Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਨੂੰ ਵੱਢ ਦਿੱਤੀ ਸੀ ਭਿਆਨਕ ਮੌਤ, ਪੁਲਸ ਨੇ ਲੋੜੀਂਦਾ ਮੁਲਜ਼ਮ ਕੀਤਾ ਗ੍ਰਿਫ਼ਤਾਰ

ਕਪੂਰਥਲਾ -ਬੀਤੇ ਸਾਲ ਸੁਲਤਾਨਪੁਰ ਲੋਧੀ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਇਕ ਨਿਹੰਗ ਦੇ ਕਤਲ ਮਾਮਲੇ ’ਚ ਲੋੜੀਂਦਾ ਭਗੌੜੇ ਮੁਲਜ਼ਮ ਨੂੰ ਜ਼ਿਲ੍ਹਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ’ਚ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਾਰੇ ਥਾਣਾ ਖੇਤਰਾਂ ਦੀ ਪੁਲਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਅਤੇ ਸਾਰੇ ਥਾਣਿਆਂ ਦੀ ਪੁਲਸ ਨੂੰ ਆਪਣੇ-ਆਪਣੇ ਖੇਤਰ ’ਚ ਲੋੜੀਂਦੇ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ

ਜਿਸ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਸ਼ਹਿਰ ’ਚ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ 15 ਮਈ 2020 ਨੂੰ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਦਰਜ ਕੀਤੇ ਗਏ ਕਤਲ ਦੇ ਮਾਮਲੇ ਜਿਸ ਦੇ ਤਹਿਤ ਮੁਲਜ਼ਮ ਲਾਭ ਸਿੰਘ ਉਰਫ਼ ਵਾਹਿਗੁਰੂ ਪੁੱਤਰ ਬਹਾਲ ਸਿੰਘ ਉਰਫ਼ ਭਾਗ ਸਿੰਘ ਵਾਸੀ ਰਾਮੇ ਰੋਡ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਧਾਰਾ 302, 307, 323, 324, 148 ਅਤੇ 149 ਆਈ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦੀਪੇਵਾਲੀ ਬੱਸ ਸਟੈਂਡ ਨੇੜੇ ਲੋਹੀਆਂ ਮਾਰਗ ’ਤੇ ਘੁੰਮ ਰਿਹਾ ਹੈ। ਉਕਤ ਮੁਲਜ਼ਮ ਆਪਣੀ ਪਛਾਣ ਛੁਪਾ ਕੇ ਭੱਜਣ ਦੀ ਕੋਸ਼ਿਸ ਕਰ ਰਿਹਾ ਹੈ। ਜਿਸ ’ਤੇ ਪੁਲਸ ਟੀਮ ਨੇ ਤੁਰੰਤ ਮੌਕੇ ’ਤੇ ਛਾਪਾਮਾਰੀ ਕਰਕੇ ਲਾਭ ਸਿੰਘ ਉਰਫ਼ ਵਾਹਿਗੁਰੂ ਨੂੰ ਗ੍ਰਿਫ਼ਤਾਰ ਕਰ ਲਿਆ

ਐੱਸ. ਐੱਸ. ਪੀ. ਨੇ ਦੱਸਿਆ ਕਿ ਉਕਤ ਗ੍ਰਿਫ਼ਤਾਰ ਮੁਲਜ਼ਮ ਨੂੰ 3 ਫਰਵਰੀ 2021 ਨੂੰ ਸੁਲਤਾਨਪੁਰ ਲੋਧੀ ਅਦਾਲਤ ਨੇ ਭਗੌੜਾ ਘੋਸ਼ਿਤ ਕਰ ਦਿੱਤਾ ਸੀ। ਗ੍ਰਿਫ਼ਤਾਰ ਮੁਲਜ਼ਮ ਨੇ 2 ਧਿਰਾਂ ਦੇ ਝਗੜੇ ਦੌਰਾਨ ਕੁਲਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਜਿਸ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਕਤਲ ਮਾਮਲੇ ’ਚ ਹੋਰ ਵੀ ਖੁਲਾਸੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਭਗੌੜੇ ਮੁਲਜ਼ਮਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਇਸ ਤੋਂ ਪਹਿਲਾਂ ਬੀਤੇ ਦਿਨ 2 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਚ ਬੀਤੇ ਸਾਲ ਮਈ ਮਹੀਨੇ ਵਿਚ ਇਥੇ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ ਵਿਚ  ਨਿਹੰਗ ਸਿੰਘਾਂ ਦੇ ਗੁਟਾਂ ਵਿਚਾਲੇ ਟਕਰਾਅ ਹੋ ਗਿਆ ਸੀ। ਦੋ ਧਿਰਾਂ ਵਿਚਾਲੇ ਹੋਇਆ ਟਕਰਾਅ ਇੰਨਾ ਵੱਧ ਗਿਆ ਸੀ ਕਿ ਇਸ ਲੜਾਈ ਵਿਚ ਨਿਹੰਗ ਕੁਲਦੀਪ ਸਿੰਘ ਵਾਸੀ ਪਿੰਡ ਤੋਲੇਵਾਲ ਜ਼ਿਲ੍ਹਾ ਸੰਗਰੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ ਸੀ।ਦਰਅਸਲ ਕਿਸੇ ਗੱਲ ਨੂੰ ਲੈ ਕੇ ਨਿਹੰਗਾਂ ਦੋ ਧਿਰਾਂ ਵਿਚ ਆਪਸੀ ਟਕਰਾਅ ਹੋ ਗਿਆ ਸੀ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕੁਲਦੀਪ ਸਿੰਘ ‘ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਸਵੇਰੇ ਉਸ ਨੂੰ ਦਮ ਤੋੜ ਦਿਤਾ ਸੀ।

Vinkmag ad
Share Our Daily Posts

News Desk

Read Previous

ਯੋਗ ਰਾਮਦੇਵ ਖ਼ਿਲਾਫ ਮਲੌਟ ਕੋਰਟ ‘ਚ ਸ਼ਿਕਾਇਤ ਹੋਈ ਦਰਜ

Read Next

ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ