Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

CM ਦੀ ਕੋਠੀ ਘੇਰਨ ਜਾ ਰਹੇ ਭਾਜਯੂਮੋ ਵਰਕਰਾਂ ਤੇ ਚੰਡੀਗੜ੍ਹ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ, ਮਹਿਲਾ ASI ਜ਼ਖ਼ਮੀ

ਚੰਡੀਗੜ੍ਹ : ਪੰਜਾਬ ‘ਚ ਨਸ਼ਿਆਂ ਦੀ ਵਿਕਰੀ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਯੁਵਾ ਮੋਰਚਾ (BJP Yuva Morcha) ਨੇ ਸੋਮਵਾਰ ਨੂੰ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ। ਭਾਜਯੂਮੋ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਸੈਕਟਰ-17 (Sector 17) ‘ਚ ਹੀ ਰੋਕ ਦਿੱਤਾ। ਇਸ ਦੌਰਾਨ ਪੁਲਿਸ ਤੇ ਭਾਜਯੂਮੋ ਵਰਕਰਾਂ ਵਿਚਕਾਰ ਹੋਈ ਝੜੱਪ ‘ਚ ਇਕ ਮਹਿਲਾ ਏਐੱਸਆਈ (Woman ASI) ਜ਼ਖ਼ਮੀ ਹੋ ਗਈ।

ਪ੍ਰਦਰਸ਼ਨ ਦੀ ਅਗਵਾਈ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੂਮੋ) ਦੇ ਪ੍ਰਦੇਸ਼ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਕਰ ਰਹੇ ਹਨ। ਪ੍ਰਦਰਸ਼ਨ ਲਈ ਪੰਜਾਬ ਤੋਂ ਭਾਜਯੂਮੋ ਵਰਕਰ ਸੈਕਟਰ-17 ਪਰੇਡ ਗਰਾਊਂਡ ‘ਚ ਪਹੁੰਚੇ। ਇੱਥੇ ਪੁਲਿਸ ਪਹਿਲਾਂ ਤੋਂ ਹੀ ਤਾਇਨਾਤ ਸੀ। ਪ੍ਰਦਰਸ਼ਨਕਾਰੀ ਕੈਪਟਨ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਸਨ, ਪਰ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਨੂੰ ਉੱਥੇ ਹੀ ਰੋਕ ਦਿੱਤਾ। ਪੁਲਿਸ ਤੇ ਭਾਜਯੂਮੋ ਵਰਕਰਾਂ ‘ਚ ਝੜੱਪ ਵੀ ਹੋਈ।
ਭਾਜਯੂਮੋ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਪੁਲਿਸ ਦੇ ਨੱਕ ਥੱਲੇ ਨਸ਼ੇ ਦਾ ਕਾਰੋਬਾਰ (Drug Smuggling) ਵੱਧ-ਫੁੱਲ ਰਿਹਾ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਇਸ ਉੱਤੇ ਨੱਥ ਪਾਉਣ ‘ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ। ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ੇ ਦੇ ਸੌਦਾਗਰਾਂ ਹੱਥ ਵੇਚ ਰੱਖਿਆ ਹੈ। ਸ਼ਰਾਬ ਕਾਰੋਬਾਰੀ ਪੁਲਿਸ ਨੂੰ ਕੁਝ ਨਾ ਸਮਝਦੇ ਹੋਏ ਕਾਨੂੰਨ ਦੀਆਂ ਧੱਜੀਆਂ ਉਡਾ ਕੇ 24 ਘੰਟੇ ਠੇਕੇ ਖੋਲ੍ਹ ਕੇ ਸ਼ਰਾਬ ਦੀ ਵਿਕਰੀ ਕਰਦੇ ਹਨ।
ਭਾਜਯੂਮੋ ਆਗੂਆਂ ਨੇ ਕਿਹਾ ਕਿ ਦੇਸੀ ਤੇ ਨਾਜਾਇਜ਼ ਸ਼ਰਾਬ (Illegal Liquor) ਦਾ ਧੰਦਾ ਕਰਨ ਵਾਲੇ ਵੀ ਬੇਖੌਫ਼ ਹੋ ਕੇ ਆਪਣਾ ਕਾਰੋਬਾਰ ਕਰ ਰਹੇ ਹਨ ਤੇ ਪੁਲਿਸ ਦੀ ਛਾਪੇਮਾਰੀ (Police Raid) ਦੌਰਾਨ ਪੁਲਿਸ ‘ਤੇ ਹਮਲਾ ਕਰ ਕੇ ਉਨ੍ਹਾਂ ਨੂੰ ਕਈ ਵਾਰ ਬੰਧਕ ਬਣਾ ਚੁੱਕੇ ਹਨ ਤੇ ਉਨ੍ਹਾਂ ਨੂੰ ਕਈ ਵਾਰ ਜ਼ਖ਼ਮੀ ਕਰ ਚੁੱਕੇ ਹਨ।
Vinkmag ad
Share Our Daily Posts

News Desk

Read Previous

ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਜਥੇਬੰਦਕ ਢਾਂਚੇ ਦਾ ਕੀਤਾ ਐਲਾਨ

Read Next

ਕੈਲਗਰੀ ਸ਼ਹਿਰ ਵਿਚੋਂ ਨਗਰ ਨਿਗਮ ਨੇ ਮਾਸਕ ਲਾਏ ਜਾਣ ਤੋਂ ਪਾਬੰਦੀ ਹਟਾਈ