Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਤਰਨ ਤਾਰਨ ਦੇ ਪਿੰਡ ਗਾਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ ਉਤੇ ਵਾਇਰਲ ਹੋ ਗਈ

ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਆਰੋਪੀਆਂ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਦਿਲਬਾਗ ਸਿੰਘ ਉਰਫ ਦਰਬਾਰਾ ਪੁੱਤਰ ਤਸਬੀਰ ਸਿੰਘ ਨੇ ਆਪਣੇ ਹਿੱਸੇ ਦੀ 8 ਕਨਾਲਾ ਜਮੀਨ ਮਨਜਿੰਦਰ ਸਿੰਘ ਉਰਫ਼ ਬਹਿਲਾ ਪੁੱਤਰ ਹਰਭਜਨ ਸਿੰਘ ਨੂੰ ਵੇਚ ਦਿੱਤੀ। ਪਰ ਦਿਲਬਾਗ ਸਿੰਘ ਆਪਣੇ ਥੱਲੇ ਜੋ ਜਮੀਨ ਵਾਹ ਰਿਹਾ ਸੀ, ਉਸ ਦਾ ਕਬਜਾ ਨਹੀਂ ਦੇ ਰਿਹਾ ਸੀ। ਜੋ ਜਮੀਨ ਮੁਲਤਾਨ ਸਿੰਘ ਪੁੱਤਰ ਅਜੀਤ ਸਿੰਘ ਵਾਹ ਰਿਹਾ ਸੀ, ਉਸ ਉਤੇ ਜਮੀਨ ਖਰੀਦਣ ਵਾਲੀ ਧਿਰ ਮਨਜਿੰਦਰ ਸਿੰਘ ਨੂੰ ਕਬਜਾ ਕਰਾ ਰਿਹਾ ਸੀ।

ਦੁਪਿਹਰ ਨੂੰ ਮਨਜਿੰਦਰ ਸਿੰਘ ਨਾਲ 50,60 ਵਿਅਕਤੀ ਆਏ ਜੋ ਬੇਸਬਾਲ, ਕਹੀ ਦੇ ਦਸਤੇ, ਬੰਦੂਕਾਂ, ਕ੍ਰਿਪਾਨਾਂ ਨਾਲ ਲੈਸ ਹੋ ਕੇ ਜਮੀਨ ਵਹਾਉਣ ਲੱਗ ਪਏ। ਜਦੋਂ ਰੇਸ਼ਮ ਸਿੰਘ ਪੁੱਤਰ ਤਸਬੀਰ ਸਿੰਘ, ਜਸਵੰਤ ਸਿੰਘ ਪੁੱਤਰ ਤਸਬੀਰ ਸਿੰਘ, ਮੁਲਤਾਨ ਸਿੰਘ ਪੁੱਤਰ ਅਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਜੋ ਜਮੀਨ ਵਹਾਉਣ ਤੋਂ ਰੋਕਣ ਆ ਰਹੇ ਸੀ ਤਾਂ ਦੂਸਰੀ ਧਿਰ ਨੇ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਰੇਸ਼ਮ ਸਿੰਘ ਦੇ ਨਲਾਂ ਵਿਚ ਗੋਲੀ ਲੱਗਣ ਕਾਰਨ ਮੌਕੇ ਉਤੇ ਮੌਤ ਹੋ ਗਈ, ਤੇ ਮੁਲਤਾਨ ਸਿੰਘ ,ਜਸਵੰਤ ਸਿੰਘ, ਕੁਲਦੀਪ ਸਿੰਘ ਜੋ ਗੰਭੀਰ ਜਖਮੀ ਹਨ, ਦਾ ਇਸ ਵੇਲੇ ਸਰਕਾਰੀ ਹਸਪਤਾਲ ਕਸੇਲ ਵਿਖੇ ਇਲਾਜ਼ ਚੱਲ ਰਿਹਾ ਹੈ।

ਉਧਰ, ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਥਾਣਾ ਸਰਾਏ ਅਮਾਨਤ ਖਾਂ ਦੇ ਐਸਐਚਓ ਦੀਪਕ ਕੁਮਾਰ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋਇਆ ਜਿਸ ਵਿੱਚ ਰੇਸ਼ਮ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ

 

Vinkmag ad
Share Our Daily Posts

News Desk

Read Previous

ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, CBSE ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

Read Next

ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ