Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪਿਓ ਨੇ ਭਤੀਜੇ ਨਾਲ ਮਿਲਕੇ ਕੀਤਾ ਵਿਆਹੁਤਾ ਧੀ ਦਾ ਕਤਲ

ਮੋਗਾ : ਕਸਬਾ ਸਮਾਲਸਰ ਅਧੀਨ ਪੈਂਦੇ ਪਿੰਡ ਮਲਕੇ ਵਿਖੇ ਇਕ ਪਿਤਾ ਨੇ ਆਪਣੀ ਵਿਆਹੁਤਾ ਲੜਕੀ ਦੀ ਆਪਣੇ ਭਤੀਜੇ ਨਾਲ ਮਿਲਕੇ ਉਸਦਾ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮਿ੍ਤਕਾ ਦੇ ਪਤੀ ਦੇ ਬਿਆਨ ‘ਤੇ ਲੜਕੀ ਦੇ ਪਿਤਾ ਤੇ ਉਸ ਦੇ ਚਾਚੇ ਦੇ ਲੜਕੇ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਲੜਕੀ ਦੇ ਪਿਤਾ ਨੂੰ ਕਾਬੂ ਕਰ ਲਿਆ ਹੈ।

ਥਾਣਾ ਸਮਾਲਸਰ ਦੇ ਮੁੱਖ ਅਫਸਰ ਕੋਮਲਪ੍ਰੀਤ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਵਾਸੀ ਪਿੰਡ ਮੱਲਕੇ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ਉਹ ਪੰਜਗਰਾਈਂ ਭੱਠੇ ‘ਤੇ ਕੰਮ ਕਰਦਾ ਹੈ ਤੇ ਉਸਦਾ ਵਿਆਹ ਮਨਜੋਤ ਕੌਰ (26) ਨਾਲ ਹੋਈ ਸੀ। 30 ਜੂਨ ਨੂੰ ਅਮਨਜੋਤ ਕੌਰ ਦਾ ਪਿਤਾ ਸਤਨਾਮ ਸਿੰਘ ਤੇ ਅਮਨਜੋਤ ਕੌਰ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ ਗੁਪਤਾ ਵਾਸੀ ਪਿੰਡ ਬਿਸ਼ਨੰਦੀ ਫਰੀਦਕੋਟ ਦੋਵੇਂ ਉਸ ਨੂੰ ਮਿਲਣ ਲਈ ਆਏ ਸਨ ਜਿਨ੍ਹਾਂ ਨੇ ਰਾਤ ਸਮੇਂ ਉਸ ਦੀ ਪਤਨੀ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ।

ਉਸ ਨੇ ਕਿਹਾ ਕਿ ਉਸ ਦਾ ਸਹੁਰਾ ਆਪਣੀ ਲੜਕੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਜਿਸ ਕਾਰਨ ਉਸ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਮਿ੍ਤਕ ਮਨਜੋਤ ਕੌਰ ਦੇ ਪਤੀ ਦੇ ਬਿਆਨਾਂ ‘ਤੇ ਲੜਕੀ ਦੇ ਪਿਤਾ ਸਤਨਾਮ ਸਿੰਘ ਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਸਤਨਾਮ ਸਿੰਘ ਨੂੰ ਕਾਬੂ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਅੰਤਰਰਾਜੀ ਗਿਰੋਹ ਦੇ ਚਾਰ ਮੈਂਬਰ ਚੋਰੀ ਦੀਆਂ 21 ਲਗਜ਼ਰੀ ਗੱਡੀਆਂ ਸਮੇਤ ਗ੍ਰਿਫ਼ਤਾਰ

Read Next

ਜੰਮੂ ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ‘ਚ 5 ਅੱਤਵਾਦੀ ਢੇਰ , ਸੈਨਾ ਦਾ ਇਕ ਜਵਾਨ ਸ਼ਹੀਦ