫਰਾਂਸ, RT-PCR ਤੋਂ ਵੀ ਮਿਲੀ ਛੋਟ!

ਪੈਰਿਸ- ਫਰਾਂਸ ਵਿਚ ਰੈਸਟੋਰੈਂਟ, ਬਾਰ ਤੇ ਕੈਫੇ 9 ਜੂਨ ਤੋਂ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਮਿਲਣ ਦੇ ਨਾਲ ਹੀ ਟੂਰਿਸਟਾਂ ਲਈ ਵੀ ਵੱਡੀ ਖ਼ੁਸ਼ਖ਼ਬਰੀ ਆਈ ਹੈ। ਫਰਾਂਸ ਸਰਕਾਰ ਨੇ ਕੋਵਿਡ-19 ਪਾਬੰਦੀਆਂ ਵਿਚ ਰਾਹਤ ਦਿੰਦੇ ਹੋਏ ਯੂਰਪੀ ਸੰਘ ਤੇ ਹੋਰ ਦੇਸ਼ਾਂ ਦੇ ਸੈਲਾਨੀਆਂ ਨੂੰ ਪੀ. ਸੀ. ਆਰ. ਟੈਸਟ ਤੋਂ ਬਿਨਾਂ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਖ਼ਬਰ ਹੈ ਕਿ ਫਰਾਂਸ ਨੇ ਅਮਰੀਕਾ, ਬ੍ਰਿਟੇਨ ਦੇ ਨਾਲ-ਨਾਲ ਉਨ੍ਹਾਂ ਦੇਸ਼ਾਂ ਦੇ ਸੈਲਾਨੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ, ਜਿਨ੍ਹਾਂ ਨੇ ਯੂਰਪੀ ਸੰਘ ਵੱਲੋਂ ਮਨਜ਼ੂਰੀ ਪ੍ਰਾਪਤ ਕੋਰੋਨਾ ਟੀਕੇ ਲੁਆਏ ਹਨ

ਫਰਾਂਸ ਨੇ ਵੱਖ-ਵੱਖ ਦੇਸ਼ਾਂ ਦੇ ਸੈਲਾਨੀਆਂ ਦੇ ਆਉਣ ਲਈ ਗ੍ਰੀਨ, ਓਰੈਂਜ ਤੇ ਰੈੱਡ ਜ਼ੋਨ ਸ਼੍ਰੇਣੀਆਂ ਬਣਾਈਆਂ ਹਨ। ਗ੍ਰੀਨ ਸ਼੍ਰੇਣੀ ਵਿਚ ਆਸਟ੍ਰੇਲੀਆ, ਇਜ਼ਰਾਇਲ, ਜਾਪਾਨ, ਨਿਊਜ਼ੀਲੈਂਡ, ਸਿੰਗਾਪੁਰ, ਦੱਖਣੀ ਕੋਰੀਆ ਅਤੇ ਯੂਰਪੀ ਸੰਘ ਦੇ ਦੇਸ਼ ਹਨ। ਇੱਥੋਂ ਦੇ ਸੈਲਾਨੀ ਬਿਨਾਂ ਆਰ. ਟੀ.-ਪੀ. ਸੀ. ਆਰ. ਟੈਸਟ ਦੇ ਫਰਾਂਸ ਆ ਸਕਦੇ ਹਨ। ਹਾਲਾਂਕਿ, ਜਿਨ੍ਹਾਂ ਦੇ ਟੀਕਾ ਨਹੀਂ ਲੱਗਾ ਹੈ ਉਨ੍ਹਾਂ ਲਈ ਕੋਰੋਨਾ ਜਾਂਚ ਰਿਪੋਰਟ ਲਾਜ਼ਮੀ ਹੈ।

ਰੂਸ, ਬ੍ਰਿਟੇਨ, ਅਮਰੀਕਾ ਤੇ ਕੁਝ ਹੋਰ ਦੇਸ਼ਾਂ ਨੂੰ ਓਰੈਂਜ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਜਿੱਥੇ ਦੇ ਸੈਲਾਨੀਆਂ ਕੋਲ ਟੀਕਾਕਰਨ ਦਾ ਸਰਟੀਫਿਕੇਟ ਅਤੇ ਕੋਰੋਨਾ ਜਾਂਚ ਦੋਵੇਂ ਹੋਣਾ ਲਾਜ਼ਮੀ ਹੈ। ਜਿਨ੍ਹਾਂ ਲੋਕਾਂ ਨੇ ਕੋਵਿਡ ਟੀਕਾ ਨਹੀਂ ਲੁਆਇਆ ਹੈ ਉਨ੍ਹਾਂ ਸਿਰਫ ਜ਼ਰੂਰੀ ਵਜ੍ਹਾ ਹੋਣ ਦੀ ਸੂਰਤ ਵਿਚ ਹੀ ਫਰਾਂਸ ਵਿਚ ਆਉਣ ਦੀ ਮਨਜ਼ੂਰੀ ਮਿਲ ਸਕਦੀ ਹੈ।

ਰੈੱਡ ਜ਼ੋਨ ‘ਚ ਭਾਰਤ-
ਉੱਥੇ ਹੀ, ਜਿਨ੍ਹਾਂ ਦੇਸ਼ਾਂ ਵਿਚ ਕੋਰੋਨਾ ਮਾਮਲੇ ਕਾਫ਼ੀ ਹਨ ਉਨ੍ਹਾਂ ਨੂੰ ਫਰਾਂਸ ਨੇ ਰੈੱਡ ਜ਼ੋਨ ਵਿਚ ਰੱਖਿਆ ਹੈ। ਰੈੱਡ ਜ਼ੋਨ ਵਿਚ ਅਰਜਨਟੀਨਾ, ਬ੍ਰਾਜ਼ੀਲ, ਭਾਰਤ, ਤੁਰਕੀ ਤੇ ਦੱਖਣੀ ਅਫਰੀਕਾ ਸਣੇ 16 ਦੇਸ਼ ਸ਼ਾਮਲ ਹਨ। ਇੱਥੋਂ ਦੇ ਸੈਲਾਨੀਆਂ ਲਈ ਕੋਵਿਡ-19 ਨੈਗੇਟਿਵ ਰਿਪੋਰਟ ਅਤੇ 10 ਦਿਨਾਂ ਦਾ ਇਕਾਂਤਵਾਸ ਜ਼ਰੂਰੀ ਕੀਤਾ ਗਿਆ ਹੈ। ਫਰਾਂਸ ਵਿਚ ਹੁਣ ਤੱਕ ਕੋਰੋਨਾ ਸੰਕਰਮਮ ਦੇ 50.7 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਇਕ ਲੱਖ ਦਸ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਇਸ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਦਲੀਆਂ /ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ ..

Read Next

ਮੁੰਬਈ ਵਿਚ ਇਮਾਰਤ ਡਿੱਗਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ