Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਤੇ ਭੁਪਿੰਦਰ ਸਿੰਘ ਗ੍ਰਿਫ਼ਤਾਰ

ਅੰਮ੍ਰਿਤਸਰ : ਸ਼ੋਸ਼ਲ ਮੀਡੀਆ ਉੱਤੇ ਸਿੰਘ ਸਾਹਿਬਾਨ, ਸਿੱਖ ਸਿਧਾਂਤਾ ਤੇ ਸਿੱਖ ਸ਼ਹੀਦਾਂ ਬਾਰੇ ਕੀਤੀ ਭੱਦੀ ਸ਼ਬਦਾਵਲੀ ਦੇ ਸਬੰਧ ਵਿਚ ਅੱਜ ਸ਼ਾਮ ਨੂੰ ਪੁਲਿਸ ਪ੍ਰਸ਼ਾਸਨ ਨੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਏਸੀਪੀ ਹਲਕਾ ਪੂਰਬੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੁਧੀਰ ਸੂਰੀ ਨੂੰ ਗ੍ਰਿਫਤਾਰ ਕਰਕੇ 14 ਦਿਨ ਲਈ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜ ਦਿੱਤਾ ਗਿਆ ਹੈ। ਬੀਤੀ ਕੱਲ੍ਹ ਹਿੰਦੂ ਦੇਵੀ ਦੇਵਤਿਆਂ ਬਾਰੇ ਗਲਤ ਟਿੱਪਣੀਆਂ ਕਰਨ ਵਾਲੇ ਭੁਪਿੰਦਰ ਸਿੰਘ ਨੂੰ ਵੀ ਗੇਟ ਹਕੀਮਾਂ ਦੀ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਏਸੀਪੀ ਹਲਕਾ ਕੇਂਦਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਭੁਪਿੰਦਰ ਸਿੰਘ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੇ ਸ਼ੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਕੀਤੀ ਸੀ, ਜਿਸ ਵਿਚ ਸੂਰੀ ਵੱਲੋਂ ਸਿੱਖ ਸਾਹਿਬਾਨ, ਸਿੱਖ ਸਿਧਾਂਤਾਂ ਤੇ ਸਿੱਖ ਸ਼ਹੀਦਾਂ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ, ਜਿਸਦਾ ਵਿਰੋਧ ਕਰਦਿਆਂ ਕੁਝ ਜਥੇਬੰਦੀਆਂ ਦੇ ਆਗੂਆਂ ਨੇ ਮੰਗਲਵਾਰ ਨੂੰ ਸੂਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਕੁਝ ਹੀ ਦੂਰੀ ਉੱਤੇ ਰੋਕ ਲਿਆ। ਇਸੇ ਤਰਾਂ ਹੀ ਸੋਮਵਾਰ ਨੂੰ ਹਿੰਦੂ ਨੇਤਾਵਾਂ ਨੇ ਵੀ ਹਿੰਦੂ ਦੇਵਤਿਆਂ ਬਾਰੇ ਗਲਤ ਟਿੱਪਣੀਆਂ ਕਰਨ ਵਾਲੇ ਭੁਪਿੰਦਰ ਸਿੰਘ ਖਿਲਾਫ ਕਾਰਵਾਈ ਲਈ ਉਸਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਹਿੰਦੂ ਨੇਤਾਵਾਂ ਨੂੰ ਨੈਸ਼ਨਲ ਸ਼ਾਪਿੰਗ ਕੰਪਲੈਕਸ ਦੇ ਬਾਹਰ ਹੀ ਰੋਕ ਲਿਆ ਗਿਆ ਸੀ। ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿਚ ਮਾਹੌਲ ਨੂੰ ਸ਼ਾਂਤਮਈ ਰੱਖਦੇ ਹੋਏ ਸੁਧੀਰ ਸੂਰੀ ਤੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਨੌਜਵਾਨਾਂ ਨਾਲ 20 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਦੇ ਖਿਲਾਫ ਮੁਕੱਦਮਾ ਦਰਜ

Read Next

ਪੁਲਿਸ ਨੇ ਫੌਜ ਦੇ ਦੋ ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ , ਪਾਕਿਸਤਾਨ ਨੂੰ ਭੇਜ ਰਹੇ ਸਨ ਖ਼ੁਫ਼ੀਆ ਜਾਣਕਾਰੀ