Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

SAD-BSP ਵੱਲੋਂ ਅਨੋਖੀ ਸੇਵਾ; ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਲੋਕਾਂ ਨੂੰ ਮੁਫਤ ਪੱਖੀਆਂ ਵੰਡੀਆਂ

ਰੂਪਨਗਰ : ਸੂਬੇ ਭਰ ‘ਚ ਬਿਜਲੀ ਕੱਟਾਂ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਇਥੇ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਵਿਖੇ ਲੋਕਾਂ ਨੂੰ ਮੁਫਤ ਪੱਖੀਆਂ ਵੰਡੀਆਂ । ਡਾ.ਚੀਮਾ ਨੇ ਇਕ ਵੈਨ ਵੀ ਝੰਡੀ ਦੇ ਕੇ ਰਵਾਨਾ ਕੀਤੀ ਜੋ ਕਿ ਸ਼ਹਿਰ ਵਾਸੀਆਂ ਨੂੰ ਮੁਫਤ ਪੱਖੀਆਂ ਵੰਡੇਗੀ। ਇਸ ਵੈਨ ਉਤੇ ਝੋਨੇ ਵੇਲੇ ਕੈਪਟਨ ਕਰੇ ਤੰਗ, ਕਿਸਾਨ ਕਰਨ ਬਿਜਲੀ ਦੀ ਮੰਗ, ਬਿਜਲੀ ਕੱਟਾਂ ਦੀ ਭਰਮਾਰ, ਸ਼ਾਹੀ ਮਹਿਲਾਂ ਵਿਚ ਸਰਕਾਰ, ਪੰਜਾਬ ਦਾ ਮੋਢੀ ਕਿਸਾਨ ਵਿਰੋਧੀ ਨਾਅਰੇ ਲਿਖੇ ਹੋਏ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਇਥੋਂ ਲੰਘ ਰਹੇ ਲੋਕਾਂ ਨੂੰ ਮੁਫਤ ਪੱਖੀਆਂ ਵੰਡਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਬਿਜਲੀ ਪ੍ਰਬੰਧ ਦੇਣ ਤੋਂ ਫੇਲ੍ਹ ਹੋ ਗਈ ਹੈ ਅਤੇ ਲੋਕਾਂ ਨੂੰ ਸਾਰਾ ਦਿਨ ਬਿਜਟੀ ਕੱਟਾਂ ਤੋਂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਡਾ.ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ, ਕਿਉਂਕਿ ਝੋਨੇ ਦਾ ਸੀਜਨ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਤਾ ਤੇ ਬੋਨੀ ਅਜਨਾਲਾ ਦੇ ਖਿਲਾਫ ਬਿਆਸ ਦਰਿਆ ਤੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਤੇ ਪੁਲਿਸ ਪਰਚਾ ਦਰਜ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਤੱਕ ਸੂਬੇ ਦੇ ਲੋਕ ਇੰਤਜ਼ਾਰ ਕਰਨ, ਇਸ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਆਉਣ ਤੇ 24 ਘੰਟੇ ਬਿਜਲੀ ਸਪਲਾਈ ਅਤੇ ਹੋਰ ਪੂਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਬਿਜਲੀ ਕੱਟਾਂ ਨੂੰ ਲੈ ਕੇ ਡਾ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਦੀਆਂ ਦੁੱਖ ਤਕਲੀਫਾਂ ਭੁੱਲ ਕੇ ਆਪਣੀ ਕੁਰਸੀ ਬਚਾਉਣ ਲਈ ਸਿਰਫ ਦਿੱਲੀ ਦੇ ਚੱਕਰ ਕੱਟ ਰਹੇ ਹਨ ਅਤੇ ਜਨਤਾ ਦੀ ਕੋਈ ਫਿਕਰ ਨਹੀਂ ਹੈ। ਡਾ.ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਿਜਲੀ ਘਰਾਂ ਨੂੰ ਅਪਗ੍ਰੇਡ ਨਹੀਂ ਕਰ ਸਕੀ ਹੈ, ਜਦੋਂ ਕਿ ਬਾਦਲ ਸਰਕਾਰ ਦੇ ਸਮੇਂ ਸਾਰੇ ਬਿਜਲੀ ਗਰਿੱਡਾਂ ਨੂੰ ਅਪਡੇਟ ਕੀਤਾ ਗਿਆ ਸੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਮਪਾਲ ਅਬਿਆਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਹੁਣ ਥੋੜਾ ਹੀ ਸਮਾਂ ਰਹਿ ਗਿਆ ਹੈ ਅਤੇ ਲੋਕ ਇਹ ਕੁੱਝ ਮਹੀਨੇ ਹੋਰ ਕੱਟ ਲੈਣ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਆਉਣ ਤੇ ਲੋਕਾਂ ਨੂੰ ਪੂਰੀ ਬਿਜਲੀ ਸਪਲਾਈ ਅਤੇ ਹੋਰ ਸੁੱਖ- ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ

Read Next

ਮੋਗਾ ‘ਚ ਅਕਾਲੀ ਦਲ ਤੇ ਬਸਪਾ ਨੇ ਘੇਰਿਆ ਬਿਜਲੀ ਗਰਿੱਡ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ