Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜੰਮੂ-ਕਸ਼ਮੀਰ ‘ਚ ਸਿੱਖ ਲੜਕੀਆਂ ਦਾ ਧਰਮ ਤਬਦੀਲੀ ਮਾਮਲਾ ; ਗੁਰਦੁਆਰਾ ਸਾਹਿਬ ਰੈਨਾਵਾੜੀ ‘ਚ ਮਨਮੀਤ ਕੌਰ ਦਾ ਹੋਇਆ ਆਨੰਦ ਕਾਰਜ

ਅੰਮਿ੍ਤਸਰ : ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਤਬਦੀਲ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤਕ ਹੱਲ ਕਰ ਲਿਆ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਅਹੁਦੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਦਿ ਨੇ ਕੋਸ਼ਿਸ਼ਾਂ ਕੀਤੀਆਂ। ਸਿੱਖ ਜਗਤ ਦੇ ਰੋਸ ਅਤੇ ਚਿੰਤਨਸ਼ੀਲ ਸਿੱਖ ਆਗੂਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਸ੍ਰੀਨਗਰ ਦੀ 18 ਸਾਲਾ ਲੜਕੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਸਿੱਖ ਆਗੂਆਂ ਦੀ ਕੋਸ਼ਿਸ਼ ਸਦਕਾ ਪਰਿਵਾਰ ਵੱਲੋਂ ਮਨਮੀਤ ਕੌਰ ਦਾ ਆਨੰਦ ਕਾਰਜ ਸਥਾਨਕ ਨੌਜਵਾਨ ਸੁਖਬੀਰ ਸਿੰਘ ਨਾਲ ਪੂਰਨ ਗੁਰ ਮਰਿਆਦਾ ਅਨੁਸਾਰ ਰੈਨਾਵਾੜੀ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਕਤ ਆਗੂਆਂ ਵੱਲੋਂ ਸ਼ੋਸ਼ਲ ਮੀਡੀਆ ‘ਤੇ ਨਵੀਂ ਵਿਆਹੀ ਜੋੜੀ ਨਾਲ ਖਿਚਵਾਈਆਂ ਤਸਵੀਰਾਂ ਵੀ ਖੁਬ ਵਾਇਰਲ ਕੀਤੀਆਂ ਗਈਆਂ ਹਨ। ਸਿਰਸਾ ਵੱਲੋਂ ਪਰਿਵਾਰ ਅਤੇ ਨਵੀਂ ਜੋੜੀ ਨੂੰ ਵੀ ਹਵਾਈ ਜਹਾਜ਼ ਰਾਹੀਂ ਆਪਣੇ ਨਾਲ ਦਿੱਲੀ ਲਿਆਂਦਾ ਗਿਆ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਵੱਡਾ ਮਸਲਾ ਸੀ ਜਿਸ ਦੇ ਨਿਪਟਾਰੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਜੰਮੂ-ਕਸ਼ਮੀਰ ਦੇ ਇੰਚਾਰਜ ਭਾਈ ਹਰਪਿੰਦਰ ਸਿੰਘ ਸਮੇਤ ਹੋਰ ਮੈਂਬਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਲਗਾਤਾਰ ਯਤਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਨਮੀਤ ਕੌਰ ਦੀ ਘਰ ਵਾਪਸੀ ਨਾਲ ਪਰਿਵਾਰ ਨੂੰ ਹੌਸਲਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਦੂਜੀ ਲੜਕੀ ਧਨਵੰਤ ਕੌਰ ਨੂੰ ਵੀ ਜਲਦੀ ਹੀ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੰਮੂ-ਕਸ਼ਮੀਰ ਅੰਦਰ ਘੱਟ ਗਿਣਤੀਆਂ ਲਈ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜਿਸ ਖਿੱਤੇ ਵਿਚ ਕਦੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਸਨ ਅੱਜ ਉੱਥੋਂ ਸਿੱਖ ਹਿਜਰਤ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਿੱਖ ਘੱਟ ਗਿਣਤੀ ਹੋਣ ਦੇ ਬਾਵਜੂਦ ਸਿੱਖਾਂ ਨੂੰ ਘੱਟ ਗਿਣਤੀ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਂਦਰੀ ਗ੍ਹਿ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਲਿਖਿਆ ਜਾਵੇਗਾ

ਬੀਬੀ ਜਗੀਰ ਕੌਰ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਤਾਂ ਕਿ ਬੱਚੇ ਆਪਣੇ ਧਰਮ ਤੋਂ ਦੂਰ ਨਾ ਹੋਣ। ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਤੋਂ ਜਾਣੂ ਹੁੰਦਿਆਂ ਆਪਣੇ ਧਰਮ ਵਿਚ ਪਰਪੱਕ ਰਹਿਣ ਦੀ ਪ੍ਰੇਰਣਾ ਦਿੱਤੀ।

Vinkmag ad
Share Our Daily Posts

News Desk

Read Previous

ਸਹੁਰਾ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Read Next

ਸੰਗਰੂਰ ‘ਚ ਸਫ਼ਾਈ ਸੇਵਕ ਵਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ