Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਨਾਬਾਲਗ ਦੀ ਹੱਡਬੀਤੀ : ਮਤਰੇਏ ਪਿਤਾ ਨੇ ਕਰਵਾਇਆ ਜਬਰੀ ਵਿਆਹ, ਪਤੀ ਨੇ ਮਰਜ਼ੀ ਤੋਂ ਬਗੈਰ ਬਣਾਏ ਸਬੰਧ

ਬਠਿੰਡਾ : ਬਠਿੰਡਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਵਿਆਹ ਕਰਵਾ ਕੇ ਜ਼ਬਰਦਸਤੀ ਸਬੰਧ ਬਣਾਉਣ ਦੇ ਦੋਸ਼ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਖ਼ਿਲਾਫ਼ ਜਬਰ ਜਨਾਹ ਅਤੇ ਬਾਲ ਵਿਆਹ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਸ ਪਰਚੇ ਵਿਚ ਪੀੜਤਾ ਦੀ ਮਾਂ, ਮਤਰੇਏ ਪਿਤਾ ਅਤੇ ਵਿਚੋਲੇ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਪੀੜਤਾ ਵਿਆਹ ਤੋਂ ਚਾਰ ਦਿਨਾਂ ਬਾਅਦ ਦਵਾਈ ਲੈਣ ਦੇ ਬਹਾਨੇ ਘਰੋਂ ਭੱਜ ਆਈ ਅਤੇ ਸਥਾਨਕ ਸ਼ਹਿਰ ਵਿਚ ਰਹਿੰਦੀ ਆਪਣੀ ਵੱਡੀ ਭੈਣ ਨੂੰ ਹੱਡ ਬੀਤੀ ਸੁਣਾਈ। ਇਸ ਤੋਂ ਬਾਅਦ ਥਾਣਾ ਥਰਮਲ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ

ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਪੁਲਿਸ ਨੇ ਪੀੜਤਾ ਦੇ ਬਿਆਨਾਂ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਕਤ ਮਾਮਲੇ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਸੌਂਪ ਦਿੱਤਾ ਹੈ ਕਿਉਂਕਿ ਪੀੜਤਾ ਨਾਲ ਜਬਰ ਜਨਾਹ ਮੁਕਤਸਰ ਸਾਹਿਬ ਦੇ ਇਕ ਪਿੰਡ ਵਿਚ ਹੋਇਆ ਸੀ।

ਦਰਜ ਕਰਵਾਈ ਸ਼ਿਕਾਇਤ ਵਿਚ 14 ਸਾਲਾ ਨਾਬਾਲਗ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਸੱਤ ਸਾਲ ਪਹਿਲਾਂ ਹੋ ਚੁੱਕੀ ਹੈ। ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਸਥਾਨਕ ਸ਼ਹਿਰ ਦੇ ਇਕ ਵਸਨੀਕ ਨਾਲ ਰਹਿਣ ਲੱਗ ਪਈ ਸੀ

ਫਰਵਰੀ ਮਹੀਨੇ ਵਿਚ ਉਸ ਦੀ ਮਾਤਾ ਨੇ ਮਤਰੇਏ ਪਿਤਾ ਤੇ ਵਿਚੋਲੇ ਨਾਲ ਮਿਲ ਕੇ ਉਸ ਦਾ ਵਿਆਹ ਮੁਕਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਵਿਅਕਤੀ ਨਾਲ ਕਰ ਦਿੱਤਾ। ਕਥਿਤ ਪਤੀ ਨੇ ਉਸ ਦੀ ਮਰਜ਼ੀ ਤੋਂ ਬਗੈਰ ਸਬੰਧ ਬਣਾਏ। ਵਿਆਹ ਦੇ ਚਾਰ ਦਿਨ ਬਾਅਦ ਉਹ ਦਵਾਈ ਲੈਣ ਦੇ ਬਹਾਨੇ ਘਰੋਂ ਭੱਜ ਆਈ ਤੇ ਆਪਣੀ ਵੱਡੀ ਭੈਣ ਦੇ ਨਾਲ ਰਹਿਣ ਲੱਗ ਪਈ।

Vinkmag ad
Share Our Daily Posts

News Desk

Read Previous

Farmer’s Protest : ਜਥੇਬੰਦੀਆਂ ਦੀ ਕਿਸਾਨਾਂ ਨੂੰ ਅਪੀਲ, ਚੋਣਾਂ ਦੌਰਾਨ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ’ਚ ਨਾ ਵੜਨ ਦਿਓ

Read Next

ਪਤਨੀ ਦੀ ਸਹੇਲੀ ਨਾਲ ਕੀਤਾ ਜਬਰ ਜਨਾਹ, ਬਲੈਕਮੇਲ ਕਰਕੇ ਧੀ ਨਾਲ ਕੀਤੀ ਛੇੜਛਾੜ