Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗੈਂਗਲੈਂਡ ਬਣਦਾ ਜਾ ਰਿਹਾ ਹੈ ਫਿਰੋਜ਼ਪੁਰ! ਬੁਲਟ ਮੋਟਰਸਾਈਕਲ ਸਵਾਰ ਨੇ ਕਾਰ ਸਵਾਰ ‘ਤੇ ਕੀਤੀ ਫਾਇਰਿੰਗ

ਫਿਰੋਜ਼ਪੁਰ: ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ, ਗੋਲੀਬਾਰੀ ਅਤੇ ਕਤਲੋਗਾਰਦ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਇਕ ਗੈਂਗਲੈਂਡ ਬਣਦਾ ਜਾ ਰਿਹਾ ਹੈ। ਆਏ ਦਿਨ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਸ਼ਨਿੱਚਰਵਾਰ ਨੂੰ ਇਕ ਵਾਰਦਾਤ ਉਸ ਵੇਲੇ ਹੋਰ ਜੁੜ ਗਈ ਜਦੋਂ ਥਾਣਾ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਸ਼ਕੂਰ ਦੇ ਸ਼ਹਿਜ਼ਾਦੀ ਰੋਡ ‘ਤੇ ਬੁਲੇਟ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਕਾਰ ਸਵਾਰ ਵਿਅਕਤੀ ‘ਤੇ ਦਿਨ ਦਿਹਾੜੇ ਗੋਲੀਆਂ ਚਲਾ ਦਿੱਤੀਆਂ ਗਈਆਂ। ਕਾਰ ਸਵਾਰ ਵੱਲੋਂ ਜਵਾਬੀ ਫਾਇਰ ਕਰਨ ‘ਤੇ ਹਮਲਾਵਰ ਮੌਕੇ ਤੋਂ ਭੱਜ ਗਏ

ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਇਕਬਾਲ ਸਿੰਘ ਸਰਪੰਚ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸ਼ਕੂਰ ਨੇ ਦੱਸਿਆ ਕਿ ਉਹ ਬੀਤੀ 2 ਜੁਲਾਈ ਨੂੰ ਆਪਣੀ ਕਾਰ ਨੰਬਰ ਪੀਬੀ 05 ਡਬਲਯੂ 9967 ‘ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਉਹ ਪਿੰਡ ਸ਼ਕੂਰ ਤੋਂ 1 ਕਿਲੋਮੀਟਰ ਪਿੱਛੇ ਸੀ ਤਾਂ ਬੁਲਟ ਮੋਟਰਸਾਈਕਲ ਤੇ 2 ਨੌਜਵਾਨ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਜਿਨ੍ਹਾਂ ਨੇ ਬਰਾਬਰ ਆ ਕੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਹਥਿਆਰ ਪਿਸਟਲਾਂ ਦੇ ਸਿੱਧੇ ਫਾਇਰ ਮਾਰੇ ਜੋ ਕਾਰ ਦੀਆਂ ਦੋਵੇਂ ਬਾਰੀਆਂ ‘ਤੇ ਸਾਹਮਣੇ ਸ਼ੀਸ਼ੇ ‘ਤੇ ਕਾਰ ਦੇ ਬੋਨਟ ‘ਤੇ ਵੱਜੇ ਤੇ ਉਸ ਦੀ ਕਾਰ ਦੀ ਖੱਬੀ ਬਾਰੀ ਖੋਹਲ ਕੇ ਝੋਨੇ ਵਿਚ ਉਤਰ ਗਿਆ ਤੇ ਆਪਦੇ ਬਚਾਅ ਲਈ ਆਪਣੀ ਲਾਇਸੰਸੀ ਰਾਈਫਲ 315 ਬੋਰ ਨਾਲ ਹਵਾਈ ਫਾਇਰ ਕੀਤਾ ਤੇ ਦੋਵੇਂ ਮੋਟਰਸਾਈਕਲ ਸਵਾਰ ਪਿੰਡ ਸ਼ਹਿਜ਼ਾਦੀ ਵੱਲ ਨੂੰ ਭੱਜ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਜੰਮੂ-ਕਸ਼ਮੀਰ ਦੇ 13 ਜ਼ਿਲ੍ਹਿਆਂ ਤੋਂ ਵੀਕੈਂਡ ਲਾਕਡਾਉਨ ਹਟਾਇਆ, ਸਿਰਫ ਰਾਤ ਦਾ ਜਾਰੀ ਰਹੇਗਾ ਕਰਫ਼ਿਊ

Read Next

ਮਾਂ ਬਾਪ ਦੀ ਅਣਗਹਿਲੀ ਕਾਰਨ ਸਰਕਾਰੀ ਹਸਪਤਾਲ ‘ਚ ਚੌਵੀ ਘੰਟੇ ਰੁਲਦਾ ਰਿਹਾ ਮ੍ਰਿਤਕ ਨਵਜਾਤ ਬੱਚਾ