Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਬਦਮਾਸ਼ਾਂ ਨੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦੇ ਕੋਲੋਂ ਲੁੱਟੀ ਨਕਦੀ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ

ਲੁਧਿਆਣਾ : ਸ਼ੁੱਕਰਵਾਰ ਸ਼ਾਮ ਵੇਲੇ ਫੁੱਲਾਂਵਾਲ ਦੇ ਕੋਲ ਪੈਂਦੇ ਇਕ ਪੈਟਰੋਲ ਪੰਪ ਉੱਪਰ ਪੈਟਰੋਲ ਪਵਾਉਣ ਦੇ ਬਹਾਨੇ ਆਏ ਤਿੰਨ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ ‘ਤੇ ਕਰਿੰਦੇ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲਈ। ਪੈਟਰੋਲ ਪੰਪ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋ ਗਈਆਂ

ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਬਦਮਾਸ਼ ਫੁੱਲਾਂਵਾਲ ਦੇ ਕੋਲ ਪੈਂਦੀ 200 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਆਏ। ਪੈਟਰੋਲ ਪੁਆਉਣ ਦੇ ਬਹਾਨੇ ਪੰਪ ਦੇ ਅੰਦਰ ਦਾਖਲ ਹੋਏ ਬਦਮਾਸ਼ਾਂ ‘ਚੋਂ ਇਕ ਨੇ ਪਿਸਤੌਲ ਕੱਢ ਕੇ ਕਰਿੰਦੇ ਵੱਲ ਤਾਣ ਦਿੱਤੀ। ਦੂਸਰੇ ਨੌਜਵਾਨ ਨੇ ਉਸ ਕੋਲੋਂ ਨਗਦੀ ਲੁੱਟੀ ਅਤੇ ਤਿੰਨੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਦੁੱਗਰੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ

ਪੁਲਿਸ ਨੇ ਪੈਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਫੁਟੇਜ ਵਿੱਚ ਬਦਮਾਸ਼ਾਂ ਦੀਆਂ ਤਸਵੀਰਾਂ ਸਾਫ ਹੋ ਗਈਆਂ ਹਨ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੇ ਇੰਚਾਰਜ ਸੁਰਿੰਦਰ ਕੁਮਾਰ ਚੋਪੜਾ ਦਾ ਕਹਿਣਾ ਹੈ ਕਿ ਕੇਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਕਿਹਾ- ਬਿਨਾਂ ਮਲਾਹ ਦੀ ਕਿਸ਼ਤੀ ਵਾਂਗ ਲਾਵਾਰਸ ਹੋਇਆ ਪੰਜਾਬ

Read Next

ਰਾਹਤ ਜਾਂ ਆਫ਼ਤ : ਹਨੇਰੀ ਤੇ ਅਸਮਾਨੀ ਬਿਜਲੀ ਕਾਰਨ ਪੰਜਾਬ ’ਚ ਤਬਾਹੀ, ਇਕੋ ਪਰਿਵਾਰ ਦੇ 4 ਜੀਆਂ ਸਮੇਤ 9 ਦੀ ਮੌਤ