Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

Ludhiana : ਕਤਲ ਕਰਕੇ ਪਲਾਸਟਿਕ ਬੋਰੇ ‘ਚ ਬੰਨ੍ਹ ਕੇ ਬੁੱਢੇ ਦਰਿਆ ‘ਚ ਸੁੱਟੀ ਲਾਸ਼ ਬਰਾਮਦ,ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ

ਲੁਧਿਆਣਾ : ਸਥਾਨਕ ਹੈਬੋਵਾਲ ਕਲਾਂ ਦੇ ਲਾਗਲੇ ਚੰਦਰ ਨਗਰ ਇਲਾਕੇ ਵਿਚੋਂ ਲੰਘਦੇ ਬੁੱਢੇ ਦਰਿਆ ਵਿਚੋਂ ਸ਼ੁੱਕਰਵਾਰ ਸਵੇਰੇ ਬੋਰੇ ਵਿਚ ਬੰਨ੍ਹ ਕੇ ਸੁੱਟੀ ਗਈ ਲਾਸ਼ ਬਰਾਮਦ ਹੋਣ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ੁਰੂਆਤੀ ਪੜਤਾਲ ਵਿੱਚ ਸਾਹਮਣੇ ਆਇਆ ਕਿ ਅਧੇੜ ਉਮਰ ਦੇ ਵਿਅਕਤੀ ਨੂੰ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਪਲਾਸਟਿਕ ਦੀ ਬੋਰੀ ਵਿੱਚ ਬੰਨ੍ਹ ਕੇ ਨਾਲੇ ਵਿੱਚ ਸੁੱਟਿਆ ਗਿਆ ਸੀ

ਨਾਲੇ ਵਿੱਚੋਂ ਲਾਸ਼ ਬਰਾਮਦ ਹੋਣ ਦੀ ਜਾਣਕਾਰੀ ਮਿਲਣ ਮਗਰੋਂ ਏਡੀਸੀਪੀ 3 ਸਮੀਰ ਵਰਮਾ ਏਸੀਪੀ ਗੁਰਪ੍ਰੀਤ ਸਿੰਘ ਸਮੇਤ ਥਾਣਾ ਹੈਬੋਵਾਲ ਦੇ ਮੁਖੀ ਨੀਰਜ ਚੌਧਰੀ ਅਤੇ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ। ਬੋਰੀ ਵਿਚੋਂ ਬਰਾਮਦ ਹੋਈ ਲਾਸ਼ ਕਬਜ਼ੇ ਵਿਚ ਲੈਣ ਮਗਰੋਂ ਪੋਸਟਮਾਰਟਮ ਲਈ ਭੇਜ ਦਿਤੀ ਗਈ ਹੈ।
ਜਾਣਕਾਰੀ ਮੁਤਾਬਕ ਬੋਰੀ ਵਿਚ ਬੰਨ੍ਹ ਕੇ ਸੁੱਟੀ ਗਈ ਲਾਸ਼ ਕਰੀਬ 42 ਤੋਂ 46 ਸਾਲ ਦੇ ਵਿਚਕਾਰ ਦੇ ਅਧੇੜ ਵਿਅਕਤੀ ਦੀ ਸੀ ਜਿਸਦੇ ਸਰੀਰ ‘ਤੇ ਹਰੇ ਰੰਗ ਦੀ ਟੀਸ਼ਰਟ ਅਤੇ ਹਰੀ ਪੈਂਟ ਪਾਈ ਹੋਈ ਸੀ।ਉਸਦੇ ਖੱਬੇ ਹੱਥ ਵਿਚ ਸਟੀਲ ਦਾ ਕੜਾ ਸੀ। ਪੁਲਿਸ ਅਧਿਕਾਰੀਆਂ ਨੇ ਲਾਸ਼ ਦੀ ਗਲੀ ਹਾਲਤ ਤੋਂ ਅੰਦਾਜ਼ਾ ਲਗਾਇਆ ਕਿ ਕਤਲ ਕਰੀਬ ਦੋ ਦਿਨ ਪਹਿਲਾਂ ਕੀਤਾ ਗਿਆ ਹੋਵੇਗਾ। ਬਹਿਰਹਾਲ ਪੁਲਿਸ ਨੇ ਲਾਸ਼ ਦੀ ਸ਼ਨਾਖਤ ਲਈ ਹਾਲ ਹੀ ਵਿਚ ਦਰਜ ਹੋਈਆਂ ਗੁੰਮਸ਼ੁਦਗੀਆਂ ਖੰਘਾਲਣ ਤੋਂ ਇਲਾਵਾ ਹੋਰ ਉੱਦਮ ਸ਼ੁਰੂ ਕਰ ਦਿੱਤੇ ਹਨ।
Vinkmag ad
Share Our Daily Posts

News Desk

Read Previous

ਜਦੋਂ ਖ਼ਾਕੀ ਵਾਲਾ ਹੀ ਖ਼ਾਕੀ ਤੋ ਇਨਸਾਫ਼ ਮੰਗੇ,ਮਾਮਲਾ ਨੌਜਵਾਨ ਦੀ ਖ਼ੁਦਕੁਸ਼ੀ ਦਾ,ਪਿੰਡ ਵਾਸੀਆਂ ਨੇ ਲਾਇਆ ਧਰਨਾ

Read Next

ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ