Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ : ਨਸ਼ੇ ਦੀਆਂ ਗੋਲ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਸਮੱਗਲਰ ਚੌਕੀ ‘ਚੋਂ ਫ਼ਰਾਰ

ਬਠਿੰਡਾ : ਥਾਣਾ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਚੌਕੀ ਦੇ ਮੁਲਾਜ਼ਮਾਂ ਦੀ ਲਾਪਰਵਾਹੀ ਦਾ ਫ਼ਾਇਦਾ ਚੁੱਕਦਿਆਂ ਇਕ ਹਵਾਲਾਤੀ ਭੱਜਣ ‘ਚ ਸਫਲ ਹੋ ਗਿਆ। ਇਸ ਸਬੰਧੀ ਪੁਲਿਸ ਨੇ ਉਕਤ ਹਵਾਲਾਤੀ ਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸਦੇ ਨਾਲ ਹੀ ਉਕਤ ਹਵਾਲਾਤੀ ਨੂੰ ਉਸ ਦੇ ਘਰੋਂ ਹੀ ਦੁਬਾਰਾ ਗਿ੍ਫ਼ਤਾਰ ਕਰ ਕੇ ਹਵਾਲਾਤ ‘ਚ ਬੰਦ ਕਰ ਦਿੱਤਾ ਹੈ।

ਮੁਲਜ਼ਮ ਨੂੰ ਪੁਲਿਸ ਨੇ 600 ਨਸ਼ੇ ਦੀਆਂ ਗੋਲ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਸੀ। ਇਸ ਸਬੰਧੀ ਥਾਣਾ ਤਲਵੰਡੀ ਸਾਬੋ ਦੇ ਮੁਖੀ ਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ 9 ਜੂਨ ਨੂੰ ਪੁਲਿਸ ਚੌਕੀ ਸੀਂਗੋ ਦੇ ਏਐੱਸਆਈ ਗੋਬਿੰਦ ਸਿੰਘ ਨੇ ਨਸ਼ਾ ਸਮੱਗਲਰ ਅਮਨਦੀਪ ਸਿੰਘ ਤੇ ਜਸਕਰਨ ਸਿੰਘ ਨੂੰ 600 ਨਸ਼ੇ ਦੀਆਂ ਗੋਲ਼ੀਆਂ ਸਮੇਤ ਗਿ੍ਫ਼ਤਾਰ ਕਰ ਕੇ ਐੱਨਡੀਪੀਐੱਸ ਐਕਟ ਅਧੀਨ ਪਰਚਾ ਦਰਜ ਕੀਤਾ ਸੀ

10 ਜੂਨ ਨੂੰ ਅਖੌਤੀ ਮੁਲਜ਼ਮ ਅਮਨਦੀਪ ਸਿੰਘ ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ ਸੀ। ਥਾਣਾ ਮੁਖੀ ਨੇ ਦੱਸਿਆ ਕਿ ਪੜਤਾਲ ਕਰਨ ‘ਤੇ ਪਤਾ ਲੱਗਿਆ ਕਿ ਡਿਊਟੀ ‘ਤੇ ਹਾਜ਼ਰ ਸਿਪਾਹੀ ਗੁਰਵਿੰਦਰ ਸਿੰਘ ਹੋਮਗਾਰਡ, ਜੱਸਾ ਸਿੰਘ ਤੇ ਸ਼ਮਸ਼ੇਰ ਸਿੰਘ ਨੇ ਮੁਲਜ਼ਮ ਨੂੰ ਬਿਨਾਂ ਹੱਥਕੜੀ ਲਗਾਏ ਇਕ ਖੁੱਲ੍ਹੇ ਕਮਰੇ ‘ਚ ਬਿਠਾ ਕੇ ਰੱਖਿਆ ਸੀ, ਜਿਸ ਦਾ ਫ਼ਾਇਦਾ ਚੁੱਕਦਿਆਂ ਅਮਨਦੀਪ ਸਿੰਘ ਫ਼ਰਾਰ ਹੋ ਗਿਆ ਸੀ ਪਰ ਬਾਅਦ ‘ਚ ਪੁਲਿਸ ਨੇ ਮੁਲਜ਼ਮ ਨੂੰ ਉਸ ਦੇ ਘਰੋਂ ਦੁਬਾਰਾ ਗਿ੍ਫ਼ਤਾਰ ਕਰ ਲਿਆ ਹੈ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰਜੀਤ ਸਿੰਘ ਵਿਰਕ ਨੇ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਐੱਸਐੱਸਪੀ ਦੇ ਹੁਕਮਾਂ ‘ਤੇ ਮੁਲਜ਼ਮ ਸਿਪਾਹੀ ਗੁਰਵਿੰਦਰ ਸਿੰਘ, ਹੋਮਗਾਰਡ ਜੱਸਾ ਸਿੰਘ ਤੇ ਸ਼ਮਸ਼ੇਰ ਸਿੰਘ ਤੇ ਨਸ਼ਾ ਸਮੱਗਲਰ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਪੁਲਸ ਹੱਥ ਵੱਡੀ ਲੱਗੀ ਸਫਲਤਾ : 48 ਵਿਦੇਸ਼ੀ ਪਿਸਤੌਲ ਅਤੇ 200 ਦੇ ਕਰੀਬ ਕਾਰਤੂਸਾਂ ਸਣੇ ਇਕ ਗ੍ਰਿਫ਼ਤਾਰ

Read Next

ਭਗਵੰਤ ਮਾਨ ਨੇ ਕਿਹਾ- ਬਿਨਾਂ ਮਲਾਹ ਦੀ ਕਿਸ਼ਤੀ ਵਾਂਗ ਲਾਵਾਰਸ ਹੋਇਆ ਪੰਜਾਬ