Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, CBSE ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ.ਬੀ.ਐਸ.ਈ. ਵੱਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਇਮਤਿਹਾਨਾਂ ਬਾਰੇ ਢੁੱਕਵਾਂ ਫੈਸਲਾ ਲਿਆ ਜਾਵੇ ਕਿਉਂਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਾਥੀਆਂ ਅਤੇ ਉਹਨਾਂ ਦੇ ਮਾਪੇ ਦੋਵੇਂ ਬਹੁਤ ਚਿੰਤਤ ਸਨ

ਸ੍ਰੀ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-21 ਦੇ ਵਿਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬਾਰਵੀਂ ਜਮਾਤ ਵਿੱਚ ਦਾਖਲਾ ਲਿਆ ਸੀ। ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨਾਂ ਲੈਣੇ ਸੰਭਵ ਨਹੀਂ ਸਨ। ਉਨਾਂ ਕਿਹਾ ਕਿ ਅਪਣਾਏ ਗਏ ਫਾਰਮੂਲੇ ਅਨੁਸਾਰ, ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਅਧਾਰ ’ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਬੋਰਡ ਔਸਤਨ 30 ਫੀਸਦ ਵੇਟੇਜ : 10 ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ ਵਿਚੋਂ ਤਿੰਨ ਵਧੀਆ ਪ੍ਰਦਸ਼ਨ ਵਾਲੇ ਵਿਸ਼ੇ, 30 ਫੀਸਦ ਵੇਟੇਜ : 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰੈਕਟੀਕਲਜ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਅੰਕ ਅਤੇ 40 ਫੀਸਦ ਵੇਟੇਜ : 12ਵੀਂ ਵਿੱਚ ਪ੍ਰੀ-ਬੋਰਡ,ਪ੍ਰੈਕਟੀਕਲ ਪ੍ਰੀਖਿਆ ਅਤੇ ਇਨਟਰਨਲ ਅਸੈਸਮੈਂਟ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ’ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੇ ਗਿਆਰਵੀਂ ਤੋਂ ਬਾਅਦ ਸਟਰੀਮ ਬਦਲੀ ਹੈ, ਉਨਾਂ ਵਿਦਿਆਰਥੀਆਂ ਦਾ ਨਤੀਜਾ 10ਵੀਂ ਵਿੱਚ ਵਧੀਆ ਪ੍ਰਦਸ਼ਨ ਵਾਲੇ ਤਿੰਨਾਂ ਵਿਸ਼ਿਆਂ ਵਿਚੋਂ ਪ੍ਰਾਪਤ ਅਤੇ 12ਵੀਂ ਵਿੱਚ ਪ੍ਰੀ-ਬੋਰਡ + ਪ੍ਰੈਕਟੀਕਲ ਪ੍ਰੀਖਿਆ + ਇਨਟਰਨਲ ਅਸੈਸਮੈਂਟ ਦੇ ਫਾਰਮੂਲੇ ਅਨੁਸਾਰ ਤਿਆਰ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਨਿਰਧਾਰਤ ਮਾਪਦੰਡਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਅਤੇ ਸਕੂਲਾਂ ਦੇ ਲਾਗਇਨ ਆਈ.ਡੀ ਉੱਤੇ ਵੀ ਜਨਤਕ ਕੀਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਨੰਬਰਾਂ ਨੂੰ ਪੋਰਟਲ ‘ਤੇ ਅਪਲੋਡ ਕਰਨ ਲਈ ਸਕੂਲ ਮੁਖੀ ਜਿੰਮੇਵਾਰ ਹੋਣਗੇ ਅਤੇ ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ

ਸ੍ਰੀ ਸਿੰਗਲਾ ਨੇ ਕਿਹਾ ਕਿ ਜੋ ਵਿਦਿਆਰਥੀ ਉਕਤ ਫਾਰਮੂਲੇ ਅਨੁਸਾਰ ਨਤੀਜਿਆਂ ਤੋਂ ਸੰਤੁਸਟ ਨਹੀਂ ਹੋਣਗੇ, ਉਨਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

Vinkmag ad
Share Our Daily Posts

News Desk

Read Previous

ਤਿੰਨ ਪਤਨੀਆਂ ਵਾਲਾ ਧੋਖੇਬਾਜ਼ ਪਤੀ, ਇਕ ਪਤਨੀ ਜਾਰਜੀਆ ’ਚ, ਦੂਜੀ ਚੰਡੀਗੜ੍ਹ ਤੇ ਤੀਜੀ ਮੋਗਾ ’ਚ, ਪੁਲਿਸ ਮੇਹਰਬਾਨ

Read Next

ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ