Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕਿਸਾਨਾਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦਾ ਬਠਿੰਡਾ ‘ਚ ਕੀਤਾ ਤਿੱਖਾ ਵਿਰੋਧ

ਬਠਿੰਡਾ : ਰਾਜ ਸਭਾ ਮੈਂਬਰ ਤੇ ਸਾਬਕਾ ਭਾਜਪਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦਾ ਆਲ ਇੰਡੀਆ ਇੰਸਟੀਚਿਊਸ਼ਨਜ਼ ਆਫ਼ ਮੈਡੀਕਲ ਸਾਇੰਸਿਜ਼ ਵਿਚ ਗੱਡੀਆਂ ਦੇ ਕਾਫ਼ਲੇ ਵਿਚ ਪਹੁੰਚਣ ਸਮੇਂ ਕਿਸਾਨਾਂ ਨੇ ਘਿਰਾਓ ਕੀਤਾ ਤੇ ਭਾਜਪਾ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ।

ਹਾਲਾਂਕਿ ਪੁਲਿਸ ਵਲੋਂ ਕਿਸਾਨਾਂ ਅੱਗੇ ਬੈਰੀਕੇਡ ਲਗਾ ਕੇ ਰੋਕਣ ਲਈ ਜੱਦੋਜਹਿਦ ਕਰਨੀ ਪਈ ਤੇ ਇਸ ਦੌਰਾਨ ਧੱਕਾਮੁੱਕੀ ਹੋਈ। ਇਸ ਸਮੇਂ ਐੱਸਐੱਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਮੌਜੂਦ ਸਨ ਜਦੋਂਕਿ ਵੱਡੀ ਗਿਣਤੀ ’ਚ ਪੁਲਿਸ ਪਹਿਲਾਂ ਤੋਂ ਤਾਇਨਾਤ ਸੀ।

 

ਦਰਅਸਲ, ਬੀਕੇਯੂ ਸਿੱਧੂਪੁਰ, ਬੀਕੇਯੂ ਉਗਰਾਹਾਂ ਤੇ ਬੀਕੇਯੂ ਡਕੌਂਦਾ ਵੱਲੋਂ ਭਾਜਪਾ ਆਗੂ ਸ਼ਵੇਤ ਦੇ ਏਮਜ਼ ’ਚ ਆਉਣ ਦੀ ਪਹਿਲਾਂ ਹੀ ਮਿਲੀ ਜਾਣਕਾਰੀ ਕਾਰਨ ਕਿਸਾਨ ਇਕੱਤਰ ਹੋਣੇ ਸ਼ੁਰੂ ਹੋ ਗਏ ਸਨ ਜਦ ਭਾਜਪਾ ਆਗੂ ਆਪਣੀ ਗੱਡੀਆਂ ਦੇ ਕਾਫ਼ਲੇ ਨਾਲ ਏਮਜ਼ ਦੇ ਮੁੱਖ ਗੇਟ ਤੋਂ ਲੰਘਣ ਲੱਗਿਆ ਤਾਂ ਕਿਸਾਨਾਂ ਨੇ ਨਾਅਰੇਬਾਜ਼ੀ ਹੋਰ ਤਿੱਖੀ ਕਰ ਦਿੱਤੀ।
 

ਕਿਸਾਨ ਕਾਰਕੁਨਾਂ ਨੇ ਘਿਰਾਓ ਕਰਦਿਆਂ ਕਿਹਾ ਕਿ ਖੇਤੀ ਕਾਲੇ ਕਾਨੂੰਨਾਂ ਕੇ ਕੇਂਦਰੀ ਹਾਕਮਾਂ ਨੇ ਕਿਸਾਨਾਂ ਨੂੰ ਦੁਖੀ ਕਰ ਦਿੱਤਾ ਹੈ ਤੇ ਇਸ ਨੂੰ ਰੱਦ ਕਰਵਾਉਣ ਲਈ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ ਪਰ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਵਿਚ ਬਹੁਤ ਗੁੱਸਾ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ।

ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਭਾਜਪਾ ਸੂਬਾ ਪ੍ਰਧਾਨ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਏਮਜ਼ ਬਠਿੰਡਾ ਦਾ ਗਵਰਨਿੰਗ ਕੌਂਸਲ ਦਾ ਮੈਂਬਰ ਤੇ ਸਟੈਂਡਿੰਗ ਅਸਟੇਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਕਮੇਟੀ ਦੀ ਉੱਚ ਪੱਧਰੀ ਬੈਠਕ ਸਬੰਧੀ ਪੁੱਜੇ ਸਨ ਤੇ ਇਹ ਬੈਠਕ ਕਰਨ ਤੋਂ ਬਾਅਦ ਡਾਇਰੈਕਟਰ ਡੀਕੇ ਸਿੰਘ ਦੀ ਮੌਜੂਦਗੀ ਵਿਚ ਬੈਠਕ ਕਰਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੇ ਗੁਣ ਗਾਏ।

 

ਕੋਰੋਨਾ ਵਾਇਰਸ ਫੈਲਣ ਸਮੇਂ ਸਿਹਤ ਸਹੂਲਤਾਂ ’ਚ ਘਾਟ ਦਿਸਣ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਂ ਆਪਣਾ ਕੰਮ ਕਰਦੀ ਰਹੀ ਤੇ ਪੰਜਾਬ ਸਰਕਾਰ ਨੂੰ ਲੋਕਾਂ ਨੂੰ ਸਹੂਲਤ ਦੇਣ ਲਈ ਪੂਰੀਆਂ ਕੋਸ਼ਿਸਾਂ ਕੀਤੀਆਂ ਪਰ ਪੰਜਾਬ ਸਰਕਾਰ ਇਸ ਵਿਚ ਨਾਕਾਮ ਹੋਈ ਹੈ। ਕੇਂਦਰ ਸਰਕਾਰ ਨੇ ਵੈਂਟੀਲੇਟਰ ਭੇਜੇ ਸਨ ਪਰ ਉਸ ਦਾ ਕੋਈ ਫ਼ਾਇਦਾ ਲੋਕਾਂ ਨੂੰ ਪੰਜਾਬ ਸਰਕਾਰ ਨਹੀਂ ਦੇ ਸਕੀ। ਧੂੜ ਫੱਕਣ ਲਈ ਉਨ੍ਹਾਂ ਨੂੰ ਸੁੱਟ ਦਿੱਤਾ ਗਿਆ ਕਿਉਂਕਿ ਆਕਸੀਜਨ ਲਾਈਨ ਤੇ ਆਕਸੀਜਨ ਕਨੈਕਟਰ ਵੀ ਨਹੀਂ ਦਿੱਤੇ ਗਏ।
ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਸ਼ਵੇਤ ਨੇ ਕਿਹਾ ਕਿ ਇਹ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਕਪਿਲ ਸਿੱਬਲ, ਰਾਹੁਲ ਗਾਂਧੀ ਤੇ ਮਨਮੋਹਨ ਸਿੰਘ ਤਕ ਗੱਲਾਂ ਕਰਦੇ ਰਹੇ ਪਰ ਹੁਣ ਉਹ ਇਸ ਦੇ ਉਲਟ ਹੋ ਗਏ ਹਨ।
 

ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਸਹੀ ਹਨ, ਇਸ ਨਾਲ ਪੁਰਾਣੀ ਪ੍ਰਣਾਲੀ ਰੋਕੀ ਨਹੀਂ ਜਾਵੇਗੀ। ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਪਹਿਲਾਂ ਵੀ ਬੈਠ ਕੇ ਗੱਲ ਕਰਨ ਦਾ ਸੱਦਾ ਦਿੱਤਾ ਹੈ ਅਤੇ ਹੁਣ ਉਹ ਬੈਠ ਕੇ ਗੱਲ ਕਰ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ’ਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਬਿਆਨ ’ਤੇ ਸ਼ਵੇਤ ਨੇ ਕਿਹਾ ਕਿ ਉਹ ਗਿਰਗਿਟ ਵਾਂਗ ਰੰਗ ਬਦਲਦੇ ਹਨ ਤੇ ਵਾਅਦੇ ਕਦੇ ਪੂਰੇ ਨਹੀਂ ਕਰਦੇ।

Vinkmag ad
Share Our Daily Posts

News Desk

Read Previous

ਮਾਨਸਾ ਨੇੜੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ‘ਚ 6 ਵਿਅਕਤੀਆਂ ਦੀ ਮੌਤ,ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ ਮ੍ਰਿਤਕ

Read Next

ਮੋਗਾ-ਜਲੰਧਰ ਹਾਈਵੇ ‘ਤੇ ਹਾਦਸਾ 3 ਮੌਤਾਂ, 4 ਜ਼ਖ਼ਮੀ