Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਰਕਾਰ ਵੱਲੋਂ ਪੰਜਾਬ ਪੁਲਿਸ ’ਚ ਭਰਤੀ ਦਾ ਐਲਾਨ, 5 ਜੁਲਾਈ ਤੋਂ ਮਿਲਣਗੇ ਫਾਰਮ, ਪੁਲਿਸ ਪ੍ਰਸ਼ਾਸਨ ਵੱਲੋਂ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

ਚੰਡੀਗੜ੍ਹ : ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਪੁਲਿਸ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ (ਪੀਐੱਸਟੀ) ਦੇ ਮੁਫਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸੀਪੀਜ਼ / ਐੱਸਐੱਸਪੀਜ਼ ਨੇ ਅੱਜ ਆਪਣੇ ਸਬੰਧਤ ਜ਼ਿਲ੍ਹਿਆਂ ਦੀਆਂ ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਸਪੈਸ਼ਲ ਰਨ ਅਤੇ ਲੰਬੀ ਛਾਲ ਤੇ ਉੱਚੀ ਛਾਲ ਦੀ ਸਿਖਲਾਈ ਦੇ ਕੇ ਵੱਖ-ਵੱਖ ਫਿਜ਼ੀਕਲ ਟਰਾਇਲਾਂ ਲਈ ਮੁਫ਼ਤ ਕੋਚਿੰਗ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਸਮੇਤ ਹਜ਼ਾਰਾਂ ਉਮੀਦਵਾਰਾਂ ਨੇ ਮੁਫਤ ਕੋਚਿੰਗ ਲਈ ਆਪਣਾ ਨਾਮ ਦਰਜ ਕਰਵਾਇਆ ਅਤੇ ਪਹਿਲੇ ਦਿਨ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਿੱਸਾ ਲਿਆ।

ਇਸ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4362 ਕਾਂਸਟੇਬਲਾਂ ਦੀ ਭਰਤੀ ਸਬੰਧੀ ਐਲਾਨ ਕੀਤੇ ਜਾਣ ਤੋਂ ਬਾਅਦ ਉਲੀਕੀ ਗਈ ਹੈ ਜਿਸ ਲਈ ਅਰਜ਼ੀ ਫਾਰਮ ਜੁਲਾਈ, 2021 ਦੇ ਅੱਧ ਤੱਕ ਕੱਢੇ ਜਾਣਗੇ। ਇਸ ਭਰਤੀ ਵਿੱਚ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 2016 ਅਤੇ ਆਰਮਡ ਕਾਡਰ ਵਿੱਚ 2346 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਓਐੱਮਆਰ ਆਧਾਰਤ ਐੱਮਸੀਕਿਊ ਲਿਖਤੀ ਟੈਸਟ 25-26 ਸਤੰਬਰ, 2021 ਨੂੰ ਹੋਵੇਗਾ।
ਡੀਜੀਪੀ ਨੇ ਦੱਸਿਆ ਕਿ ਜਿੱਥੇ ਇਸ ਭਰਤੀ ਲਈ ਤਿਆਰੀ ਵਾਸਤੇ ਜਨਤਕ ਥਾਵਾਂ, ਜਨਤਕ ਪਾਰਕ, ਸਟੇਡੀਅਮ ਅਤੇ ਪੁਲਿਸ ਲਾਈਨ ਦੇ ਗਰਾਊਂਡ ਪਹਿਲਾਂ ਹੀ ਖੋਲ੍ਹ ਦਿੱਤੇ ਗਏ ਹਨ, ਓਥੇ ਹੀ ਪੁਲਿਸ ਵੱਲੋਂ ਕੋਚਾਂ ਅਤੇ ਲੋੜੀਂਦੇ ਖੇਡ ਉਪਕਰਨਾਂ ਜਿਸ ਵਿੱਚ ਉਮੀਦਵਾਰਾਂ ਦੀ ਤਿਆਰੀ ਲਈ ਹਾਈ ਜੰਪ ਸਟੈਂਡ/ਗੱਦੇ ਅਤੇ ਲੰਬੀ ਛਾਲ ਵਾਸਤੇ ਬੁਨਿਆਦੀ ਢਾਂਚਾ ਸ਼ਾਮਲ ਹੈ, ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਡਰਿਲ ਇੰਸਟ੍ਰਕਟਰਾਂ ਦੀ ਨਿਗਰਾਨੀ ਹੇਠ ਲੱਗਣ ਵਾਲੀਆਂ ਕੋਚਿੰਗ ਕਲਾਸਾਂ ਦੇ ਸਵੇਰੇ ਅਤੇ ਸ਼ਾਮ, ਦੋ ਸੈਸ਼ਨ ਹੋਣਗੇ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਇਹ ਮੁਫ਼ਤ ਕੋਚਿੰਗ ਸੈਸ਼ਨ ਸ਼ੁਰੂ ਕਰਨ ਦਾ ਉਦੇਸ਼ ਹਰੇਕ ਸੰਭਾਵੀ ਉਮੀਦਵਾਰ ਨੂੰ ਅਗਾਮੀ ਪੁਲਿਸ ਭਰਤੀਆਂ ਵਿਚ ਹਿੱਸਾ ਲੈਣ ਲਈ ਨਿਰਪੱਖ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।” ਉਨ੍ਹਾਂ ਕਿਹਾ ਕਿ ਪੀਐੱਸਟੀ ਭਰਤੀ ਪ੍ਰਕਿਰਿਆ ਦਾ ਇਕ ਜ਼ਰੂਰੀ ਹਿੱਸਾ ਹੈ।
ਦੱਸਣਯੋਗ ਹੈ ਕਿ ਪੀਐੱਸਟੀ ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ 3 ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਵੱਖਰੇ ਹੋਣਗੇ।
ਡੀਜੀਪੀ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਚੱਲਣ ਤੱਕ ਮੁਫ਼ਤ ਕੋਚਿੰਗ ਕਲਾਸਾਂ ਜਾਰੀ ਰਹਿਣਗੀਆਂ ਅਤੇ ਮੁਫਤ ਕੋਚਿੰਗ ਲੈੈਣ ਦਾ ਕੋਈ ਵੀ ਚਾਹਵਾਨ ਉਮੀਦਵਾਰ ਸਬੰਧਤ ਜ਼ਿਲ੍ਹਾ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਇਸ ਮੰਤਵ ਲਈ ਹਰਕੇ ਜ਼ਿਲ੍ਹੇ ਲਈ ਨੋਡਲ ਅਧਿਕਾਰੀ ਨਾਮਜ਼ਦ ਕੀਤੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਵੱਖ-ਵੱਖ ਕਾਡਰਾਂ ਵਿਚ 824 ਸਬ-ਇੰਸਪੈਕਟਰਾਂ, 787 ਹੈੱਡ ਕਾਂਸਟੇਬਲਾਂ, 7788 ਕਾਂਸਟੇਬਲਾਂ ਦੀ ਸਿੱਧੀ ਨਿਯੁਕਤੀ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਲਈ ਸਰਗਰਮੀ ਨਾਲ ਤਿਆਰੀਆਂ ਸ਼ੁਰੂ ਕਰਨ। ਉਨ੍ਹਾਂ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।
ਇਸ ਦੌਰਾਨ ਕੋਵਿਡ ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਜ਼ਿਲ੍ਹਾ ਪੁਲਿਸ ਇਕਾਈਆਂ ਨੂੰ ਸਾਰੀਆਂ ਗਤੀਵਿਧੀਆਂ ਖੁੱਲ੍ਹੇ ਵਿੱਚ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
Vinkmag ad
Share Our Daily Posts

News Desk

Read Previous

ਜੇਲ੍ਹ ‘ਚ ਕੈਦੀਆਂ ਦੀ ‘ਹੁੱਕਾ ਪਾਰਟੀ’ ਨੂੰ ਲੈ ਕੇ ਤਿੰਨ ਅਧਿਕਾਰੀ ਸਸਪੈਂਡ, ਜਾਣੋ ਪੂਰਾ ਮਾਮਲਾ

Read Next

ਡੀ.ਸੀ,ਐੱਸ.ਡੀ.ਐਮ. ਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ 30 ਜੂਨ ਤੱਕ ਰਹਿਣਗੇ ਹੜਤਾਲ ‘ਤੇ