Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸ਼ਰਾਰਤੀ ਅਨਸਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਲਾਏ ਹੋਰਡਿੰਗ ’ਤੇ ਮਲੀ ਕਾਲਖ, ਇਲਾਕੇ ‘ਚ ਹਲਚਲ

ਬਠਿੰਡਾ ਸ਼ਹਿਰ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਲੱਗੇ ਗਏ ਹੋਰਡਿੰਗਾਂ ‘ਤੇ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਕਾਲਖ ਮਲ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਵੱਡੀ ਤਸਵੀਰ ਵਾਲੇ ਇਹ ਹੋਰਡਿੰਗ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਮੋਹਨ ਲਾਲ ਝੁੰਬਾ ਵੱਲੋਂ ਦੋ ਦਿਨ ਪਹਿਲਾਂ ਲਗਾਏ ਗਏ ਸਨ। ਦਰਅਸਲ ਝੁੰਬਾ ਪਿਛਲੇ ਕੁਝ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਦੋ ਦਿਨ ਪਹਿਲਾਂ ਕੈਪਟਨ ਇਕ ਹੀ ਹੁੰਦਾ ਹੈ ਦੇ ਹੋਰਡਿੰਗ ਲਗਾਏ ਗਏ ਸਨ, ਪਰ ਸ਼ੁੱਕਰਵਾਰ ਰਾਤ ਨੂੰ ਕਿਸੇ ਵਿਅਕਤੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ’ਤੇ ਕਾਲਖ ਮਲ ਦਿੱਤੀ। ਹੋਰਡਿੰਗਾਂ ਉੱਪਰ ਕਾਲਖ ਮਲਣ ਵਾਲੇ ਦਾ ਅਜੇ ਤਕ ਕੁਝ ਪਤਾ ਨਹੀਂ ਚੱਲ ਸਕਿਆ। ਦੂਜੇ ਪਾਸੇ ਮੋਹਨ ਲਾਲ ਝੁੰਬਾ ਨੇ ਇਸ ਮਾਮਲੇ ਦੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਸ਼ੁੱਕਰਵਾਰ ਰਾਤ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਹੋਰਡਿੰਗ ਲਾ ਕੇ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੇ ਦੇਖਿਆ ਕਿ ਮੁਲਤਾਨੀਆ ਰੋਡ ਉੱਪਰ ਲੱਗੇ ਹੋਰਡਿੰਗ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਉੱਪਰ ਕਿਸੇ ਨੇ ਕਾਲਖ ਮਲ ਦਿੱਤੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਸ਼ਰਾਰਤ ਜਾਣ ਬੁੱਝ ਕੇ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਹੋਰਡਿੰਗ ਲਾਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਮੌਕੇ ’ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਥਾਣਾ ਕੈਨਾਲ ਦੇ ਐਸਐਚਓ ਨੇ ਪਹੁੰਚ ਕੇ ਕਾਲਖ ਵਾਲੇ ਹੋਰਡਿੰਗ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ, ਜਲਦੀ ਹੀ ਕਾਲਖ ਮਲਣ ਵਾਲਿਆਂ ਦਾ ਪਤਾ ਲਗਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀਆਂ ਵਿਚ ਪੈਦਾ ਹੋਈ ਧੜੇਬੰਦੀ ਤੋਂ ਬਾਅਦ ਕੈਪਟਨ ਪੱਖੀ ਖੇਮੇ ਨੇ ਉਨ੍ਹਾਂ ਦੇ ਹੱਕ ਵਿਚ ਹੋਰਡਿੰਗ ਲਗਾਉਣੇ ਸ਼ੁਰੂ ਕੀਤੇ ਹੋਏ ਹਨ । ਬਠਿੰਡਾ ਦਿਹਾਤੀ ਹਲਕੇ ਅੰਦਰ ਵੱਡੀ ਗਿਣਤੀ ਕੈਪਟਨ ਇੱਕ ਹੀ ਹੁੰਦਾ ਹੈ ਦੇ ਹੋਰਡਿੰਗ ਲਾਏ ਗਏ ਹਨ। ਇਸ ਤੋਂ ਬਾਅਦ ਸ਼ਹਿਰ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੁੰਬਾ ਵੱਲੋਂ ਕੈਪਟਨ ਦੇ ਹੱਕ ਵਿਚ ਹੋਰਡਿੰਗ ਲਾਏ ਗਏ ਸਨ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ

Read Next

1997 ਤੋਂ ਡਿੱਗ ਰਿਹੈ ਬਸਪਾ ਦਾ ਗ੍ਰਾਫ, ਕੀ ਹੁਣ ਤੱਕੜੀ ਦੇ ਸਹਾਰੇ ਉੱਠ ਸਕੇਗਾ ਹਾਥੀ?