Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ, ਜਾਣੋਂ ਕਦੋਂ ਮਿਲੇਗੀ ਰਾਹਤ

ਚੰਡੀਗੜ੍ਹ: ਪਿਛਲੇ ਕੁੱਝ ਦਿਨਾਂ ਤੋਂ ਗਰਮੀ ਪੂਰੇ ਜ਼ੋਰਾਂ ਉੱਤੇ ਹੈ। ਵਧੇ ਤਾਪਮਾਨ ਅਤੇ ਲੂ ਦੇ ਥਪੇੜਿਆਂ ਕਾਰਨ ਹਰ ਕਿਸੇ ਦਾ ਪਸੀਨਾ ਛੁੱਟ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਹੁਣ ਸਾਰਿਆ ਨੂੰ ਬੱਸ ਮੀਂਹ ਦਾ ਇੰਤਜ਼ਾਰ ਹੈ। ਹਰ ਕੋਈ ਅਸਮਾਨ ਵੱਲ ਵੇਖ ਰਿਹਾ ਕਿ ਕਦੋਂ ਰਾਹਤ ਦੀਆਂ ਬੂੰਦਾਂ ਟੱਪਕਣ। ਮੌਸਮ ਵਿਗਿਆਨੀਆਂ ਅਨੁਸਾਰ ਚੰਡੀਗੜ੍ਹ ਵਿਚ 11 ਜੂਨ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ, ਜਦੋਂ ਕਿ ਪੰਜਾਬ ਵਿਚ 12 ਅਤੇ ਹਰਿਆਣਾ ਵਿਚ 13 ਤੋਂ 16 ਜੂਨ ਵਿਚਾਲੇ ਮੀਂਹ ਦੀ ਸੰਭਾਵਨਾ ਹੈ

ਪੰਜਾਬ ਵਿਚ ਕਈ ਜ਼ਿਲਿਆਂ ਵਿਚ ਪਾਰਾ 43 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਟਿਆਲਾ ਸਭ ਤੋਂ ਗਰਮ ਰਿਹਾ। ਇੱਥੇ ਦਾ ਤਾਪਮਾਨ 43.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤੋਂ ਚਾਰ ਡਿਗਰੀ ਜ਼ਿਆਦਾ ਰਿਹਾ। ਗਰਮ ਹਵਾਵਾਂ ਨਾਲ ਲੋਕ ਬੇਚੈਨ ਹਨ। ਕਈ ਜ਼ਿਲਿਆਂ ਵਿਚ ਤਾਂ ਦਿਨ ਦਾ ਪਾਰਾ ਆਮ ਤੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਜ਼ਿਆਦਾ ਹੈ। ਰਾਤ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਪਟਿਆਲਾ ਵਿਚ ਘੱਟੋ ਘੱਟ ਤਾਪਮਾਨ ਵੀ 30.6 ਡਿਗਰੀ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤੋਂ ਛੇ ਡਿਗਰੀ ਜ਼ਿਆਦਾ ਸੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਰਾਂ ਅਨੁਸਾਰ ਤਾਪਮਾਨ ਅਜੇ ਹੋਰ ਚੜ੍ਹੇਗਾ। ਪਿਛਲੇ ਦੋ ਦਿਨਾਂ ਵਲੋਂ ਤਾਪਮਾਨ ਵਧਣ ਦੇ ਨਾਲ-ਨਾਲ ਹਿਊਮਿਡਿਟੀ ਵੀ ਵਧੀ ਹੈ। ਆਉਣ ਵਾਲੇ ਤਿੰਨ ਦਿਨਾਂ ਵਿਚ ਹੋਰ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 12 ਜੂਨ ਤੋਂ ਪੰਜਾਬ ਵਿਚ ਮੌਸਮ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਨਾਲ ਪੰਜਾਬ ਦੇ ਕਈ ਜ਼ਿਲਿਆਂ ਵਿਚ ਬਾਦਲ ਛਾਏ ਰਹਿ ਸਕਦੇ ਹਨ ਅਤੇ ਮੀਂਹ ਪਵੇਗਾ। 20 ਜੂਨ ਤੋਂ ਪ੍ਰੀ ਮਾਨਸੂਨ ਆ ਜਾਵੇਗਾ, ਜਦੋਂ ਕਿ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਮਾਨਸੂਨ ਦੀ ਦਸਤਕ ਹੋਵੇਗੀ

ਹਰਿਆਣਾ ਵਿਚ 13 ਤੋਂ 16 ਜੂਨ ਵਿਚਾਲੇ ਮੀਂਹ ਦੀ ਸੰਭਾਵਨਾ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਦੇ ਪ੍ਰਧਾਨ ਡਾ. ਮਦਨ ਖਿਚੜ ਨੇ ਦੱਸਿਆ ਕਿ ਰਾਜਸਥਾਨ ਵੱਲੋਂ ਗਰਮ ਅਤੇ ਖੁਸ਼ਕ ਹਵਾਵਾਂ ਹਲਕੀਆਂ ਹੋ ਕੇ ਆਪਣੇ ਨਾਲ ਮਿੱਟੀ ਦਾ ਗੁਬਾਰ ਲੈ ਆਉਂਦੀਆਂ ਹਨ। ਗਰਮ ਹਵਾ ਅਗਲੇ ਦੋ ਦਿਨਾਂ ਤੱਕ ਚੱਲ ਸਕਦੀਆਂ ਹਨ। ਖੇਤਰ ਵਿਚ 13 ਜੂਨ ਤੋਂ 16 ਜੂਨ ਤੱਕ ਬੱਦਲ ਛਾਉਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

Hoshiarpur: ਨਵਜੰਮੇ ਨੂੰ ਜਨਮ ਤੋਂ ਬਾਅਦ ਹੀ ਬਾਲਟੀ ਵਿੱਚ ਪਾ ਕੇ ਸੜਕ ‘ਤੇ ਛੱਡਿਆ

Read Next

ਜੈਪਾਲ ਭੁੱਲਰ ਦਾ ਪਨਾਹਗਾਰ 7 ਦਿਨਾਂ ਦੇ ਰਿਮਾਂਡ ’ਤੇ, ਕੱਲ੍ਹ ਸ਼ੰਭੂ ਬਾਰਡਰ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ