15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਤਰਨ ਤਾਰਨ, 24 ਜੂਨ -ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਨਾਰਕੋਟਿਕ ਸਟਾਫ਼ ਦੀ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਗਏ ਤਸਕਰ ਨੂੰ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰਕੇ ਛੁਡਾ ਲਿਆ। ਇਸ ਹਮਲੇ ਦੌਰਾਨ ਨਾਰਕੋਟਿਕ ਸਟਾਫ਼ ਦੇ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡੀ.ਐਸ.ਪੀ. ਸੁੱਚਾ ਸਿੰਘ ਬੱਲ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਨਸ਼ਾ ਤਸਕਰ ਅਤੇ ਉਨ੍ਹਾਂ ਨੂੰ ਛੁਡਾਉਣ ਵਾਲੇ ਲੋਕਾਂ ਦੇ ਖ਼ਿਲਾਫ਼ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਪੁਲਿਸ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਸ਼ੇਅਰ ਕਰੋ
