Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਕੇਜਰੀਵਾਲ ਦੀ ਮੌਜੂਦਗੀ ‘ਚ ਸਾਬਕਾ IG ਕੁੰਵਰ ਵਿਜੈ ਪ੍ਰਤਾਪ AAP ‘ਚ ਸ਼ਾਮਲ, ਕਾਂਗਰਸੀਆਂ ਤੇ ਅਕਾਲੀਆਂ ਨੇ ਕੀਤਾ ਵਿਰੋਧ

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap Singh) ਅੱਜ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋ ਗਏ। ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਉਨ੍ਹਾਂ ਨੂੰ ਪਾਰਟੀ ਜੁਆਇੰਨ ਕਰਵਾਈ। ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann), ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheem), ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (Jarnail Singh), ਕੁਲਦੀਪ ਸਿੰਘ ਧਾਰੀਵਾਲ (Kuldeep Singh Dhariwal), ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਜਰੀਵਾਲ ਨਾਲ ਮੀਟਿੰਗ ਵੀ ਕੀਤੀ। ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾ ਪੰਜਾਬ ਫੇਰੀ ਲਈ ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪਾਰਟੀ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਦੂਸਰੇ ਪਾਸੇ ਯੂਥ ਕਾਂਗਰਸ ਤੇ ਅਕਾਲੀਆਂ ਵੱਲੋਂ ਵਿਰੋਧ ਵੀ ਕੀਤਾ ਗਿਆ। ਅਕਾਲੀ ਵਰਕਰਾਂ ਨੇ ਤਾਂ ਕੇਜੀਰਵਾਲ ਦੇ ਅੰਮ੍ਰਿਤਸਰ ਪੁੱਜਣ ‘ਤੇ ਕਾਲੇ ਝੰਡੇ ਦਿਖਾਏ

ਇਸ ਉਪਰੰਤ ਅਰਵਿੰਦ ਕੇਜਰੀਵਾਲ ਢਾਈ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ। ਇਸ ਉਪਰੰਤ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ ਜਿਸ ਤੋਂ ਬਾਅਦ ਉਹ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨਗੇ। ਅਰਵਿੰਦ ਕੇਜਰੀਵਾਲ ਕੱਲ੍ਹ ਮੰਗਲਵਾਰ ਨੂੰ ਲੁਧਿਆਣਾ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਤੈਅਸ਼ੁਦਾ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ।

Vinkmag ad
Share Our Daily Posts

News Desk

Read Previous

ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ

Read Next

ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ