Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 30, 2026

ਕੋਟਕਪੂਰਾ ਗੋਲ਼ੀਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਤੋਂ SIT ਨੇ ਕਰੀਬ ਦੋ ਘੰਟੇ ਤਕ ਕੀਤੀ ਪੁੱਛਗਿੱਛ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਵਿਸ਼ੇਸ਼ ਜਾਂਚ ਟੀਮ (SIT) ਨੇ 2015 ਕੋਟਕਪੂਰਾ ਪੁਲਿਸ ਫਾਇਰਿੰਗ (Kotkapura Firing Case) ਮਾਮਲੇ ‘ਚ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਦੋ ਘੰਟੇ ਪੁੱਛਗਿੱਛ ਕੀਤੀ। SIT ਮੁਖੀ ਐੱਲਕੇ ਯਾਦਵ ਤੇ ਰਾਕੇਸ਼ ਅਗਰਵਾਲ ਸਵੇਰੇ ਤੈਅ ਸਮੇਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਗਏ ਤੇ ਤਕਰੀਬਨ 2 ਘੰਟੇ ਪੁੱਛਗਿੱਛ ਕਰਨ ਤੋਂ ਬਾਅਦ 1 ਵਜੇ ਰਿਹਾਇਸ਼ ਤੋਂ ਬਾਹਰ ਆਏ। ਅਕਤੂਬਰ 2015 ‘ਚ ਹੋਏ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛਗਿੱਛ ਲਈ 9 ਜੂਨ ਨੂੰ ਨਵੀਂ ਐੱਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭਜ ਕੇ 16 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ। ਇਸ ਮਾਮਲੇ ‘ਚ ਮੁਹਾਲੀ ‘ਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਬਿੰਦੂਆਂ ‘ਤੇ ਐੱਸਆਈਟੀ ਨੇ ਪੁੱਛਗਿੱਛ ਕਰਨੀ ਸੀ।

ਪਿਛਲੇ ਸੋਮਵਾਰ ਅਚਾਨਕ ਸਾਬਕਾ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸਆਈਟੀ ਨੂੰ ਵੀ ਦਿੱਤੀ ਗਈ ਸੀ। ਫਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸਆਈਟੀ ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸਆਈਟੀ ਦੇ ਸਵਾਲਾਂ ਦੇ ਜਵਾਬ ਦੇਣਗੇ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਖੜਗੇ ਕਮੇਟੀ ਤੇ ਨਾਰਾਜ਼ ਮੰਤਰੀ-ਵਿਧਾਇਕ ਮਿਲਣਗੇ ਰਾਹੁਲ ਗਾਂਧੀ ਨੂੰ

Read Next

ਅਣਪਛਾਤੇ ਕਾਰ ਸਵਾਰਾਂ ਨੇ ਗੈਂਗਸਟਰ ਕੁਲਬੀਰ ਨਰੂਆਣਾ ਨੂੰ ਬਣਾਇਆ ਨਿਸ਼ਾਨਾ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ