Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਅਣਪਛਾਤੇ ਕਾਰ ਸਵਾਰਾਂ ਨੇ ਮੋਟਰਸਾਈਕਲ ਸਵਾਰ ਦੇ ਗੋਲ਼ੀ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

ਫਿਰੋਜ਼ਪੁਰ : ਕਸਬਾ ਮੱਖੂ ਅਧੀਨ ਆਉਂਦੇ ਪਿੰਡ ਵਲੈਤ ਸ਼ਾਹ ਵਾਲਾ ਵਿਖੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਇਕ ਮੋਟਰਸਾਈਕਲ ਸਵਾਰ ‘ਤੇ ਪਿਸਤੌਲ ਨਾਲ ਫਾਇਰ ਕਰ ਕੇ ਉਸ ਨੂੰ ਜ਼ਖਮੀ ਕਰਨ ਦੀ ਖਬਰ ਹੈ। ਮੋਟਰਸਾਈਕਲ ਸਵਾਰ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਵਾਰਦਾਤ ਸਬੰਧੀ ਥਾਣਾ ਮੱਖੂ ਪੁਲਿਸ ਨੇ ਤਿੰਨ ਅਣਪਛਾਤੇ ਕਾਰ ਸਵਾਰਾਂ ਖਿਲਾਫ 307, 341, 34 ਆਈਪੀਸੀ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਬੋਹੜ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਪੱਧਰੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਪੱਧਰੀ ਤੋਂ ਪਿੰਡ ਵਰਪਾਲ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਵਲੈਤਸ਼ਾਹ ‘ਰੇਲ ਅੰਡਰ ਬਰਿੱਜ’ ਕੋਲ ਪਹੁੰਚਿਆਂ ਤਾਂ ਇਕ ਵਰਨਾ ਕਾਰ ਉਸ ਦਾ ਰਸਤਾ ਰੋਕ ਕੇ ਖੜ੍ਹ ਗਈ। ਇਸ ਦੌਰਾਨ ਇਕ ਮੋਨਾ ਨੌਜਵਾਨ ਜਿਸ ਨੇ ਆਪਣਾ ਮੂੰਹ ਸਿਰ ਬੰਨ੍ਹਿਆ ਹੋਇਆ ਸੀ, ਆ ਕੇ ਉਸ ਨਾਲ ਧੱਕਾ ਮੁੱਕੀ ਕਰਨ ਤੋਂ ਬਾਅਦ ਪਿਸਤੌਲ ਦਾ ਫਾਇਰ ਕੀਤਾ ਜੋ ਉਸ ਦੀ ਸੱਜੀ ਲੱਤ ਦੀ ਪਿੰਜਣੀ ‘ਤੇ ਲੱਗਾ

ਬੋਹੜ ਸਿੰਘ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇ ਕੇ ਨੌਜਵਾਨ ਕਾਰ ‘ਚ ਬੈਠ ਗਿਆ, ਕਾਰ ‘ਚ ਦੋ ਹੋਰ ਨੌਜਵਾਨ ਵੀ ਬੈਠੇ ਹੋਏ ਸਨ, ਜੋ ਕਾਰ ਭਜਾ ਕੇ ਲੈ ਗਏ। ਬੋਹੜ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਜਾਂ ਆਸ ਪਾਸ ਦੇ ਕਿਸੇ ਵਿਅਕਤੀ ਨਾਲ ਕੋਈ ਰੰਜ਼ਿਸ਼ ਨਹੀਂ ਹੈ। ਬੋਹੜ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਬੀਰ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜੈਪਾਲ ਭੁੱਲਰ ਦਾ ਪਨਾਹਗਾਰ 7 ਦਿਨਾਂ ਦੇ ਰਿਮਾਂਡ ’ਤੇ, ਕੱਲ੍ਹ ਸ਼ੰਭੂ ਬਾਰਡਰ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ

Read Next

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਪੀਐਮ ਮੋਦੀ ਨੂੰ ਪੱਤਰ ਲਿਖਿਆ