Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅੰਤਰਰਾਜੀ ਨਸ਼ਾ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 3 ਕਿਲੋ ਹੈਰੋਇਨ ਤੇ 40 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਸਮੇਤ 6 ਸਮੱਗਲਰ ਫੜੇ

ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਤੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 20 ਕਿਲੋ 700 ਗ੍ਰਾਮ ਹੈਰੋਇਨ ਤੇ 40 ਲੱਖ 12 ਹਜ਼ਾਰ ਰੁਪਏ ਡਰੱਗ ਮਨੀ ਸਮੇਤ 6 ਵਿਅਕਤੀਆਂ ਨੂੰ ਦਿੱਲੀ, ਉੱਤਰ ਪ੍ਰਦੇਸ਼ ਤੇ ਜੰਡਿਆਲਾ ਗੁਰੂ ਤੋਂ ਕਾਬੂ ਕੀਤਾ। ਇਸ ਕਾਰਵਾਈ ਨਾਲ ਅੰਤਰਰਾਸ਼ਟਰੀ ਡਰੱਗ ਰੈਕਟ ਦੇ ਨਾਲ-ਨਾਲ ਜ਼ਿਲ੍ਹਾ ਪੁਲਿਸ ਨੇ ਅੰਤਰਰਾਜੀ ਨਸ਼ਿਆਂ ਦੀ ਸਪਲਾਈ ਚੇਨ ਦਾ ਲੱਕ ਤੋੜਨ ’ਚ ਕਾਮਯਾਬੀ ਹਾਸਲ ਕੀਤੀ ਹੈ

ਐੱਸਐੱਸਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ ਪੁਲਿਸ ਲਾਈਨਜ਼ ’ਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਵਲੋਂ ਬੀਤੇ ਦਿਨੀਂ ਦਿੱਲੀ ਤੋਂ 4 ਅਫਗਾਨੀ ਨਾਗਰਿਕਾਂ ਨੂੰ 17 ਕਿਲੋ ਹੈਰੋਇਨ, ਹੈਰੋਇਨ ਬਣਾਉਣ ਵਾਲੇ ਸਾਮਾਨ ਤੇ ਕੈਮੀਕਲ ਸਮੇਤ ਕਾਬੂ ਕੀਤਾ ਸੀ। ਉਪਰੰਤ ਡੂੰਘਾਈ ਨਾਲ ਜਾਂਚ ਕਰਦਿਆਂ ਇਸ ਧੰਦੇ ’ਚ ਸ਼ਾਮਲ 6 ਵਿਅਕਤੀਆਂ ਨੂੰ 3 ਕਿਲੋ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਕ੍ਰਿਸ਼ਨ ਲਾਲ ਵਾਸੀ ਉਚਾ ਗਾਸੀ ਰਾਮ ਚਾਂਦਨੀ ਚੌਕ ਥਾਣਾ ਲਾਹੌਰੀ ਗੇਟ ਦਿੱਲੀ, ਅਭੈ ਪ੍ਰਤਾਪ ਸਿੰਘ ਵਾਸੀ ਬਾਗਵਾਲੀ ਕਾਲੋਨੀ ਸ਼ਾਸਤਰੀ ਨਗਰ ਥਾਣਾ ਕਵੀ ਨਗਰ ਗਾਜੀਆਬਾਦ, ਇਮਤਿਆਜ਼ ਅਹਿਮਦ ਵਾਸੀ ਰਾਮਪੁਰ ਉਤਰ ਪ੍ਰਦੇਸ਼, ਇਮਰਾਨ ਵਾਸੀ ਰਾਮਪੁਰ, ਜਸਵੀਰ ਸਿੰਘ ਪੁੱਤਰ ਪ੍ਰਕਾਸ਼ ਵਾਸੀ ਸ਼ੇਖੂਪੁਰ ਮੁਹੱਲਾ ਜੰਡਿਆਲਾ ਗੁਰੂ ਤੇ ਬਲਵਿੰਦਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ।

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ 5 ਜੁਲਾਈ ਨੂੰ ਕਿਸ਼ਨ ਲਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਪਾਸੋਂ 10 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਤੇ ਦੋ ਮੋਬਾਈਲ ਫੋਨ ਬਰਾਮਦ ਹੋਏ। ਇਸੇ ਤਰ੍ਹਾਂ ਅਭੈ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ, ਜਿਨ੍ਹਾਂ ਦੀ ਪੁੱਛਗਿੱਛ ਤੋਂ ਇਹ ਖੁਲਾਸਾ ਹੋਇਆ ਕਿ ਮੁਲਜ਼ਮ ਅਭੈ ਨੇ ਪਹਿਲੀ ਜੁਲਾਈ 2021 ਨੂੰ ਕ੍ਰਿਸ਼ਨ ਲਾਲ ਦੇ ਕਹਿਣ ’ਤੇ ਇਮਤਿਆਜ਼ ਕੋਲੋਂ 80 ਲੱਖ ਰੁਪਏ ਦੀ ਡਰੱਗ ਮਨੀ ਲਈ ਸੀ ਤੇ ਜੋ ਅੱਗੇ ਅਭੈ ਨੇ ਕ੍ਰਿਸ਼ਨ ਲਾਲ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ 80 ਲੱਖ ਰੁਪਏ ’ਚੋਂ ਕ੍ਰਿਸ਼ਨ ਲਾਲ ਪਾਸੋਂ 10 ਲੱਖ 20 ਹਜ਼ਾਰ ਰੁਪਏ ਬਰਾਮਦ ਕਰ ਲਏ ਗਏ ਹਨ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਕ੍ਰਿਸ਼ਨ ਲਾਲ ਜੋ ਕਿ ਹਵਾਲੇ ਦਾ ਕਾਰੋਬਾਰ ਕਰਦਾ ਹੋਣ ਕਰਕੇ ਨਸ਼ਿਆਂ ਦੀ ਸਮੱਗÇਲੰਗ ਤੋਂ ਕਮਾਏ ਪੈਸੇ ਨੂੰ ਅਭੈ ਤੇ ਇਮਤਿਆਜ਼ ਰਾਹੀਂ ਹਵਾਲੇ ਦੇ ਕਾਰੋਬਾਰ ’ਚ ਲਾ ਕੇ ਇਹ ਪੈਸਾ ਸੰਭਾਲਦੇ ਸਨ।

6 ਜੁਲਾਈ ਨੂੰ ਉਤਰ ਪ੍ਰਦੇਸ਼ ਜਾ ਕੇ ਇਮਤਿਆਜ਼ ਅਹਿਮਦ ਨੂੰ ਕਾਬੂ ਕਰਕੇ ਉਸ ਪਾਸੋਂ 250 ਗ੍ਰਾਮ ਹੈਰੋਇਨ ਅਤੇ 12 ਲੱਖ ਰੁਪਏ ਦੀ ਡਰੱਗ ਮਨੀ ਤੋਂ ਇਲਾਵਾ ਇਮਰਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 250 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਮਤਿਆਜ਼ ਵੱਲੋਂ ਖੁਲਾਸਾ ਕਰਨ ’ਤੇ ਪੁਲਿਸ ਨੇ ਜਸਵੀਰ ਸਿੰਘ ਜੰਡਿਆਲਾ ਗੁਰੂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਕਿਲੋ ਹੈਰੋਇਨ ਤੇ 17 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਬਲਵਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 700 ਗ੍ਰਾਮ ਹੈਰੋਇਨ ਤੇ 92 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਪਹਿਲੀ ਜੁਲਾਈ 2021 ਨੂੰ ਮੁਲਜ਼ਮ ਸਰਬਜੀਤ ਸਿੰਘ ਊਰਫ ਸੇਠੀ ਤੇ ਗਗਨਦੀਪ ਸਿੰਘ ਊਰਫ ਗਗਨ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਕੀਤੀ ਪੁੱਛਗਿੱਛ ਤੋਂ ਅੰਤਰ-ਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਉਪਰੰਤ 4 ਅਫਗਾਨੀ ਨਾਗਰਿਕਾਂ ਜੰਨਤ ਗੁਲ ਕਾਕੇਰਾ, ਮੁਜ਼ਾਹਿਦ ਸ਼ਿਨਵਰੀ, ਸਮੀ ਉਲਾਹ ਅਫਗਾਨ ਤੇ ਮੁਹੱਮਦ ਲਾਲ ਕਾਕੇਰ ਵਾਸੀ ਫੋਰੈਸਟ ਲੇਨ ਸੈਨਿਕ ਫਾਰਮ ਦਿੱਲੀ ਨੂੰ 17 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਉਪਰੰਤ ਇਨ੍ਹਾਂ 6 ਮੁਲਜ਼ਮਾਂ ਨੂੰ ਕਾਬੂ ਕਰਕੇ 3 ਕਿੱਲੋ 200 ਗ੍ਰਾਮ ਹੈਰੋਇਨ ਤੇ 40 ਲੱਖ 12 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ ਤਿੰਨ ਅਗਸਤ ਤੋਂ

Read Next

ਗੁਆਂਢੀ ਭਿੜੇ, ਰੋਡਵੇਜ਼ ਦੇ ਡਰਾਈਵਰ ਸਮੇਤ ਦੋ ਜ਼ਖ਼ਮੀ