Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸੋਮ ਪ੍ਰਕਾਸ਼- ਗੋ ਬੈਕ’, ‘ਮੋਦੀ ਸਰਕਾਰ-ਮੁਰਦਾਬਾਦ’ ਦੇ ਨਾਅਰੇ ਲਾ ਕੇ ਕਿਸਾਨਾਂ ਨੇ ਕੀਤਾ ਕੇਂਦਰੀ ਰਾਜ ਮੰਤਰੀ ਦਾ ਵਿਰੋਧ

ਹੁਸ਼ਿਆਰਪੁਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ‘ਤੇ ਹਰ ਜਗ੍ਹਾ ਭਾਜਪਾ ਦੇ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵੀਰਵਾਰ ਨੂੰ ਹੁਸ਼ਿਆਰਪੁਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ।

ਇਸ ਦੌਰਾਨ ਕਿਸਾਨ ਆਗੂ ਗੁਰਦੀਪ ਸਿੰਘ ਖੁਣਖੁਣ, ਓਂਕਾਰ ਸਿੰਘ ਧਾਮੀ ਤੇ ਸੋਹਣ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਕਾਫ਼ਲੇ ਦਾ ਥਾਣਾ ਸਦਰ ਚੌਕ ‘ਚ ਘਿਰਾਓ ਕਰ ਲਿਆ ਤੇ ‘ਸੋਮ ਪ੍ਰਕਾਸ਼ ਗੋ ਬੈਕ’, ‘ਕਾਲੇ ਖੇਤੀ ਕਾਨੂੰਨ ਵਾਪਸ ਲਓ’ ਦੇ ਨਾਅਰੇ ਲਾਏ ਗਏ।

ਪੁਲਿਸ ਛਾਉਣੀ ‘ਚ ਤਬਦੀਲ ਹੋਇਆ ਇਲਾਕਾ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਆਉਣ ‘ਤੇ ਵਿਰੋਧ ਕਰਨ ਦੀ ਖ਼ਬਰ ਮਿਲਦਿਆਂ ਹੀ ਪੰਜਾਬ ਪੁਲਿਸ ਦੇ ਆਹਲਾ ਅਫ਼ਸਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ। ਐੱਸਪੀ (ਡੀ) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਭਾਰੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ, ਪਰ ਇਸ ਦੇ ਬਾਵਜੂਦ ਵੀ ਕਿਸਾਨ ਆਗੂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਘਿਰਾਓ ਕਰਨ ਵਿਚ ਸਫਲ ਰਹੇ।

ਲਾਚੋਵਾਲ ਟੋਲ ਪਲਾਜ਼ਾ ‘ਤੇ ਮਿਲੀ ਸਭ ਤੋਂ ਪਹਿਲਾਂ ਖ਼ਬਰ 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਆਉਣ ਦੀ ਖ਼ਬਰ ਸਭ ਤੋਂ ਪਹਿਲਾਂ ਲਾਚੋਵਾਲ ਟੋਲ ਪਲਾਜ਼ਾ ‘ਤੇ ਬੈਠੇ ਕਿਸਾਨ ਆਗੂ ਗੁਰਦੀਪ ਸਿੰਘ ਖੁਣਖੁਣ ਤੇ ਉਨ੍ਹਾਂ ਦੇ ਸਾਥੀਆਂ ਨੂੰ ਮਿਲੀ, ਜਦੋਂ ਹੀ ਅਚਨਚੇਤ ਸਵੇਰੇ ਸੰਯੁਕਤ ਕਿਸਾਨ ਮੋਰਚੇ ਦੀਆਂ ਧਿਰਾਂ ਨੂੰ ਪਤਾ ਲੱਗਾ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪੀਡਬਲਿਊਡੀ ਰੈਸਟ ਹਾਊਸ ‘ਚ ਆ ਰਹੇ ਹਨ ਤਾਂ ਉਸੇ ਸਮੇਂ ਕਿਸਾਨ ਆਗੂਆਂ ਨੇ ਮੋਰਚੇ ਦੀਆਂ ਸਾਰੀਆਂ ਧਿਰਾਂ ਨਾਲ ਵਿਚਾਰ ਕਰ ਕੇ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਦਾ ਐਕਸ਼ਨ ਉਲੀਕ ਲਿਆ। ਸਵੇਰ ਸਾਰ ਆਏ ਤੇਜ਼ ਹਨੇਰੀ ਤੇ ਝੱਖੜ ਦੇ ਬਾਵਜੂਦ ਮੌਕੇ ‘ਤੇ ਜਦੋਂ ਕਿਸਾਨ ਧਿਰਾਂ ਇਕੱਠੀਆਂ ਹੋ ਰਹੀਆਂ ਸਨ ਉਸੇ ਸਮੇਂ ਮੰਤਰੀ ਦੇ ਆਉਣ ਦਾ ਪਤਾ ਲੱਗਣ ‘ਤੇ ਥਾਣਾ ਸਦਰ ਦੇ ਚੌਕ ਵਿਚ ਕਾਲੀਆਂ ਝੰਡੀਆਂ ਨਾਲ ਜ਼ੋਰਦਾਰ ਵਿਰੋਧ ਕਰ ਕੇ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਦਾ ਯਤਨ ਕੀਤਾ ਗਿਆ। ਤੁਰੰਤ ਹੀ ਕਿਸਾਨਾਂ ਨੇ ਮੰਤਰੀ ਦੀ ਅਰਥੀ ਬਣਾ ਕੇ ਪੁਲਿਸ ਦੀਆਂ ਰੋਕਾਂ ਤੋੜ ਕੇ ਅੱਗੇ ਵਧਦਿਆਂ ਪੀਡਬਲਿਊਡੀ ਰੈਸਟ ਹਾਊਸ ਵੱਲ ਨੂੰ ਮਾਰਚ ਕੀਤਾ। ਰਸਤੇ ‘ਚ ਵੱਡੀ ਗਿਣਤੀ ਪੁਲਿਸ ਨੇ ਬੱਸਾਂ ਤੇ ਬੈਰੀਕੇਡ ਲਗਾ ਕੇ ਰੋਸ ਮਾਰਚ ਕਰਦੇ ਕਿਸਾਨਾਂ ਨੂੰ ਰੋਕ ਲਿਆ

ਅੰਦੋਲਨਕਾਰੀ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ‘ਸੋਮ ਪ੍ਰਕਾਸ਼- ਗੋ ਬੈਕ’, ‘ਮੋਦੀ ਸਰਕਾਰ -ਮੁਰਦਾਬਾਦ’, ‘ਕਾਲੇ ਕਾਨੂੰਨ-ਰੱਦ ਕਰੋ’, ‘ਸੰਯੁਕਤ ਕਿਸਾਨ ਮੋਰਚਾ-ਜ਼ਿੰਦਾਬਾਦ’ ਅੰਤ ‘ਚ ਸੋਮ ਪ੍ਰਕਾਸ਼ ਦੀ ਅਰਥੀ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੀਪ ਸਿੰਘ ਖੁਣਖੁਣ, ਕਾਮਰੇਡ ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲ ਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਦੇ ਚਲਦਿਆਂ ਪੰਜਾਬ ‘ਚ ਭਾਜਪਾ ਆਗੂਆਂ ਦਾ ਇਸੇ ਤਰ੍ਹਾਂ ਹੀ ਵਿਰੋਧ ਕੀਤਾ ਜਾਵੇਗਾ, ਜਿਨ੍ਹਾਂ ਨੂੰ ਜਨਤਕ ਮੀਟਿੰਗਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ।

ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਤੁਰੰਤ ਹੀ ਕਾਲੇ ਖੇਤੀ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀਆਂ ਬਿਨਾਂ ਸ਼ਰਤ ਮੰਗਾਂ ਮੰਨੀਆਂ ਜਾਣ। ਇਸ ਮੌਕੇ ਮਾਸਟਰ ਓਮ ਸਿੰਘ ਸਟਿਆਣਾ, ਰਣਜੀਤ ਸਿੰਘ ਕਾਹਰੀ, ਕਾ. ਗੰਗਾ ਪ੍ਰਸ਼ਾਦ, ਪੇ੍ਮ ਲਤਾ, ਰਾਜਿੰਦਰ ਕੌਰ ਚੋਹਕਾ, ਸੁਰਿੰਦਰ ਕੌਰ , ਕਮਲਜੀਤ ਸਿੰਘ ਰਾਜਪੁਰ ਭਾਈਆ, ਸਤਨਾਮ ਸਿੰਘ ਪੁਰਹੀਰਾਂ, ਪਰਮਿੰਦਰ ਸਿੰਘ ਲਾਚੋਵਾਲ, ਰਣਧੀਰ ਸਿੰਘ ਅਸਲ ਪੁਰ, ਜਗਦੀਸ਼ ਸਿੰਘ ਚੋਹਕਾ, ਸ਼ਾਮ ਸਿੰਘ ਮੋਨਾ ਕਲਾਂ, ਮੰਗਤ ਸਿੰਘ, ਦਲਵੀਰ ਸਿੰਘ ਜਸਬੀਰ ਸਿੰਘ ਚੱਕੋਵਾਲ ਅਤੇ ਕਰਨੈਲ ਸਿੰਘ ਢੱਡੇ ਆਦਿ ਹਾਜ਼ਰ ਸਨ।

 

Vinkmag ad
Share Our Daily Posts

News Desk

Read Previous

ਵਿਜੀਲੈਂਸ ਦੇ ਹੱਥੇ ਚੜ੍ਹਿਆ ਡੀਐੱਸਪੀ ਵਰਗੇ ਸ਼ੌਕ ਰੱਖਣ ਵਾਲਾ ਹੋਮਗਾਰਡ

Read Next

ਸ਼ਮਸ਼ਾਨਘਾਟ ‘ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਖੇਤਾਂ ਕੋਲੋਂ ਬਰਾਮਦ