Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਅੰਮ੍ਰਿਤਸਰ ’ਚ ਰਿਸ਼ਤਿਆਂ ਦਾ ਖੂਨ, ਨਸ਼ੇ ਲਈ ਪੈਸੇ ਨਾ ਮਿਲਣ ’ਤੇ ਨੌਜਵਾਨ ਨੇ ਕਰ ਦਿੱਤੀ ਪਿਤਾ ਦੀ ਹੱਤਿਆ

ਅਜਨਾਲਾ : ਲੋਪੋਕੇ ਥਾਣੇ ਅਧੀਨ ਪੈਂਦੇ ਸਾਰੰਗਡ਼ਾ ਪਿੰਡ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਨੇ ਨਸ਼ੇ ਨਾ ਮਿਲਣ ’ਤੇ ਸੋਮਵਾਰ ਦੁਪਹਿਰ ਤੇਜ਼ਧਾਰ ਹਥਿਆਰ ਨਾਲ ਆਪਣੇ ਹੀ ਪਿਤਾ ਦੀ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਦੋਸ਼ ਹੈ ਕਿ ਰਣਜੀਤ ਸਿੰਘ ਉਰਫ਼ ਰਾਣਾ ਨਾਂ ਦਾ ਗੁਆਂਢੀ ਅਕਸਰ ਜਸਵਿੰਦਰ ਨੂੰ ਘਰ ਵਿਚ ਝਗੜਾ ਕਰਨ ਲਈ ਉਕਸਾਉਂਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਫਰਾਰ ਹਨ

ਲੋਪੋਕੇ ਥਾਣੇ ਦੀ ਪੁਲਿਸ ਨੇ ਕੁਲਵੰਤ ਕੌਰ ਦੇ ਬਿਆਨ ’ਤੇ ਉਨ੍ਹਾਂ ਦੇ ਪਤੀ ਸੁਖਚੈਨ ਸਿੰਘ ਹੱਤਿਆ ਦੇ ਦੋਸ਼ ਵਿਚ ਬੇਟੇ ਜਸਵਿੰਦਰ ਸਿੰਘ ਅਤੇ ਗੁਆਂਢੀ ਰਣਜੀਤ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਲੋਪੋਕੇ ਥਾਣਾ ਮੁਖੀ ਇੰਸਪੈਕਟਰ ਕਪਿਲ ਕੌਸ਼ਲ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੋੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ

ਕੁਲਵੰਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਪਿੰਡ ’ਚ ਰਹਿੰਦੀ ਹੈ। ਪਿੰਡ ’ਚ ਪਤੀ ਦੇ ਨਾਂ ’ਤੇ ਕੁਝ ਜ਼ਮੀਨ ਹੈ। ਵੱਡਾ ਪੁੱਤਰ ਜਸਵਿੰਦਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕਿਆ ਹੈ। ਉਹ ਅਕਸਰ ਘਰੋਂ ਪੈਸੇ ਮੰਗਦਾ ਹੈ। ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪੁੱਤਰ ਅਕਸਰ ਘਰ ’ਚ ਕਲੇਸ਼ ਕਰਦਾ ਸੀ। ਗੁਆਂਢ ’ਚ ਰਹਿਣ ਵਾਲਾ ਰਣਜੀਤ ਸਿੰਘ ਉਰਫ਼ ਰਾਣਾ ਉਸ ਨੂੰ ਭੜਕਾਉਂਦਾ ਹੈ ਕਿ ਉਹ ਆਪਣੇ ਪਿਤਾ ਤੋਂ ਪੈਸੇ ਮੰਗੇ। ਕੁਝ ਸਮਾਂ ਪਹਿਲਾਂ ਸੁਖਚੈਨ ਸਿੰਘ ਨੇ ਆਪਣੀ ਜ਼ਮੀਨ ਦਾ ਕੁਝ ਹਿੱਸਾ ਵੇਚ ਦਿੱਤਾ ਸੀ। ਜਸਵਿੰਦਰ ਸਿੰਘ ਜਾਣਦਾ ਸੀ ਕਿ ਘਰ ’ਚ ਪੈਸੇ ਰੱਖੇ ਹਨ। ਉਹ ਅਕਸਰ ਨਸ਼ੇ ਲਈ ਪੈਸਿਆਂ ਦੀ ਮੰਗ ਕਰਦਾ ਸੀ। ਪਰ ਪਰਿਵਾਰ ਉਸ ਨੂੰ ਪੈਸੇ ਨਹੀਂ ਦੇ ਰਿਹਾ ਸੀ। ਸੋਮਵਾਰ ਦੀ ਦੁਪਹਿਰ ਮੁਲਜ਼ਮ ਨੇ ਰਣਜੀਤ ਦੇ ਇਸ਼ਾਰੇ ’ਤੇ ਘਰ ’ਚ ਪਹੁੰਚ ਕੇ ਪੈਸਿਆਂ ਦੀ ਮੰਗ ਕੀਤੀ ਅਤੇ ਝਗੜਾ ਸ਼ੁਰੂ ਕਰ ਦਿੱਤਾ। ਵੇਖਦੇ ਹੀ ਵੇਖਦੇ ਉਸ ਨੇ ਪਿਤਾ ਸੁਖਚੈਨ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ।

Vinkmag ad
Share Our Daily Posts

News Desk

Read Previous

ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ਵਿਚ ਸ਼ਾਮਲ ਕਰਨ ‘ਤੇ ਭੜਕਿਆ ਅਕਾਲੀ ਦਲ, ਕੈਪਟਨ ਤੇ ਕੇਜਰੀਵਾਲ ‘ਤੇ ਮਿਲੇ ਹੋਣ ਦੇ ਦੋਸ਼

Read Next

ਗਲੀ ‘ਚ ਗੱਡੀਆਂ ਲੰਘਾਉਣ ਤੋਂ ਹੋਏ ਝਗੜੇ ‘ਚ ਇਕ ਨੌਜਵਾਨ ਦਾ ਕਤਲ, ਦੋ ਗੰਭੀਰ