Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜੈਪਾਲ ਭੁੱਲਰ ਦਾ ਪੀਜੀਆਈ ਵਿਖੇ ਕੁਝ ਹੀ ਦੇਰ ‘ਚ ਸ਼ੁਰੂ ਹੋਵੇਗਾ ਪੋਸਟਮਾਰਟਮ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਜ਼ੇਰੇ ਨਿਗਰਾਨੀ ਦੇਹ ਚੰਡੀਗੜ੍ਹ ਪੁੱਜੀ

ਫਿਰੋਜ਼ਪੁਰ ; ਕੋਲਕਾਤਾ ਐੱਸਟੀਐੱਫ ਨਾਲ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਏ ਸ਼੍ਰੇਣੀ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਲਈ ਉਸ ਦੀ ਦੇਹ ਨੂੰ ਮੰਗਲਵਾਰ ਤੜਕੇ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ। ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਜ਼ੇਰੇ ਨਿਗਰਾਨੀ ਭੇਜੀ ਗਈ ਜੈਪਾਲ ਦੀ ਮ੍ਰਿਤਕ ਦੇਹ ਦਾ ਪੀਜੀਆਈ ਚੰਡੀਗਡ਼੍ਹ ਵਿਖੇ ਦੁਬਾਰਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ । ਪੀਜੀਆਈ ਵੱਲੋਂ ਪੋਸਟਮਾਰਟਮ ਲਈ ਪੰਜ ਮੈਂਬਰਾਂ ਦਾ ਬੋਰਡ ਬਣਾਇਆ ਗਿਆ ਹੈ

ਪੀਜੀਆਈ ਵਿਖੇ ਜੈਪਾਲ ਭੁੱਲਰ ਦੇ ਪੋਸਟਮਾਰਟਮ ਲਈ ਪਹੁੰਚੇ ਉਸ ਦੇ ਪਿਤਾ ਭੁਪਿੰਦਰ ਸਿੰਘ ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ, ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਸਰਪੰਚ ਨਿਸ਼ਾਨ ਸਿੰਘ ਇੰਤਜ਼ਾਰ ਕਰ ਰਹੇ ਹਨ।
ਚੰਡੀਗੜ੍ਹ ਰਵਾਨਾ ਹੋਣ ਤੋਂ ਪਹਿਲੋਂ ਜੈਪਾਲ ਭੁੱਲਰ ਦੇ ਪਿਤਾ ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ ਭੁਪਿੰਦਰ ਸਿੰਘ ਨੇ ਦੱਸਿਆ ਸੀ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਹਾਈਕੋਰਟ ਵੱਲੋਂ ਦੁਬਾਰਾ ਪੋਸਟ ਮਾਰਟਮ ਕਰਨ ਦਾ ਹੁਕਮ ਸੁਣਾਇਆ ਗਿਆ ਸੀ।ਜੈਪਾਲ ਭੁੱਲਰ ਦੀ ਦੇਹ ਨਾਲ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ ਵੀ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜੈਪਾਲ ਭੁੱਲਰ ਦਾ ਪੁਲਿਸ ਮੁਕਾਬਲਾ ਨਹੀਂ ਮਨੁੱਖੀ ਅਧਿਕਾਰਾਂ ਦਾ ਕਤਲ ਕੀਤਾ ਹੈ।
ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਫਿਰੋਜ਼ਪੁਰ ਪਹੁੰਚੀ ਦੇਹ ਦੇ ਅੰਤਿਮ ਸਸਕਾਰ ਤੋਂ ਪਹਿਲੋਂ ਇਸ਼ਨਾਨ ਕਰਵਾਉਣ ਮੌਕੇ ਜੈਪਾਲ ਦੇ ਸਾਬਕਾ ਪੁਲਿਸ ਅਧਿਕਾਰੀ ਪਿਤਾ ਨੂੰ ਆਪਣੇ ਪੁੱਤਰ ਦੇ ਸਰੀਰ ਵਿਚ ਲੱਗੀਆਂ ਕੁਝ ਸੱਟਾਂ ਤੋਂ ਪੂਰੇ ਪੁਲਿਸ ਮੁਕਾਬਲੇ ਵਿਚ ‘ਫਾਓੁਲ ਪਲੇਅ’ ਦਾ ਖਦਸ਼ਾ ਨਜ਼ਰ ਆਇਆ ਸੀ,ਜਿਸ ਨੂੰ ਲੈ ਕੇ ਜੈਪਾਲ ਭੁੱਲਰ ਦੇ ਪਿਤਾ ਨੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈ ਕੇ ਸੁਪਰੀਮ ਕੋਰਟ ਤਕ ਫਰਿਆਦ ਕੀਤੀ ਸੀ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਹਦਾਇਤਾਂ ਜਾਰੀ ਕਰਨ ਮਗਰੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਪੋਸਟਮਾਰਟਮ ਕਰਵਾਏ ਜਾਣ ਦੇ ਹੁਕਮ ਦਿੱਤੇ ਸਨ ।ਇਸ ਮੌਕੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਅਤੇ ਡੀਐੱਸਪੀ ਸਿਟੀ ਬਰਿੰਦਰ ਸਿੰਘ ਗਿੱਲ ਵੀ ਜੈਪਾਲ ਦੇ ਪੋਸਟ ਮਾਰਟਮ ਲਈ ਨਾਲ ਹੀ ਚੰਡੀਗੜ੍ਹ ਗਏ ਹਨ।
Vinkmag ad
Share Our Daily Posts

News Desk

Read Previous

ਅਣਪਛਾਤੇ ਕਾਰ ਸਵਾਰਾਂ ਨੇ ਗੈਂਗਸਟਰ ਕੁਲਬੀਰ ਨਰੂਆਣਾ ਨੂੰ ਬਣਾਇਆ ਨਿਸ਼ਾਨਾ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ

Read Next

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼