Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਚਾਚੇ ਨੇ ਕਹੀ ਮਾਰ ਕੇ ਕੀਤਾ ਭਤੀਜੇ ਦਾ ਕਤਲ, ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰ ਤਕ ਸਸਕਾਰ ਨਾ ਕਰਨ ਦਾ ਐਲਾਨ

ਡੇਰਾ ਬਾਬਾ ਨਾਨਕ , ਅਰਲੀਭੰਨ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਨਿੱਕੋਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਚਾਚੇ ਵੱਲੋਂ ਆਪਣੇ ਪੁੱਤਰਾਂ ਅਤੇ ਅਣਪਛਾਤੇ ਵਿਅਕਤੀ ਨੂੰ ਨਾਲ ਲੈ ਕੇ ਆਪਣੇ ਭਤੀਜੇ ਨਰਿੰਦਰ ਸਿੰਘ(40)ਪੁੱਤਰ ਚੰਨਣ ਸਿੰਘ ਨੂੰ ਤੇਜ਼ਧਾਰ ਹਥਿਆਰ ਅਤੇ ਕਹੀ ਦਾ ਟੱਪ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿੰਡ ਦੇ ਬਾਹਰਵਾਰ ਡੇਰੇ ਉਪਰ ਰਹਿੰਦੇ ਹਨ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਜੋ ਆਪਣੇ ਘਰ ਨਾਲ ਲੱਗਦੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ਤੇ ਰਹਿੰਦੇ ਉਨ੍ਹਾਂ ਦੇ ਚਾਚਾ ਬਲਕਾਰ ਸਿੰਘ ਪੁੱਤਰ ਬਹਾਦਰ ਸਿੰਘ, ਜਗਜੀਤ ਸਿੰਘ ਪੁੱਤਰ ਬਲਕਾਰ ਸਿੰਘ,ਪ੍ਰਭਜੀਤ ਸਿੰਘ ਪੁੱਤਰ ਬਲਕਾਰ ਸਿੰਘ, ਬਲਜੀਤ ਕੌਰ ਪਤਨੀ ਪ੍ਰਭਜੀਤ ਸਿੰਘ ਵਾਸੀ ਨਿੱਕੋਸਰਾਂ ਤੇ ਦਲੇਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਫਤਿਹਗਡ਼੍ਹ ਚੂਡ਼ੀਆਂ ਅਤੇ ਇੱਕ ਅਣਪਛਾਤਾ ਵਿਅਕਤੀ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੇ ਸਿਰ ਵਿੱਚ ਕਹੀ ਦਾ ਟੱਪ ਮਾਰ ਕੇ ਨਰਿੰਦਰ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ

ਮ੍ਰਿਤਕ ਨਰਿੰਦਰ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ।ਇਸ ਮੌਕੇ ਘਟਨਾ ਸਥਲ ਤੇ ਪੁਲੀਸ ਪਾਰਟੀ ਸਮੇਤ ਪਹੁੰਚੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਵਤਾਰ ਸਿੰਘ ਕੰਗ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ । ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਉਕਤ ਦੋਸ਼ੀਆਂ ਦੇ ਖਿਲਾਫ ਧਾਰਾ 302,148,149 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਿੰਨਾ ਚਿਰ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਓਨਾ ਚਿਰ ਤਕ ਮ੍ਰਿਤਕ ਨਰਿੰਦਰ ਸਿੰਘ ਦੀ ਦੇਹ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ।

Vinkmag ad
Share Our Daily Posts

News Desk

Read Previous

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼

Read Next

ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ