ਮੁੰਬਈ, 10 ਜੂਨ – ਮੁੰਬਈ ਤੇ ਉਸ ਦੇ ਨੇੜਲੇ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ। ਜਿਸ ਕਾਰਨ ਆਮ ਜਨਜੀਵਨ, ਸੜਕੀ ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਮੁੰਬਈ ਤੇ ਇਸ ਦੇ ਨੇੜਲੇ ਇਲਾਕਿਆਂ ਵਿਚ ਅਗਲੇ ਤਿੰਨ ਦਿਨਾਂ ਵਿਚ ਭਾਰੀ ਮੀਂਹ ਦਾ ਖ਼ਦਸ਼ਾ ਪ੍ਰਗਟਾਇਆ ਹੈ।