Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸਾਢੇ 4 ਕਿੱਲੋ ਅਫੀਮ, 50 ਕਿੱਲੋ ਡੋਡੇ ਤੇ 2 ਘੋੜੇ ਟਰਾਲੇ ਸਮੇਤ 4 ਵਿਅਕਤੀ ਕਾਬੂ

ਫ਼ਿਰੋਜ਼ਪੁਰ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਕਰੇਸ਼ਰ ਦੀ ਆੜ ਵਿੱਚ ਚਲਾਏ ਜਾ ਰਹੇ ਅਫੀਮ -ਪੋਸਤ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਸਾਢੇ 4 ਕਿੱਲੋ ਅਫੀਮ, 50 ਕਿੱਲੋ ਡੋਡੇ ਅਤੇ 2 ਘੋੜੇ ਟਰਾਲੇ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਕੁਲਗੜ੍ਹੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ

ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਵੱਲੋਂ ਜ਼ੀਰਾ ਰੋਡ ਟੀ ਪੁਆਇੰਟ ਸਾਂਦੇ ਹਾਸ਼ਮ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਮੁਖਬਰ ਖਾਸ ਦੀ ਇਤਲਾਹ ਉਤੇ ਇਕ ਘੋੜੇ ਟਰਾਲਾ ਜਿਸ ਵਿਚ ਗੁਰਜੀਤ ਸਿੰਘ ਅਤੇ ਬਲਵੀਰ ਸਿੰਘ ਵਾਸੀ ਤੱਲੇ ਵਾਲਾ ਸਵਾਰ ਸਨ ਅਤੇ ਦੂਜੇ ਟਰਾਲੇ ਵਿਚ ਪ੍ਰਦੀਪ ਸਿੰਘ ਵਾਸੀ ਤੱਲੇ ਵਾਲਾ ਅਤੇ ਹਰਜਿੰਦਰ ਸਿੰਘ ਵਾਸੀ ਪਿੰਡ ਖ਼ਾਰਾ ਸਵਾਰ ਸਨ, ਘੋੜਾ ਟਰਾਲਿਆਂ ਦੀ ਤਲਾਸ਼ੀ ਲੈਣ ਉਤੇ ਗੁਰਜੀਤ ਸਿੰਘ ਦੇ ਕਬਜੇ ਵਿਚੋਂ 2 ਕਿੱਲੋ ਅਫੀਮ ਅਤੇ ਨਾਲ ਬੈਠੇ ਬਲਵੀਰ ਸਿੰਘ ਦੇ ਕੋਲੋਂ 35 ਕਿੱਲੋ ਡੋਡੇ ਬਰਾਮਦ ਹੋਏ।

ਦੂਜੇ ਘੋੜੇ ਟਰਾਲੇ ਦੀ ਤਲਾਸ਼ੀ ਲੈਣ ਉਤੇ ਡਰਾਈਵਰ ਪ੍ਰਦੀਪ ਸਿੰਘ ਕੋਲੋਂ ਢਾਈ ਕਿੱਲੋ ਅਫੀਮ ਅਤੇ ਨਾਲ ਬੈਠੇ ਵਿਅਕਤੀ ਹਰਜਿੰਦਰ ਸਿੰਘ ਕੋਲੋਂ 15 ਕਿੱਲੋ ਡੋਡੇ ਬਰਾਮਦ ਹੋਏ ਹਨ। ਫੜੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ 35 ਹਜਾਰ ਰੁਪਏ ਕਿਲੋ ਦੇ ਹਿਸਾਬ ਨਾਲ ਡੋਬੀ ਸ਼ਹਿਰ ਬਿਹਾਰ ਤੋਂ ਅਫੀਮ ਅਤੇ ਇਕ ਹਜ਼ਾਰ ਰੁਪਏ ਕਿਲੋ ਦੇ ਹਿਸਾਬ ਨਾਲ ਝਾਰਖੰਡ ਸੂਬੇ ਦੇ ਵੱਖ ਵੱਖ ਢਾਬਿਆਂ ਤੋਂ ਪੋਸਤ ਖਰੀਦਿਆ ਹੈ ਜਿਸ ਨੂੰ ਭਾਰੀ ਕੀਮਤ ਨਾਲ ਵੇਚਣਾ ਸੀ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਸੁਰਾਗ ਮਿਲਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ

Read Next

ਨਾਭਾ: ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਅਪਾਹਜ ਪਤੀ ਦੀ ਹੱਤਿਆ