Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਪੀਐਮ ਮੋਦੀ ਨੂੰ ਪੱਤਰ ਲਿਖਿਆ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿੱਚ ਉਨ੍ਹਾਂ ਨੇ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲ ਸਾਲ 2017-20 ਲਈ ਕੇਂਦਰ ਦੇ ਹਿੱਸੇ ਦੇ 1563 ਕਰੋੜ ਰੁਪਏ ਬਕਾਇਆ ਹਨ ਅਤੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਮਿਲਿਆ।

ਇਹ ਜ਼ਿਕਰ ਕਰਦਿਆਂ ਕਿ ਦੇਸ਼ ਵਿੱਚੋਂ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੀ ਪ੍ਰਤੀਸ਼ਤਤਾ ਸਭ ਤੋਂ ਵੱਧ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਸ ਪੱਖ ਤੋਂ ਪੰਜਾਬ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇੱਕ ਸਰਹੱਦੀ ਰਾਜ ਹੋਣ ਕਰਕੇ ਇਹ ਸੁਨਿਸ਼ਚਤ ਕਰਨ ਦੀ ਜ਼ਰੂਰਤ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦਾ ਮੌਕਾ ਮਿਲੇ ਤਾਂ ਜੋ ਉਹ ਸਮਾਜ ਵਿਰੋਧੀ ਅਤੇ ਦੇਸ ਵਿਰੋਧੀ ਅਨਸਰਾਂ ਤੋ ਬਚੇ ਰਹਿਣ।

ਇਸ ਲਈ ਪੀ.ਐਮ.ਐਸ.-ਐਸ.ਸੀਜ਼ ਅਧੀਨ ਸਕਾਲਰਸ਼ਿਪ ਫੰਡ ਜਾਰੀ ਨਾ ਕਰਨ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ ‘ਤੇ ਮਾੜਾ ਅਸਰ ਪਏਗਾ ਜੋ ਆਪਣੀ ਜੇਬ ਵਿਚੋਂ ਫੀਸ ਅਦਾ ਕਰਨ ਤੋਂ ਅਸਮਰੱਥ ਹਨ।

Vinkmag ad
Share Our Daily Posts

News Desk

Read Previous

ਅਣਪਛਾਤੇ ਕਾਰ ਸਵਾਰਾਂ ਨੇ ਮੋਟਰਸਾਈਕਲ ਸਵਾਰ ਦੇ ਗੋਲ਼ੀ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

Read Next

Ludhiana- ਐਸਟੀਐਫ ਨੇ ਪਿਓ ਪੁੱਤ ਨੂੰ ਇੱਕ ਕਿੱਲੋ ਤੋਂ ਵੱਧ ਹੈਰੋਇਨ ਸਣੇ ਕੀਤਾ ਕਾਬੂ