Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਰਾਤ ਨੂੰ ਗੋਇੰਦਵਾਲ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਹੋਏ ਬੰਦ, Powercom ਦੀ ਪਰੇਸ਼ਾਨੀ ਵਧੀ

ਪਟਿਆਲਾ : ਬਿਜਲੀ ਸੰਕਟ (Electricity Crisis) ਨੂੰ ਲੈ ਕੇ ਜਿੱਥੇ ਪਾਵਰ ਇੰਜਨੀਅਰ, ਮੈਨੇਜਮੈਂਟ ਅਤੇ ਸਰਕਾਰ ਵਿਚਕਾਰ ਰੇੜਕਾ ਚੱਲ ਰਿਹਾ ਹੈ, ਉੱਥੇ ਹੀ ਪੰਜਾਬ ਵਿਚਲੇ ਥਰਮਲ ਪਲਾਂਟਾਂ (Thermal Plants) ਦੇ ਤਕਨੀਕੀ ਨੁਕਸਾਂ ਕਰਕੇ ਬਿਜਲੀ ਸਪਲਾਈ (Power Supply) ਵਿੱਚ ਵੀ ਵੱਡੀ ਰੁਕਾਵਟ ਪੈਦਾ ਹੋ ਰਹੀ ਹੈ। ਰਾਤ ਗੋਇੰਦਵਾਲ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਹਨ ਜਿਸ ਨਾਲ ਬਿਜਲੀ ਸਪਲਾਈ ਤੇ ਪੈਦਾਵਾਰ ਵਿੱਚ ਵੱਡਾ ਪਾੜਾ ਪੈ ਗਿਆ ਹੈ। ਫਿਲਹਾਲ ਪਾਵਰ ਇੰਜੀਨੀਅਰਾਂ ਵੱਲੋਂ ਇਨ੍ਹਾਂ ਪਲਾਂਟਾਂ ਨੂੰ ਦਰੁਸਤ ਕਰਕੇ ਮੁੜ ਚਾਲੂ ਕਰਨ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਰਾਤ ਕਰੀਬ 12 ਵਜੇ ਗੋਇੰਦਵਾਲ ਪਾਵਰ ਥਰਮਲ ਪਲਾਂਟ (Goindwal Sahib Power Plant) ਦੇ 270-270 ਮੈਗਾਵਾਟ ਵਾਲੇ ਦੋ ਯੂਨਿਟ ਤਕਨੀਕ ਨੁਕਸ ਪੈਣ ਕਾਰਨ ਬੰਦ ਹੋ ਗਏ ਹਨ। ਸ਼ਨਿਚਰਵਾਰ ਦੀ ਸਵੇਰ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਤੋਂ ਟੱਪ ਚੁੱਕੀ ਹੈ ਅਤੇ ਦੂਸਰੇ ਪਾਸੇ 540 ਮੈਗਾਵਾਟ ਯੂਨਿਟ ਬੰਦ ਹੋਣਾ ਵੀ ਇੱਕ ਸਮੱਸਿਆ ਬਣ ਗਿਆ ਹੈ। ਸ਼ੁੱਕਰਵਾਰ ਨੂੰ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤਕ ਪੁੱਜ ਗਈ ਸੀ। ਅਜਿਹੇ ਵਿੱਚ ਸ਼ਨਿਚਰਵਾਰ ਨੂੰ ਵੀ ਇਹ ਮੰਗ 13 ਹਜ਼ਾਰ ਟੱਪਣ ਦੀ ਆਸ ਹੈ। ਬਿਜਲੀ ਦੀ ਮੰਗ ਅਤੇ ਪੈਦਾਵਾਰ ਵਿਚਕਾਰ ਪੈ ਰਹੇ ਪਾੜੇ ਕਾਰਨ ਸਪਲਾਈ ਦੀ ਸਮੱਸਿਆ ਪੈਦਾ ਹੋ ਰਹੀ ਹੈ ਜਿਸ ਕਾਰਨ ਖਪਤਕਾਰਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ।

ਦੱਸ ਦੇਈਏ ਗਏ ਪਾਵਰ ਇੰਜੀਨੀਅਰਾਂ ਵੱਲੋਂ ਪਹਿਲਾਂ ਹੀ ਬਿਜਲੀ ਸੰਕਟ ਦਾ ਖ਼ਦਸ਼ਾ ਜਤਾਉਂਦਿਆਂ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਨੂੰ ਗ਼ਲਤ ਫ਼ੈਸਲਿਆਂ ਲਈ ਜ਼ਿੰਮੇਵਾਰ ਠਹਿਰਾਇਆ ਜਾ ਚੁੱਕਾ ਹੈ। ਦੂਸਰੇ ਪਾਸੇ ਪਾਵਰਕਾਮ ਮੈਨੇਜਮੈਂਟ ਵੱਲੋਂ ਜਿਥੇ ਬਿਜਲੀ ਦੀ ਮੰਗ ਅਤੇ ਬਿਜਲੀ ਸਪਲਾਈ ਪੂਰੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੇ ਹੁਕਮ ਵੀ ਲਗਾਤਾਰ ਦਿੱਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਦਿੱਲੀ-ਗੋਆ ਰਾਜਧਾਨੀ ਐਕਸਪ੍ਰੈੱਸ ਪਟੜੀ ਤੋਂ ਉਤਰੀ

Read Next

ਬੋਲੈਰੋ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਪੁਲਿਸ ਮੁਲਾਜ਼ਮ ਦੀ ਮੌਤ