Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਕੈਪਟਨ ਅਮਰਿੰਦਰ ਸਿੰਘ ਖੜਗੇ ਕਮੇਟੀ ਤੇ ਨਾਰਾਜ਼ ਮੰਤਰੀ-ਵਿਧਾਇਕ ਮਿਲਣਗੇ ਰਾਹੁਲ ਗਾਂਧੀ ਨੂੰ

ਚੰਡੀਗੜ੍ਹ : ਪੰਜਾਬ ਕਾਂਗਰਸ  ਅੰਦਰ ਉੱਠਿਆ ਬਗ਼ਾਵਤ ਦਾ ਤੂਫ਼ਾਨ ਹਾਲੇ ਤਕ ਸ਼ਾਂਤ ਨਹੀਂ ਹੋ ਰਿਹਾ। ਬਗ਼ਾਵਤੀ ਸੁਰਾਂ ਨੂੰ ਠੱਲ੍ਹਣ ਲਈ ਹਾਈਕਮਾਨ ਦੇ ਸੱਦੇ ’ਤੇ ਦੁਬਾਰਾ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਇਕ ਦਰਜਨ ਵਿਧਾਇਕ, ਜਿਨ੍ਹਾਂ ਵਿਚ ਛੇ ਮੰਤਰੀ ਵੀ ਸ਼ਾਮਲ ਹਨ, ਫਿਰ ਦਿੱਲੀ ਹਾਈਕਮਾਨ ਕੋਲ ਪੇਸ਼ ਹੋ ਰਹੇ ਹਨ। ਅਹਿਮ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਮੈਂਬਰੀ ਖੜਗੇ ਕਮੇਟੀ (Kharge Committee) ਨੇ ਬੁਲਾਇਆ ਹੈ ਜਦਕਿ ਮੰਤਰੀਆਂ ਤੇ ਵਿਧਾਇਕਾਂ ਨੂੰ ਰਾਹੁਲ ਗਾਂਧੀ (Rahul Gandhi) ਨੇ ਬੁਲਾਇਆ ਹੈ

ਸੂਤਰਾਂ ਮੁਤਾਬਕ ਮੰਗਲਵਾਰ ਨੂੰ ਰਾਹੁਲ ਗਾਂਧੀ ਨਾਲ ਮਾਝੇ ਦੇ ਤਿੰਨ ਮੰਤਰੀਆਂ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tript Rajinder Singh Bajwa), ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa), ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ (Sukhbinder singh Sukh Sarkaria) ਤੋਂ ਇਲਾਵਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ (Razia Sultana) ਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜ ਵਿਧਾਇਕਾਂ ਨੂੰ ਵੀ ਰਾਹੁਲ ਗਾਂਧੀ ਦੇ ਦਫ਼ਤਰ ਤੋਂ ਫੋਨ ਗਏ ਹਨ, ਜਿਨ੍ਹਾਂ ਨੂੰ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ। ਇਨ੍ਹਾਂ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ, ਇੰਦਰਬੀਰ ਸਿੰਘ ਬੁਲਾਰੀਆ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਢਿੱਲੋਂ ਤੇ ਪਰਗਟ ਸਿੰਘ ਸ਼ਾਮਲ ਹਨ। ਵੱਡੀ ਗੱਲ ਇਹ ਹੈ ਕਿ ਮਾਝੇ ਦੇ ਤਿੰਨੋਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ ਪਰ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਪਾਰਟੀ ਵਿਚ ਬਗ਼ਾਵਤੀ ਸੁਰਾਂ ਉਠੀਆਂ ਹਨ।

ਮਾਝੇ ਦੇ ਇਨ੍ਹਾਂ ਵਿਧਾਇਕਾਂ ਨੇ ਹੀ ਪੰਜਾਬ ਸਰਕਾਰ (Punjab Government) ਖ਼ਿਲਾਫ਼ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਲਗਾਏ ਗਏ ਬਰਗਾੜੀ ਮੋਰਚੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਹੁਣ ਮੁਤਵਾਜ਼ੀ ਜਥੇਦਾਰ ਤੇ ਪੰਥਕ ਧਿਰਾਂ ਮਾਝੇ ਦੇ ਇਨ੍ਹਾਂ ਕਾਂਗਰਸੀ ਆਗੂਆਂ ’ਤੇ ਦਬਾਅ ਬਣਾ ਰਹੇ ਹਨ, ਜਿਸ ਕਰ ਕੇ ਪੰਥਕ ਖ਼ਾਸ ਕਰਕੇ ਸਿੱਖ ਵੋਟ ਖੁਰਦੀ ਦੇਖ ਕੇ ਇਨ੍ਹਾਂ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਝੰਡਾ ਚੁੱਕਿਆ ਹੈ। ਪਾਰਟੀ ਵਿਚ ਚੱਲ ਰਹੀ ਉੱਥਲ-ਪੁੱਥਲ ਅਜੇ ਖ਼ਤਮ ਨਹੀਂ ਹੋਈ ਸੀ ਕਿ ਪਿਛਲੇ ਦਿਨੀਂ ਪੰਜਾਬ ਵਜ਼ਾਰਤ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਤੋਂ ਬਾਅਦ ਮਾਮਲਾ ਹੋਰ ਭਖ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਸਮੇਤ ਕਈ ਵਿਧਾਇਕਾਂ ਨੇ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਸੂਤਰ ਦੱਸਦੇ ਹਨ ਕਿ ਰਾਹੁਲ ਗਾਂਧੀ ਨੇ ਇਨ੍ਹਾਂ ਆਗੂਆਂ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਸਰਕਾਰ ਵਿਚ ਫੇਰਬਦਲ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਗੱਲਬਾਤ ਕਰਨੀ ਹੈ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਮਲਿਕਾਰਜੁਨ ਖੜਗੇ ਕਮੇਟੀ ਸਾਹਮਣੇ ਪੇਸ਼ ਹੋ ਕੇ ਪੰਜਾਬ ਕਾਂਗਰਸ ਵਿਚ ਚੱਲ ਰਹੀ ਉਥਲ ਪੁਥਲ ਨੂੰ ਲੈ ਕੇ ਆਪਣਾ ਪੱਖ ਰੱਖਣਗੇ। ਇਹ ਵੀ ਦੱਸਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਔਜਲਾ, ਚੰਨੀ, ਵੇਰਕਾ ਮਿਲੇ ਰਾਹੁਲ ਨੂੰ

ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਸੋਮਵਾਰ ਨੂੰ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿਚ ਹੋਈ ਗੱਲਬਾਤ ਦੇ ਵੇਰਵੇ ਅਜੇ ਤਕ ਨਸ਼ਰ ਨਹੀਂ ਹੋਏ ਹਨ।
Vinkmag ad
Share Our Daily Posts

News Desk

Read Previous

ਗਲੀ ‘ਚ ਗੱਡੀਆਂ ਲੰਘਾਉਣ ਤੋਂ ਹੋਏ ਝਗੜੇ ‘ਚ ਇਕ ਨੌਜਵਾਨ ਦਾ ਕਤਲ, ਦੋ ਗੰਭੀਰ

Read Next

ਕੋਟਕਪੂਰਾ ਗੋਲ਼ੀਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਤੋਂ SIT ਨੇ ਕਰੀਬ ਦੋ ਘੰਟੇ ਤਕ ਕੀਤੀ ਪੁੱਛਗਿੱਛ