Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੇ ਸਕਦੇ 4-4 ਲੱਖ ਦਾ ਮੁਆਵਜ਼ਾ, ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਜਵਾਬ

ਨਵੀਂ ਦਿੱਲੀ, ਏਜੰਸੀ : ਦੇਸ਼ ਭਰ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ ਜਾਣ ਦੀ ਅਪੀਲ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਜਵਾਬ ਦਾਖਲ ਕੀਤਾ ਹੈ। ਸੁਪਰੀਮ ਕੋਰਟ ’ਚ ਹਲਫਨਾਮਾ ਦਾਖਲ ਕਰ ਕੇ ਕੇਂਦਰ ਸਰਕਾਰ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਨਹੀਂ ਦੇ ਸਕਦੀ ਹੈ

ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਕੇਂਦਰ ਨੇ ਕਿਹਾ ਹੈ ਕਿ ਕੋਵਿਡ-19 ਦੇ ਪੀੜਤਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ ਕਿਉਂਕਿ ਆਫ਼ਤ ਪ੍ਰਬੰਧਨ ਕਾਨੂੰਨ (disaster management law) ’ਚ ਸਿਰਫ਼ ਭੂਚਾਲ, ਹੜ੍ਹ ਤੇ ਕੁਦਰਤੀ ਆਫਤਾਂ ਆਦਿ ’ਤੇ ਮੁਆਵਜ਼ੇ ਦਾ ਪ੍ਰਬੰਧ ਹੈ। ਸਰਕਾਰ ਨੇ ਅੱਗੇ ਕਿਹਾ ਕਿ ਜੇ ਇਕ ਬਿਮਾਰੀ ਨਾਲ ਹੋਣ ਵਾਲੀ ਮੌਤ ’ਤੇ ਮੁਆਵਜ਼ੇ ਦੀ ਰਾਸ਼ੀ ਦਿੱਤੀ ਜਾਵੇ ਤੇ ਦੂਜੀ ’ਤੇ ਨਾ ਦਿੱਤੀ ਜਾਵੇ ਤਾਂ ਇਹ ਪੂਰੀ ਤਰ੍ਹਾਂ ਨਾਲ ਗ਼ਲਤ ਹੋਵੇਗਾ।

ਹਲਫਨਾਮੇ ’ਚ ਕੇਂਦਰ ’ਚ ਕਿਹਾ ਕਿ ਸਾਰੇ ਕੋਰੋਨਾ ਪੀੜਤਾਂ ਨੂੰ ਮੁਆਵਜ਼ੇ ਦਾ ਭੁਗਤਾਨ ਸੂਬਿਆਂ ਦੀ ਵਿੱਤੀ ਸਮਰੱਥਾ ਤੋਂ ਬਾਹਰ ਹੈ। ਸੁਪਰੀਮ ਕੋਰਟ ਇਸ ਸਬੰਧ ’ਚ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਪਟੀਸ਼ਨ ’ਚ ਕੇਂਦਰ ਤੇ ਸੂਬਿਆਂ ਨੂੰ ਆਫਤ ਪ੍ਰਬੰਧਨ ਕਾਨੂੰਨ 2005 ਦੇ ਤਹਿਤ ਇਨਫੈਕਸ਼ਨ ਦੇ ਕਾਰਨ ਜਾਣ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੇਣ ਦੀ ਰਾਸ਼ੀ ਦੇਣ ਦੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਇਸ ਮਾਮਲੇ ’ਚ ਸੋਮਵਾਰ ਨੂੰ ਸੁਣਵਾਈ ਕਰੇਗਾ।

 

Vinkmag ad
Share Our Daily Posts

News Desk

Read Previous

ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ

Read Next

PPR ਮਾਰਕੀਟ ‘ਚ ਸਕਿਓਰਿਟੀ ਗਾਰਡ ਦੀ ਲਾਸ਼ ਮਿਲਣ ਨਾਲ ਪਈਆਂ ਭਾਜੜਾਂ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ