Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ਵਿਚ ਸ਼ਾਮਲ ਕਰਨ ‘ਤੇ ਭੜਕਿਆ ਅਕਾਲੀ ਦਲ, ਕੈਪਟਨ ਤੇ ਕੇਜਰੀਵਾਲ ‘ਤੇ ਮਿਲੇ ਹੋਣ ਦੇ ਦੋਸ਼

ਅੰਮ੍ਰਿਤਸਰ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਸਾਬਕਾ ਪੁਲਿਸ ਅਫਸਰ ਕੁੰਵਰ ਵਿਜੇ ਪ੍ਰਤਾਪ ਦੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਬੇਅਦਬੀਆਂ ਦੇ ਮਾਮਲੇ ਵਿਚ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਿਖੜਵਾਂ ਅੰਗ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਅੀਆ ਨੇ ਕਿਹਾ ਕਿ ਆਪ ਤੇ ਕਾਂਗਰਸ ਪਾਰਟੀ ਨਾਲ ਰਲਗੱਢ ਹੋਣ ਦਾ ਇਸ ਤੋਂ ਵੱਡਾ ਕੋਈ ਸਬੂਤ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਪਹਿਲਾਂ ਆਪ ਨਾਲ ਰਲ ਕੇ ਕਾਂਗਰਸ ਨੇ ਦਿੱਲੀ ਵਿਚ ਆਪ ਸਰਕਾਰ ਬਣਵਾਈ ਤੇ ਪੰਜਾਬ ਵਿਚ ਦੋਹਾਂ ਪਾਰਟੀਆਂ ਦੇ ਵਿਧਾਇਕਾਂ ਦੀ ਖਰੀਦੋ ਫਰੋਖਤ ਚਲਦੀ ਰਹੀ। ਹੁਣ ਆਪ ਤੇ ਕਾਂਗਰਸ ਦੋਵਾਂ ਨੇ ਪੰਜਾਬ ਵਿਚ ਰਲ ਕੇ ਅਕਾਲੀ ਦਲ ਨੁੰ ਦਰਕਿਨਾਰ ਕਰਨ ਦਾ ਯਤਨ ਕੀਤਾ ਹੈ। ਇਸੇ ਲਈ ਅੱਜ ਪੰਜਾਬ ਦੌਰੇ ਵੇਲੇ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਇਕ ਸ਼ਬਦ ਵੀ ਨਹੀਂ ਬੋਲਿਆ

ਇਸ ਘਟਨਾਕ੍ਰਮ ਨੂੰ ਕਾਲਾ ਦਿਨ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਕ ਸਾਬਕਾ ਪੁਲਿਸ ਅਫਸਰ ਜਿਸ ਨੇ ਕੋਟਕਪੁਰਾ ਫਾਇਰਿੰਗ ਕੇਸ ਦੀ ਪੱਖਪਾਤੀ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਜਾਂਚ ਕੀਤੀ ਤੇ ਪੁਲਿਸ ਫੋਰਸ ’ਤੇ ਧੱਬਾ ਸਾਬਤ ਹੋਇਆ, ਉਸ ਨੂੰ ਆਪ ਗੁਰੂ ਨਾਮ ਲੇਵਾ ਸੰਗਤ ਦੱਸ ਰਹੀ ਹੈ। ਉਹਨਾਂ ਕਿਹਾ ਕਿ ਅੱਜ ਦੇ ਘਟਨਾਕ੍ਰਮ ਨੇ ਸਾਬਤ ਕਰ ਦਿੱਤਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਇਕ ਸਹਿ ਸਾਜ਼ਿਸ਼ਕਾਰ ਹੈ ਤੇ ਜ਼ਰੂਰੀ ਹੈ ਕਿ ਉਸ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਤੇ ਉਸ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਉਹਨਾਂ ਕਿਹਾ ਕਿ ਸਾਬਕਾ ਪੁਲਿਸ ਅਫਸਰ ਦੀ ਹਿਰਾਸਤੀ ਪੁੱਛ ਗਿੱਛ ਬਹੁਤ ਜ਼ਰੂਰੀ ਹੈ ਤਾਂ ਜੋ ਆਪ ਤੇ ਕਾਂਗਰਸ ਦੀ ਸਾਜ਼ਿਸ਼ ਬੇਨਕਾਬ ਹੋ ਸਕੇ।

ਅਕਾਲੀ ਆਗੂ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਸਿਆਸੀ ਤੌਰ ’ਤੇ ਪ੍ਰੇਰਿਤ ਸੀ ਤੇ ਇਹ ਕੇਜਰੀਵਾਲ ਤੇ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਆਪ ਤੇ ਕਾਂਗਰਸ ਦੇ ਆਗੂਆਂ ਨੇ ਰਲ ਕੇ ਕਰਵਾਈ ਸੀ।

ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਜਰੀਵਾਲ ਪੰਜਾਬ ਨੁੰ ‘ਇਕ ਸਿੱਖ ਚੇਹਰਾ’ ਮੁੱਖ ਮੰਤਰੀ ਦੇ ਅਹੁਦੇ ਵਾਸਤੇ ਦੇਣ ਦੀ ਗੱਲ ਕਰ ਰਿਹਾ ਹੈ ਪਰ ਉਸ ਨੇ ਦਿੱਲੀ ਵਿਚ ਕਿਸੇ ਸਿੱਖ ਚੇਹਰੇ ਨੂੰ ਪੇਸ਼ ਨਹੀਂ ਕੀਤਾ ਭਾਵੇਂ ਕਿ ਉਹ ਤੀਜੀ ਵਾਰ ਸਰਕਾਰ ਬਣਾ ਚੁੱਕਾ ਹੈ। ਉਹਨਾਂ ਕਿਹਾ ਕਿ ਕੋਈ ਉਮੀਦਵਾਰਾਂ ਲਈ ਉਸ ਪਾਰਟੀ ਤੋਂ ਨਿਆਂ ਦੀ ਆਸ ਕਿਵੇਂ ਕਰ ਸਕਦਾ ਹੈ ਜਿਸਦੇ ਦਿੱਲੀ ਦੇ ਪ੍ਰਤੀਨਿਧਾਂ ਨੇ ਉਮੀਦਵਾਰ ਵੀ ਲੁੱਟੇ ਤੇ ਸੂਬੇ ਦੀਆਂ ਮਹਿਲਾਵਾਂ ਦਾ ਵੀ ਸੋਸ਼ਣ ਕੀਤਾ।

Vinkmag ad
Share Our Daily Posts

News Desk

Read Previous

ਕਿਸ਼ਨਪੁਰਾ ਇਲਾਕੇ ‘ਚ ਨੌਜਵਾਨ ਨੂੰ ਮਾਰੀ ਗੋਲੀ

Read Next

ਅੰਮ੍ਰਿਤਸਰ ’ਚ ਰਿਸ਼ਤਿਆਂ ਦਾ ਖੂਨ, ਨਸ਼ੇ ਲਈ ਪੈਸੇ ਨਾ ਮਿਲਣ ’ਤੇ ਨੌਜਵਾਨ ਨੇ ਕਰ ਦਿੱਤੀ ਪਿਤਾ ਦੀ ਹੱਤਿਆ