Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

Nabha- ਜੇਲ ‘ਚ ਮੋਬਾਈਲ ਫੋਨ ਮੁਹੱਈਆ ਕਰਵਾਉਣ ਬਦਲੇ ਮੋਟੀ ਰਕਮ ਵਸੂਲਣ ਵਾਲਾ ASI ਕਾਬੂ

ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿੱਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰ ਮੋਬਾਇਲ ਅਤੇ ਹੋਰ ਨਸ਼ੀਲਾ ਪਦਾਰਥ ਮਿਲਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ, ਜਿਸ ਨੂੰ ਲੈਕੇ  ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਜੇਲ੍ਹ ਅੰਦਰ ਸਖ਼ਤੀ ਕੀਤੀ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਦੇ ਦੌਰਾਨ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰੋਂ ਵੱਡੀ ਗਿਣਤੀ ਵਿੱਚ ਮੋਬਾਇਲ ਮਿਲ ਰਹੇ ਸਨ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਜੇਲ੍ਹ ਅੰਦਰ ਬੰਦ ਨਾਮੀ ਗੈਂਗਸਟਰਾਂ ਦੇ ਵੱਲੋਂ ਜੇਲ੍ਹਾਂ ਦੇ ਅੰਦਰੋਂ ਨੈਕਸਸ ਚਲਾ ਕੇ ਫਿਰੌਤੀ ਮੰਗਣਾ ਅਤੇ ਜੇਲ੍ਹ ਅੰਦਰੋਂ ਧਮਕੀਆਂ ਦੇਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਉਪਰੰਤ ਨਾਭਾ ਪੁਲਸ ਦੇ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਉਨ੍ਹਾਂ ਨਾਮੀ ਗੈਂਗਸਟਰਾਂ ਦਾ ਰਿਮਾਂਡ ਹਾਸਲ ਕਰਕੇ ਸਖ਼ਤੀ ਦੇ ਨਾਲ ਪੁੱਛਗਿੱਛ ਕੀਤੀ

ਇੱਕ ਸੱਚ ਸਾਹਮਣੇ ਆਇਆ ਕਿ ਕਿ ਨਾਭਾ ਮੈਕਸੀਮਮ ਸਕਿਓਰਿਟੀ ਜੇਲ ਦਾ ਆਈ.ਆਰ.ਬੀ ਦਾ ਏ.ਐਸ.ਆਈ ਗੁਰਜਿੰਦਰ ਜੋ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਦੇ ਕੋਲੋਂ ਮੋਟੀ ਰਕਮ ਵਸੂਲ ਗੂਗਲ ਪੇਅ ਦੇ ਜ਼ਰੀਏ ਕਰ ਕੇ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੋਬਾਇਲ ਪਹੁੰਚਾਉਂਦਾ ਸੀ। ਇਸ ਬਾਰੇ ਖੁਲਾਸਾ ਨਾਭਾ ਪੁਲਿਸ ਨੇ ਕੀਤਾ। ਹੁਣ ਨਾਭਾ ਕੋਤਵਾਲੀ ਪੁਲਸ ਦੇ ਵੱਲੋਂ ਆਈ.ਆਰ.ਬੀ ਦੇ ਏ.ਐਸ.ਆਈ ਗੁਰਜਿੰਦਰ ਦੇ ਖਿਲਾਫ ਮਾਮਲਾ ਦਰਜ ਕਰਕੇ ਗੰਭੀਰਤਾ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਸਾਹਮਣੇ ਆਉਣਗੇ।

ਨਾਭਾ ਕੋਤਵਾਲੀ ਪੁਲਿਸ ਵੱਲੋਂ ਗੁਰਜਿੰਦਰ ਸਿੰਘ ਦੇ ਕੋਲੋਂ ਚਾਰ ਮੋਬਾਇਲ, ਦੋ ਚਾਰਜਰ, ਤੇ ਇਕ ਸਿਮ ਬਰਾਮਦ ਕੀਤਾ ਹੈ। ਇਹ ਖੁਲਾਸਾ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰ ਬੰਦ ਕੈਦੀ ਕਰਮਜੀਤ ਸਿੰਘ ਜੋ  ਧਾਰਾ 302 ਦੇ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਉਸ ਤੋਂ 2 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਇਹ ਖੁਲਾਸਾ ਸਾਹਮਣੇ ਆਇਆ ਹੈ।

ਇਸ ਮੌਕੇ ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਨਾਭਾ ਮੈਕਸੀਮਮ ਸਕਿਓਰਿਟੀ ਜੇਲ ਦੇ ਵੱਲੋਂ ਇਕ ਪੱਤਰ ਨਾਭਾ ਕੋਤਵਾਲੀ ਪੁਲਸ ਨੂੰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜਾਂਚ ਦੇ ਵਿਚ ਸਾਹਮਣੇ ਆਇਆ ਕਿ ਆਈ.ਆਰ.ਬੀ ਦਾ ਏ.ਐੱਸ.ਆਈ ਗੁਰਜਿੰਦਰ ਸਿੰਘ ਜੋ ਗੂਗਲ ਪੇ ਜ਼ਰੀਏ ਮੋਟੀ ਰਕਮ ਵਸੂਲ ਕਰ ਕੇ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੋਬਾਇਲ ਸਪਲਾਈ ਕਰਨ ਦੇ ਧੰਦੇ ਦਾ ਅਸੀਂ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈ.ਆਰ.ਬੀ ਦਾ ਮੁਲਾਜ਼ਮ 10 ਹਜ਼ਾਰ ਰੁਪਏ ਗੂਗਲ ਪੇਅ ਦੇ ਜ਼ਰੀਏ ਵਸੂਲ ਕਰਕੇ ਜੇਲ੍ਹ ਦੇ ਵਿੱਚ ਮੋਬਾਇਲ ਸਪਲਾਈ ਕਰਦਾ ਸੀ। ਜਿਸ ਖਿਲਾਫ ਮਾਮਲਾ ਦਰਜ ਕਰਕੇ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਕੇਸ ਦੇ ਵਿੱਚ ਹੋਰ ਖੁਲਾਸੇ ਸਾਹਮਣੇ ਆਉਣਗੇ।

Vinkmag ad
Share Our Daily Posts

News Desk

Read Previous

ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸ਼ਾਮ 5 ਵਜੇ

Read Next

ਘੰਟਾ ਪਹਿਲਾਂ ਬੇਗੋਵਾਲ ‘ਚ ਨੌਜਵਾਨ ਦਾ ਕਤਲ ਕਰਕੇ ਦੋ ਨੌਜਵਾਨ ਪਾਦਰੀ ਨੂੰ ਪਿਸਤੌਲ ਵਿਖਾ ਕੇ ਖੋਹੀ ਕਾਰ, ਮਾਮਲਾ ਦਰਜ