Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਹੁਰਾ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ : ਸ਼ਹਿਰ ‘ਚ ਇਕ ਵਿਅਕਤੀ ਵੱਲੋਂ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਅਵਤਾਰ ਚੰਦ (35 ਸਾਲ) ਪੁੱਤਰ ਰਾਮ ਲੁਭਾਇਆ ਵਾਸੀ ਮੁਹੱਲਾ ਸੰਤੋਖ ਨਗਰ ਥਾਣਾ ਮਾਡਲ ਟਾਊਨ ਵਜੋਂ ਹੋਈ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪਿਤਾ ਰਾਮ ਲੁਭਾਇਆ ਨੇ ਦੱਸਿਆ ਕਿ ਅਵਾਤਰ ਸਿੰਘ ਦਾ ਵਿਆਹ 2007 ਵਿਚ ਨੀਲਮ ਦੇਵੀ ਪੁੱਤਰੀ ਪਾਖਰ ਰਾਮ ਵਾਸੀ ਦੂਤਪੁਰ ਥਾਣਾ ਮਾਦਮਪੁਰ ਜ਼ਿਲ੍ਹਾ ਜਲੰਧਰ ਨਾਲ ਹੋਇਆ ਸੀ, ਜਿਸ ਦੇ ਦੋ ਬੇਟੀਆਂ ਵੀ ਹਨ।

ਉਨ੍ਹਾਂ ਦੱਸਿਆ ਕਿ ਉਸ ਦੀ ਨੂੰਹ ਆਪਣੇ ਪਤੀ ’ਤੇ ਸ਼ੱਕ ਕਰਦੀ ਸੀ ਕਿ ਉਸ ਦੇ ਬਾਹਰ ਕਿਸੇ ਨਾਲ ਨਾਜਾਇਜ਼ ਸਬੰਧ ਹਨ, ਜਿਸ ਨੂੰ ਲੈ ਕੇ ਉਹ ਰੋਜ਼ਾਨਾਂ ਉਸ ਨਾਲ ਲੜਾਈ-ਝਗੜਾ ਕਰਦੀ ਸੀ। ਉਸ ਨੇ ਦੱਸਿਆ ਕਿ ਉਸ ਦੀ ਨੂੰਹ ਉਹ ਦੇ ਬੇਟੇ ਨਾਲ ਲੜ ਕੇ 15 ਦਿਨ ਪਹਿਲਾਂ ਆਪਣੇ ਪੇਕੇ ਚਲੀ ਗਈ ਸੀ ਤੇ ਆਪਣੇ ਨਾਲ ਦੋਵੇਂ ਬੇਟੀਆਂ ਨੂੰ ਵੀ ਲੈ ਗਈ ਸੀ

ਉਸ ਨੇ ਦੱਸਿਆ ਕਿ ਉਸ ਅਵਤਾਰ ਚੰਦ ਦੀ ਪਤਨੀ ਨੀਲਮ ਦੇਵੀ, ਸੱਸ ਸਤਿਆ ਦੇਵੀ, ਸਹੁਰਾ ਪੱਖਰ ਰਾਮ, ਸਾਢੂ ਇੰਦਰਪਾਸ ਸਿੰਘ ਤੇ ਉਸ ਦੀ ਸਾਲੀ ਹਰਭਜਨ ਕੌਰ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ। ਉਨ੍ਹਾਂ ਦੱਸਿਆ ਮੰਗਲਵਾਰ ਸਵੇਰੇ ਜਦੋਂ ਉਹ ਅਵਤਾਰ ਚੰਦ ਦੇ ਕਮਰੇ ’ਚ ਗਿਆ ਤਾਂ ਉਸ ਦੇ ਕਮਰੇ ਵਿਚ ਅੰਦਰੋ ਕੁੰਡੀ ਲੱਗੀ ਹੋਈ ਸੀ, ਜਦੋਂ ਉਨ੍ਹਾਂ ਤਾਕੀ ਰਾਹੀਂ ਅੰਦਰ ਝਾਤੀ ਮਾਰੀ ਤਾਂ ਅਵਤਾਰ ਚੰਦ ਨੇ ਗਾਡਰ ਨਾਲ ਸਾਫਾ ਬੰਨ ਕੇ ਫਾਹਾ ਲਿਆ ਹੋਇਆ ਸੀ।

ਰਾਮਲੁਭਾਇਆ ਨੇ ਦੇਖਦੇ ਸਾਰ ਹੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਮੁਹੱਲਾ ਵਾਸੀਆਂ ਦੀ ਮਦਦ ਨਾਲ ਉਸ ਨੂੰ ਫਾਹਾ ਤੋਂ ਲਾਹ ਕੇ ਨੇੜੇ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ

ਰਾਮ ਲੁਭਾਇਆ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕੀ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ। ਪੁਲਿਸ ਨੇ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਮਟ ਕਰਵਾ ਕੇ ਲਾਸ਼ ਵਾਰਿਸ ਦੇ ਹਵਾਲੇ ਕਰ ਦਿੱਤੀ।

ਮਾਮਲਾ ਦਰਜ ਕਰਕੇ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਕਾਬੂ, ਦੋ ਚੱਲ ਰਹੇ ਫ਼ਰਾਰ 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫਸਰ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰਾਮ ਲੁਭਾਇਆ ਦੇ ਬਿਆਨਾਂ ਦੇ ਅਧਾਰ ’ਤੇ ਮ੍ਰਿਤਕ ਅਵਤਾਰ ਚੰਦ ਦੀ ਪਤਨੀ ਨੀਲਮ ਦੇਵੀ, ਸੱਸ ਸੱਤਿਆ ਦੇਵੀ, ਸਹੁਰਾ ਪੱਖਰ ਰਾਮ ਵਾਸੀ ਦੂਤਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਤੇ ਸਾਢੂ ਇੰਦਰਪਾਲ ਸਿੰਘ ਤੇ ਸਾਲੀ ਹਰਭਜਨ ਕੌਰ ਵਾਸੀ ਸ਼ਾਮਚੁਰਾਸੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਤਨੀ, ਸੱਸ ਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਸਾਢੂ ਕੇ ਸਾਲੀ ਫਰਾਰ ਚੱਲ ਰਹੇ ਹਨ,ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
Vinkmag ad
Share Our Daily Posts

News Desk

Read Previous

ਪੀਆਰਟੀਸੀ ਦਾ ਰੈਵਿਨਿਊ 20 ਲੱਖ ਤੋਂ ਘੱਟ ਕੇ 4 ਲੱਖ ’ਤੇ ਪਹੁੰਚਿਆ

Read Next

ਜੰਮੂ-ਕਸ਼ਮੀਰ ‘ਚ ਸਿੱਖ ਲੜਕੀਆਂ ਦਾ ਧਰਮ ਤਬਦੀਲੀ ਮਾਮਲਾ ; ਗੁਰਦੁਆਰਾ ਸਾਹਿਬ ਰੈਨਾਵਾੜੀ ‘ਚ ਮਨਮੀਤ ਕੌਰ ਦਾ ਹੋਇਆ ਆਨੰਦ ਕਾਰਜ