Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਅੱਗ ਦੇ ਹਵਾਲੇ ਕਰ ਕੇ ਵਿਆਹੁਤਾ ਨੂੰ ਉਤਾਰ ਦਿੱਤਾ ਮੌਤ ਦੇ ਘਾਟ, ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਮੁਕੱਦਮਾ ਦਰਜ

ਲੁਧਿਆਣਾ : ਵਿਆਹੁਤਾ ਨੂੰ ਅੱਗ ਲਗਾ ਕੇ ਕਤਲ ਕਰ ਦੇਣ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਲੁਧਿਆਣਾ ਦੇ ਖਹਿਰਾ ਬੇਟ ਦੇ ਰਹਿਣ ਵਾਲੇ ਸਿੰਦਰਪਾਲ ਸਿੰਘ ਦੇ ਬਿਆਨਾਂ ਉੱਪਰ ਪਿੰਡ ਮਜਾਰਾ ਕਾਕੋਵਾਲ ਦੇ ਰਹਿਣ ਵਾਲੇ ਵਿਆਹੁਤਾ ਦੇ ਪਤੀ ਬਲਰਾਮ ਸਿੰਘ ,ਸਹੁਰੇ ਚੰਦ ਸਿੰਘ, ਮਾਤਾ ਰਜਵੰਤ ਕੌਰ ,ਨਨਾਣ ਰਾਜਿੰਦਰ ਕੌਰ ਅਤੇ ਨਣਦੋਈਏ ਕੁਲਬੀਰ ਸਿੰਘ ਦੇ ਖਿਲਾਫ਼ ਦਹੇਜ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ ।ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਮਨਦੀਪ ਕੌਰ ਦਾ ਵਿਆਹ ਤਕਰੀਬਨ ਢਾਈ ਸਾਲ ਪਹਿਲੋਂ ਪਿੰਡ ਮਜਾਰਾ ਕਾਕੋਵਾਲ ਦੇ ਰਹਿਣ ਵਾਲੇ ਬਲਰਾਮ ਸਿੰਘ ਨਾਲ ਕੀਤਾ ਸੀ । ਵਿਆਹ ਤੋਂ ਕੁਝ ਸਮਾਂ ਬਾਅਦ ਹੀ ਵਿਆਹੁਤਾ ਦਾ ਪਤੀ ਉਸ ਅਤੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਦਾਜ ਦਹੇਜ ਲਈ ਤੰਗ ਕਰਨ ਲੱਗ ਪਏ ।ਸਾਰੇ ਮੁਲਜ਼ਮ ਅਕਸਰ ਵਿਆਹੁਤਾ ਨਾਲ ਕੁੱਟਮਾਰ ਕਰਦੇ ਸਨ ।ਸਿੰਦਰਪਾਲ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਲੜਕੀ ਦਾ ਫੋਨ ਆਇਆ ਕਿ ਮੁਲਜ਼ਮ ਉਸ ਨੂੰ ਬੁਰਾ ਭਲਾ ਕਹਿ ਰਹੇ ਹਨ । ਸਿੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਦਿਨ ਲੜਕੀ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਅੱਗ ਲਗਾ ਦਿੱਤੀ । ਬੁਰੀ ਤਰ੍ਹਾਂ ਝੁਲਸੀ ਮਨਦੀਪ ਕੌਰ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਂਦਾ ਗਿਆ ,ਜਿੱਥੇ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ । ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੇ ਏਐਸਆਈ ਪੂਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਦਹੇਜ ਹੱਤਿਆ ਦਾ ਮੁਕੱਦਮਾ ਦਰਜ ਕਰ ਕੇ ਵਿਆਹੁਤਾ ਦੇ ਪਤੀ ਬਲਰਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਬਾਕੀ ਮੁਲਜ਼ਮਾਂ ਦੀ ਤਲਾਸ਼ ਚ ਛਾਪਾਮਾਰੀ ਕੀਤੀ ਜਾ ਰਹੀ ਹੈ

Vinkmag ad
Share Our Daily Posts

News Desk

Read Previous

ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਤੇ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਹੱਤਿਆ

Read Next

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ ਤਿੰਨ ਅਗਸਤ ਤੋਂ