Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ‘ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ : ਪੋਸਟ ਮੈਟ੍ਰਿਕ ਸਕਾਲਰਸ਼ਿਪ (Post Matric Scholarship) ਦੇ ਮੁੱਦੇ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ‘ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦਰਜਨਾਂ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ

ਵੱਡੀ ਗਿਣਤੀ ‘ਚ ਅਕਾਲੀ ਤੇ ਬਸਪਾ ਵਰਕਰਾਂ ਵੱਲੋਂ ਜਦੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ ਜਿਸ ਨਾਲ ਦਰਜਨਾਂ ਵਰਕਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਦੇ ਫਾਰਮ ਹਾਊਸ ਨੇੜੇ ਸਿਸਵਾਂ ਟੀ-ਪੁਆਇੰਟ ‘ਤੇ ਧਰਨਾ ਦਿੱਤਾ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ (BSP) ਦਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਭਾਜਪਾ ‘ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਭਾਜਪਾ ਨੇ ਗੱਠਜੋੜ ਮਰਿਆਦਾ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਤੇ ਕਿਸਾਨੀ ਦੇ ਵਿਰੁੱਧ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗ਼ਰੀਬਾਂ ਕਿਸਾਨਾਂ ਮਜ਼ਦੂਰਾਂ ਛੋਟੇ ਦੁਕਾਨਦਾਰਾਂ ਦੇ ਹਿੱਤ ਦੀ ਗੱਲਾਂ ਕਰਦੀਆਂ ਹਨ ਪਰ ਇਹ ਦੋਵੇਂ ਪਲੇਟਫਾਰਮ ਵੱਖੋ-ਵੱਖਰੇ ਸਨ ਹੁਣ ਦੋਵੇਂ ਪਾਰਟੀਆਂ ਇਕ ਮੰਚ ‘ਤੇ ਇਕੱਠੀਆਂ ਹੋਈਆਂ ਹਨ ਅਤੇ ਪੰਜਾਬ ਦੇ ਵਿਕਾਸ ਤੇ ਸਿਆਸਤ ਨੂੰ ਨਵਾਂ ਰਾਜ ਆਉਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਦੋ ਲੱਖ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਸਕਾਲਰਸ਼ਿਪ ਰੋਕ ਕੇ ਦਲਿਤ ਵਰਗ ਨਾਲ ਵੱਡਾ ਧ੍ਰੋਹ ਕਮਾਇਆ ਹੈ।
Vinkmag ad
Share Our Daily Posts

News Desk

Read Previous

ਸੈਲਾਨੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਇੰਟਰ ਸਟੇਟ ਬੱਸਾਂ ਚਲਾਉਣ ਲਈ ਹਿਮਾਚਲ ਨੂੰ ਦਿੱਤੀ ਮਨਜ਼ੂਰੀ

Read Next

Punjab Lockdown News Updates: ਪੰਜਾਬ ‘ਚ ਕਈ ਪਾਬੰਦੀਆਂ ਤੋਂ ਛੋਟ, ਨਾਈਟ ਕਰਫਿਊ ਰਹੇਗਾ ਜਾਰੀ, ਪੜ੍ਹੋ ਨਵੀਆਂ ਗਾਈਡਲਾਈਨਜ਼