Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੀਆਰਟੀਸੀ ਦਾ ਰੈਵਿਨਿਊ 20 ਲੱਖ ਤੋਂ ਘੱਟ ਕੇ 4 ਲੱਖ ’ਤੇ ਪਹੁੰਚਿਆ

ਬਠਿੰਡਾ : ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ। ਹੜਤਾਲ ਕਾਰਨ ਪੀਆਰਟੀਸੀ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੁਆਰਾ ਹੁਣ ਸਵੇਰ ਤੋਂ ਲੈ ਕੇ ਰਾਤ ਤਕ ਬਠਿੰਡਾ ਡਿੱਪੂ ’ਤੇ ਡਿਊਟੀ ਕੀਤੀ ਜਾ ਰਹੀ ਹੈ। ਇਥੋਂ ਤਕ ਕਿ ਡਿੱਪੂ ਦੇ ਜੀਐਮ ਤੋਂ ਲੈ ਕੇ ਕਲਰਕ ਲੇਵਲ ਦੇ ਅਧਿਕਾਰੀ ਤੇ ਮੁਲਾਜ਼ਮ ਦਿਨ ਰਾਤ ਦੀ ਡਿਊਟੀ ਕਰ ਰਹੇ ਹਨ। ਇਹ ਇਸ ਲਈ ਕੀਤਾ ਗਿਆ ਹੈ ਤਾਂਕਿ ਬੱਸਾਂ ਸੰਚਾਲਨ ਸਹੀ ਢੰਗ ਨਾਲ ਕੀਤਾ ਜਾ ਸਕੇ

ਦੂਸਰੇ ਪਾਸੇ, ਹੜਤਾਲ ’ਤੇ ਰਹਿਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਹੈੱਡ ਆਫਿਸ ’ਚ ਭੇਜ ਕੇ ਕਾਰਵਾਈ ਦੇ ਲਿਖਿਆ ਜਾਵੇਗਾ ਜਦੋਂਕਿ ਪੀਆਰਟੀਸੀ ਦੀ ਮੈਨੇਜ਼ਮੈਂਟ ਨੇ ਹੜਤਾਲ ਤੋਂ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤਾ ਸੀ ਕਿ ਇਹ ਹੜਤਾਲ ਗੈਰ ਕਾਨੂੰਨੀ ਹੈ ਜਿਸ ਦੇ ਚੱਲਦਿਆਂ ਹੜਤਾਲ ’ਤੇ ਰਹਿਣ ਵਾਲੇ ਕਰਮਚਾਰੀਆਂ ’ਤੇ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਹਾਲਾਤ ਇਹ ਹੈ ਕਿ ਪੀਆਰਟੀਸੀ ਦੇ ਪੱਕੇ ਮੁਲਾਜ਼ਮਾਂ ਵਲੋਂ ਬੱਸਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੀ ਗਿਣਤੀ ਘੱਟ ਹੋਣ ਕਾਰਨ ਸਾਰੇ ਰੂਟਾਂ ’ਤੇ ਬੱਸਾਂ ਨੂੰ ਚਲਾਉਣਾ ਮੁਸ਼ਕਿਲ ਹੈ

ਇਸ ਦੇ ਇਲਾਵਾ ਕਰਮਚਾਰੀਆਂ ਦੀ ਹੜਤਾਲ ਕਾਰਨ ਪੀਆਰਟੀਸੀ ਦਾ ਰੈਵਨਿਊ ਵੀ ਪ੍ਰਭਾਵਿਤ ਹੋ ਰਿਹਾ ਹੈ ਜੇਕਰ ਦੋ ਦਿਨ ਦੀ ਗੱਲ ਕੀਤੀ ਜਾਵੇ ਤਾਂ ਪੀਆਰਟੀਸੀ ਦੇ ਬਠਿੰਡਾ ਡਿੱਪੂ ਦਾ ਰੈਵਨਿਊ ਇਕ ਦਿਨ ਵਿਚ 4 ਲੱਖ ਰੁਪਏ ਹੀ ਰਹਿ ਗਿਆ ਹੈ ਜੋ ਹੋਰ ਦਿਨਾਂ ਵਿਚ ਹਰ ਰੋਜ਼ 20 ਲੱਖ ਰੁਪਏ ਤਕ ਹੁੰਦਾ ਸੀ। ਅਜਿਹੇ ਵਿਚ ਜੇਕਰ ਇਹ ਹੜਤਾਲ ਅੱਗੇ ਵੀ ਜਾਰੀ ਰਹਿੰਦੀ ਹੈ ਤਾਂ ਪੀਆਰਟੀਸੀ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ।

 

ਉਥੇ ਹੀ ਬਠਿੰਡਾ ਡਿੱਪੂ ਦੇ ਵਰਕਸ਼ਾਪ ਗੇਟ ’ਤੇ ਧਰਨਾ ਲਾ ਕੇ ਪ੍ਰਦਰਸ਼ਨ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਲੋਂ ਮੰਗਲਵਾਰ ਨੂੰ ਪਟਿਆਲਾ ਹੈੱਡ ਆਫਿਸ ’ਚ ਪ੍ਰਦਰਸ਼ਨ ਕੀਤਾ ਗਿਆ ਹਾਲਾਂਕਿ ਇਥੇ ਵੀ ਮੁਲਾਜ਼ਮਾਂ ਦਾ ਧਰਨਾ ਜਾਰੀ ਰਿਹਾ ਜਦੋਂਕਿ ਮੁਲਾਜ਼ਮਾਂ ਦੀ ਹੜਤਾਲ ਦੇ ਕਾਰਨ ਬਠਿੰਡਾ ਡਿੱਪੂ ਤੋਂ ਚੱਲਣ ਵਾਲੀ ਬੱਸਾਂ ਦਾ ਸੰਚਾਲਨ ਸਿਰਫ਼ 20 ਫ਼ੀਸਦੀ ਹੀ ਰਹਿ ਗਿਆ ਹੈ।
ਇਸ ਕਾਰਨ ਯਾਤਰੀਆਂ ਨੂੰ ਕਾਫ਼ੀ ਪੇ੍ਸ਼ਾਨੀ ਹੋ ਰਹੀ ਹੈ। ਪੀਆਰਟੀਸੀ ਦੀਆਂ ਬੱਸਾਂ ’ਚ ਮੁਫ਼ਤ ’ਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਹੁਣ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ ਪਰ ਪ੍ਰਾਈਵੇਟ ਬੱਸਾਂ ਦੇ ਸੰਚਾਲਕ ਹੁਣ ਬੱਸਾਂ ਨੂੰ ਪੂਰਾ ਭਰਨ ਦੇ ਇਲਾਵਾ ਛੱਤਾਂ ’ਤੇ ਵੀ ਸਵਾਰੀਆਂ ਨੂੰ ਬਿਠਾ ਕੇ ਲਿਜਾ ਰਹੇ ਹਨ। ਯੂਨੀਅਨ ਦੇ ਪ੍ਰਧਾਨ ਗੁਰਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਸਰਕਾਰ ਤੋਂ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਅਣਦੇਖਿਆ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਦੁਆਰਾ ਹੜਤਾਲ ਕੀਤੀ ਗਈ ਜੋ ਮੰਗਾਂ ਦੇ ਪੂਰਾ ਹੋਣ ਤਕ ਜਾਰੀ ਰਹੇਗੀ।
Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਤਿੰਨ ਚੀਜਾਂ ਦੀ ਗਰੰਟੀ ਦੇਣ ਦਾ ਵਾਲਾ ਐਲਾਨ ਪੱਤਰ

Read Next

ਸਹੁਰਾ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ