Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਨਾਭਾ: ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਅਪਾਹਜ ਪਤੀ ਦੀ ਹੱਤਿਆ

ਨਾਭਾ: ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ, ਕਿਉਂਕਿ ਵਿਆਹ ਦੇ ਸੱਤ ਫੇਰਿਆਂ ਵਿੱਚ  ਸੱਤ ਜਨਮਾਂ ਦੀਆਂ ਕਸਮਾਂ ਖਾਈਆਂ ਜਾਂਦੀਆਂ ਹਨ। ਪਰ ਹੁਣ ਦੂਜੇ ਪਾਸੇ ਇਹ ਰਿਸ਼ਤਾ ਪ੍ਰੇਮ ਸਬੰਧਾਂ ਦੀ ਭੇਟ ਚੜ੍ਹਦਾ ਦਿਖਾਈ ਦੇ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਵੇਖਣ ਮਿਲੀ ਜਿੱਥੇ ਪੁਲਿਸ ਵਲੋਂ ਬੀਤੇ ਦਿਨੀ ਇੱਕ ਅਪਾਹਜ ਵਿਅਕਤੀ ਦੇ ਗੁੰਮਸ਼ੁਦਾ ਹੋਣ ਦੀ ਗੁੱਥੀ ਨੂੰ ਸੁਲਝਾ ਲਿਆ ਹੈ

ਇਸ ਵਿਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਦੀ ਪਤਨੀ ਨੇ ਇਸ਼ਕ ‘ਚ ਅੰਨੀ ਹੋ ਕੇ ਆਪਣੇ ਬਚਪਨ ਦੇ ਆਸ਼ਿਕ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਪਿਤਾ ਕ੍ਰਿਸ਼ਨ ਲਾਲ ਨੇ ਭਾਦਸੋਂ ਪੁਲਿਸ ਨੂੰ ਦਰਖਾਸਤ ਦਿੱਤੀ ਕਿ ਉਸ ਦਾ 31 ਸਾਲਾ ਅਪਾਹਜ ਪੁੱਤਰ ਕੁਲਵਿੰਦਰ ਸਿੰਘ ਜੋ ਕਿ 25 ਮਈ 2021 ਨੂੰ ਲੁਧਿਆਣਾ ਵਿਖੇ ਪੇਪਰ ਦੇਣ ਲਈ ਕਹਿ ਕੇ ਘਰੋਂ ਚਲਾ ਗਿਆ।

ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਕੁਲਵਿੰਦਰ ਸਿੰਘ ਨੇ ਫੋਨ ਦੁਆਰਾ ਮਾਤਾ ਨੂੰ ਦੱਸਿਆ ਕਿ ਉਹ ਆਪਣੇ ਕੁਝ ਮਿੱਤਰਾਂ ਨਾਲ ਸ਼੍ਰੀ ਅ੍ਰੰਮਿਤਸਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ। ਪਰ ਜਦੋਂ ਰਾਤ ਨੂੰ 10 ਵਜੇ ਤੋਂ ਬਾਅਦ ਕੁਲਵਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਸ ਦੇ  ਦੋਸਤ ਨੇ ਫੋਨ ਚੁੱਕਿਆ ਅਤੇ ਕਿਹਾ ਕਿ ਕੁਲਵਿੰਦਰ ਬਾਹਰ ਸ਼ੋਪਿੰਗ ਲਈ ਗਿਆ ਹੈ ਅਤੇ ਉਸ ਤੋਂ ਬਾਅਦ ਫੋਨ ਬੰਦ ਕਰ ਦਿੱਤਾ।

ਕੁਲਵਿੰਦਰ ਸਿੰਘ ਦਾ ਵਿਆਹ ਕਰੀਬ 10 ਸਾਲ ਪਹਿਲਾਂ ਨਕੋਦਰ ਨੇੜਲੇ ਪਿੰਡ ਹੋਇਆ ਸੀ ਅਤੇ ਇਨ੍ਹਾਂ ਦਾ ਇੱਕ 8 ਸਾਲਾਂ ਦਾ ਬੱਚਾ ਵੀ ਹੈ। ਮ੍ਰਿਤਕ ਦੀ ਪਤਨੀ ਲੱਛਮੀ ਦੇਵੀ ਨੇ ਆਪਣੇ ਪਤੀ ਨੂੰ ਫੋਨ ਕਰਕੇ ਨਕੋਦਰ ਵਿਖੇ ਕਿਤੇ ਬੁਲਾਇਆ। ਲਛਮੀ ਦੇਵੀ ਦੇ ਨਾਲ ਉਸ ਦਾ ਪ੍ਰੇਮੀ ਅਤੇ ਉਸ ਦੇ ਦੋਸਤ ਵੀ ਮੌਜੂਦ ਸਨ। ਜਿੱਥੇ ਇਨ੍ਹਾਂ ਦੇ ਦੁਬਾਰਾ ਕੁਲਵਿੰਦਰ ਸਿੰਘ ਨੂੰ ਕਿਸੇ ਮੋਟਰ ਉਤੇ ਬਿਠਾ ਕੇ ਸ਼ਰਾਬ ਪਿਲਾਈ ਗਈ ਜਿਸ ਤੋਂ ਬਾਅਦ ਵਿੱਚ ਲੱਛਮੀ ਦੇਵੀ ਦੇ ਦੁਪੱਟੇ ਨਾਲ ਗਲਾ ਘੁੱਟ ਕੇ ਕੁਲਵਿੰਦਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਅਤੇ ਲਾਸ਼ ਨੂੰ ਨੇੜੇ ਵਗ ਰਹੇ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਗਿਆ।

ਲੱਛਮੀ ਦੇਵੀ ਆਪਣੇ ਪ੍ਰੇਮੀ ਨਾਲ ਲੌਕਡਾਊਨ ਤੋਂ ਪਹਿਲਾਂ ਮਲੇਸ਼ੀਆ ਅਤੇ ਦੁਬਈ ਵੀ ਜਾ ਕੇ ਆਈ ਹੈ। ਭਾਦਸੋਂ ਪੁਲਿਸ ਨੇ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਪਤਨੀ, ਉਸ ਦੇ ਪ੍ਰੇਮੀ ਤੇ ਉਹਦੇ ਸਾਥੀਆਂ ਨੂੰ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਨੂੰ ਅਜੇ ਤੱਕ ਮ੍ਰਿਤਕ  ਕੁਲਵਿੰਦਰ ਸਿੰਘ ਦੀ ਲਾਸ਼ ਬਰਾਮਦ ਨਹੀਂ ਹੋਈ

ਇਸ ਮੌਕੇ ਮ੍ਰਿਤਕ ਕੁਲਵਿੰਦਰ ਸਿੰਘ ਦੇ ਪਿਤਾ-ਮਾਤਾ ਨੇ ਕਿਹਾ ਕਿ ਉਨ੍ਹਾਂ ਦੀ ਨੂੰਹ ਨੇ ਮੇਰੇ ਲੜਕੇ ਦੇ ਗਲ ਵਿੱਚ ਚੁੰਨੀ ਪਾ ਕੇ ਆਪਣੇ ਆਸ਼ਕ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਗਲਾ ਘੁੱਟ ਕੇ ਮਾਰ ਦਿੱਤਾ। ਨੂੰਹ ਦੇ ਬਚਪਨ ਦੇ ਆਸ਼ਕ ਅਤੇ ਉਸ ਦੇ ਚਾਰ ਦੋਸਤਾਂ ਨੇ ਮੁੰਡੇ ਨੂੰ ਦਾਰੂ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸ ਤੋਂ ਬਾਅਦ ਗੰਦੇ ਨਾਲੇ ਵਿੱਚ ਲਾਸ਼ ਨੂੰ ਸੁੱਟ ਦਿੱਤਾ।

ਨੂੰਹ ਨੇ ਇਹ ਸਾਰੀ ਵਾਰਦਾਤ ਵਾਲੀ ਗੱਲ ਨੂੰ ਕਬੂਲ ਵੀ ਕੀਤਾ ਹੈ। ਉਸ ਨੂੰ ਬਣਦੀ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਜਦੋਂ ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਛਿੱਬਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਭਾਦਸੋਂ ਥਾਣੇ ਵਿਚ ਕੁਲਵਿੰਦਰ ਸਿੰਘ ਦੀ 25 ਮਈ ਨੂੰ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਸੀ। ਜਦੋਂ ਭਾਦਸੋਂ ਪੁਲਿਸ ਵੱਲੋਂ ਗੁੰਮ ਹੋਏ ਕੁਲਵਿੰਦਰ ਸਿੰਘ ਦੀ ਭਾਲ ਸ਼ੁਰੂ ਕੀਤੀ ਗਈ ਤਾਂ ਇਹ ਮਾਮਲਾ ਕਤਲ ਦਾ ਬਣ ਗਿਆ ਅਤੇ ਮ੍ਰਿਤਕ ਦੀ ਪਤਨੀ ਨੇ ਆਪਣੇ ਆਸ਼ਕ ਅਤੇ ਉਸ ਦੇ ਦੋਸਤਾਂ ਨਾਲ ਮਿਲ ਕੇ ਪਤੀ ਦੀ ਹੱਤਿਆ ਕਰ ਦਿੱਤੀ।

ਹੁਣ ਭਾਦਸੋਂ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਵਿੱਚ ਵਾਧਾ ਕਰ ਕਤਲ ਕੇਸ ਦੇ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਸਾਢੇ 4 ਕਿੱਲੋ ਅਫੀਮ, 50 ਕਿੱਲੋ ਡੋਡੇ ਤੇ 2 ਘੋੜੇ ਟਰਾਲੇ ਸਮੇਤ 4 ਵਿਅਕਤੀ ਕਾਬੂ

Read Next

ਸ਼ਰਾਬੀ ਮਜ਼ਦੂਰ ਨੇ ਰਾਜ ਮਿਸਤਰੀ ਦੇ ਸਿਰ ‘ਚ ਮਾਰੀ ਲੋਹੇ ਦੀ ਰਾਡ, ਮੌਤ