Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਅਧਿਆਪਕਾਂ ਦੇ ਹੱਕ ‘ਚ ਆਮ ਆਦਮੀ ਪਾਰਟੀ 22 ਜੂਨ ਨੂੰ ਘੇਰੇਗੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼

ਚੰਡੀਗੜ੍ਹ,  : ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਕਾਰਨ ਨੌਜਵਾਨ ਵਰਗ ਵਿਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈੱਟ ਪਾਸ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਤਿੱਖੀ ਧਰਨੇ ਉੱਤੇ ਬੈਠੇ ਹਨ ਇਸ ਤੋਂ ਬਾਅਦ ਹੁਣ ਕੁਝ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਵੱਲੋਂ ਅਧਿਆਪਕਾਂ ਨਾਲ ਮੀਟਿੰਗ ਦੇ ਵਾਅਦੇ ਕਰਕੇ ਆਪਣੇ ਵਾਅਦੇ ਤੋਂ ਮੁਕਰਨ ਕਾਰਨ ਬੇਰੁਜ਼ਗਾਰ ਅਧਿਆਪਕ ਵਰਗ ਗੁੱਸੇ ਵਿਚ ਹੈ

ਹੇਅਰ ਨੇ ਦੱਸਿਆ ਕਿ ਅਧਿਆਪਕਾਂ ਦੇ ਇਸ ਮੁੱਦੇ ਨੂੰ ਸਰਕਾਰ ਦੇ ਕੰਨਾਂ ਤਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ 22 ਜੂਨ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰੇਗੀ। ਹੇਅਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਅਤੇ ਹਰ ਘਰ ਵਿਚ ਰੁਜ਼ਗਾਰ ਦੇਣ ਦੀ ਗੱਲ ਕਹੀ ਸੀ ਪ੍ਰੰਤੂ ਚੋਣਾਂ ਤੋਂ ਪਿੱਛੋਂ ਉਹ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਹੈ ਕਿ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪ੍ਰੰਤੂ ਅਜੇ ਤਕ ਕਿਸੇ ਵੀ ਵਰਗ ਨੂੰ ਕੋਈ ਵੀ ਰੁਜ਼ਗਾਰ ਮੁਹੱਈਆ ਨਹੀਂ ਕਰਾਇਆ ਗਿਆ। ਕੋਰੋਨਾ ਕਾਲ ਵਿਚ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨ ਨਿਰਾਸ਼ਾ ਦੇ ਆਲਮ ਵਿਚੋਂ ਗੁਜ਼ਰ ਰਹੇ ਹਨ

ਹੇਅਰ ਨੇ ਕਿਹਾ ਕਿ ਮੰਤਰੀ ਸਿੰਗਲਾ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਤੋਂ ਆਮ ਆਦਮੀ ਪਾਰਟੀ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਆਵਾਜ਼ ਨੂੰ ਕਮਜ਼ੋਰ ਨਾ ਸਮਝਿਆ ਜਾਵੇ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਦੇ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਵੱਖ ਵੱਖ ਵਰਗਾਂ ਦੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਤਿ ਨਿੰਦਣਯੋਗ ਅਤੇ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਕੁਝ ਦੂਰੀ ਤੇ ਹੀ ਬੇਰੁਜ਼ਗਾਰ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਟਾਵਰਾਂ ‘ਤੇ ਚੜ੍ਹੇ ਹੋਏ ਹਨ ਪ੍ਰੰਤੂ ਸਰਕਾਰ ਨੇ ਇਸ ਬਾਰੇ ਕਦੇ ਕੋਈ ਵੀ ਫ਼ੈਸਲਾ ਲੈਣ ਦੀ ਜ਼ਰੂਰਤ ਨਹੀਂ ਦਿਖਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਰਕਾਰ ਦੇ ਗ਼ਲਤ ਕਾਰਜਾਂ ਦਾ ਵਿਰੋਧ ਕਰਦੀ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ : ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ

Read Next

ਪੰਜਾਬ ‘ਚ ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰ ਹਥਿਆਰਾਂ ਸਣੇ ਗਿ੍ਫ਼ਤਾਰ