Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਬਟਾਲਾ ‘ਚ ਮਾਮੂਲੀ ਤਕਰਾਰ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ, 2 ਗੰਭੀਰ ਜ਼ਖ਼ਮੀ

ਬਟਾਲਾ : ਬਟਾਲਾ ਦੇ ਨਜ਼ਦੀਕ ਪੈਂਦੇ ਪਿੰਡ ਪੁਰਾਣਾ ਬੱਲੜਵਾਲ ਚ ਰੰਜਿਸ਼ਨ ਇੱਕ ਵਿਅਕਤੀ ਨੇ ਖੇਤਾਂ ‘ਚ ਕੰਮ ਕਰ ਰਹੇ ਇੱਕੋ ਪਰਿਵਾਰ ਉਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਕੇ ‘ਤੇ ਹੀ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਤੋਂ ਤਬਦੀਲ ਕਰਕੇ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਕਿ ਉਪਰੋਕਤ ਘਟਨਾ ਜ਼ਮੀਨੀ ਵਿਵਾਦ ਨੂੰ ਲੈ ਕੇ ਦੱਸੀ ਜਾਂਦੀ ਹੈ, ਪਰ ਦੂਜੇ ਪਾਸੇ ਇਸ ਦੇ ਪਿੱਛੇ ਪ੍ਰੇਮ ਸਬੰਧਾਂ ਦਾ ਕਾਰਨ ਵੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ ਕਿਉਂਕਿ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ ।
ਜਾਣਕਾਰੀ ਅਨੁਸਾਰ ਪੁਰਾਣਾ ਬੱਲੜਵਾਲ ਦਾ ਇੱਕ ਪਰਿਵਾਰ ਜੋ ਸਵੇਰੇ ਖੇਤਾਂ ਚ ਕੰਮ ਕਰ ਰਿਹਾ ਸੀ, ਉਨ੍ਹਾਂ ਉਤੇ ਸੋਨੀ ਪੁੱਤਰ ਦੀਦਾਰ ਸਿੰਘ ਅਤੇ ਜੋਤੀ ਪੁੱਤਰ ਦੀਦਾਰ ਸਿੰਘ ਵੱਲੋ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂਂ ਹਨ, ਜਿਸ ਨਾਲ ਮੌਕੇ ਤੇ ਹੀ ਮੰਗਲ ਸਿੰਘ(70) ਪੁੱਤਰ ਉਜਾਗਰ ਸਿੰਘ , ਸੁਖਵਿੰਦਰ ਸਿੰਘ (40)ਪੁੱਤਰ ਮੰਗਲ ਸਿੰਘ , ਜਸਬੀਰ ਸਿੰਘ (35) ਪੁੱਤਰ ਮੰਗਲ ਸਿੰਘ, ਬੱਬਨਦੀਪ ਸਿੰਘ( 21)ਪੁੱਤਰ ਜਸਬੀਰ ਸਿੰਘ ਵਾਸੀਅਨ ਬਲੜਵਾਲ ਦੀ ਮੌਤ ਹੋ ਗਈ ਜਦਕਿ ਜ਼ਖਮੀਆਂ ਚ ਜਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੈ ,ਜਿਨ੍ਹਾਂ ਨੂੰ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਚ ਦਾਖ਼ਲ ਕਰਾਇਆ ਗਿਆ ਸੀ ਪਰ ਉਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ।ਇੱਥੇ ਦੱਸਣਯੋਗ ਹੈ ਕਿ ਮ੍ਰਿਤਕ ਇਕੋ ਪਰਿਵਾਰ ਦੇ ਹੀ ਮੈਂਬਰ ਹਨ ।ਉਧਰ ਮੌਕੇ ਤੇ ਪਹੁੰਚ ਕੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।
Vinkmag ad
Share Our Daily Posts

News Desk

Read Previous

ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਸਮੇਤ 200 ਆਗੂਆਂ ਤੇ ਵਰਕਰਾਂ ਖ਼ਿਲਾਫ਼ ਮਾਮਲਾ ਦਰਜ

Read Next

ਪਰਿਵਾਰ ਨੂੰ ਨਸ਼ੀਲੀ ਚੀਜ਼ ਪਿਆ ਕੇ ਕੁੜੀ ਸਹੇਲੀ ਨਾਲ ਫ਼ਰਾਰ