Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗੁਆਂਢੀ ਭਿੜੇ, ਰੋਡਵੇਜ਼ ਦੇ ਡਰਾਈਵਰ ਸਮੇਤ ਦੋ ਜ਼ਖ਼ਮੀ

ਅੰਮਿ੍ਤਸਰ : ਨਾਰਾਇਣਗੜ੍ਹ ਦੇ ਜੰਡਪੀਰ ਇਲਾਕੇ ਵਿਚ ਮੰਗਲਵਾਰ ਦੀ ਦੇਰ ਰਾਤ ਗਲੀ ਵਿਚ ਚੱਲ ਰਹੀ ਪਾਰਟੀ ਵਿਚ ਦੋ ਪੱਖ ਆਪਸ ਵਿਚ ਭਿੜ ਗਏ। ਇਕ ਪੱਖ ਦੇ ਲੋਕਾਂ ਨੇ ਕੁੱਟਮਾਰ ਕਰਦੇ ਹੋਏ ਰੋਡਵੇਜ਼ ਦੇ ਚਾਲਕ ਸੁਖਵਿੰਦਰ ਸਿੰਘ (54) ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਦੋਂਕਿ ਦੂਜੇ ਧਿਰ ਵੱਲੋਂ ਕੁਲਦੀਪ ਸਿੰਘ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਗੱਲ ਸੁਣੀ ਜਾ ਰਹੀ ਹੈ। ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਗਲੀ ਵਿਚ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਗੁਆਂਢ ‘ਚ ਰਹਿਣ ਵਾਲੇ ਕੁਲਦੀਪ ਸਿੰਘ ਅਤੇ ਉਸ ਦਾ ਭਰਾ ਕਾਲ਼ਾ ਸਿੰਘ ਉਨ੍ਹਾਂ ਦੇ ਕੋਲ ਆ ਕੇ ਬੈਠ ਗਏ । ਉੱਥੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚ ਬਹਿਸ ਹੋ ਗਈ। ਸੁਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਕਾਲਾ ਨੇ ਉਨ੍ਹਾਂ ਦੇ ਨਾਲ ਗਾਲ੍ਹੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਉਨ੍ਹਾਂ ਦਾ ਬੇਟੇ ਜਸਵਿੰਦਰ ਸਿੰਘ ਗਲੀ ਵਿਚ ਪਹੁੰਚਿਆ ਅਤੇ ਉਨ੍ਹਾਂ ਨੂੰ ਸਮਝਾ ਕੇ ਘਰ ਲੈ ਗਿਆ। ਸੁਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਦੇਖਦੇ ਹੀ ਦੇਖਦੇ ਕੁਲਦੀਪ ਸਿੰਘ ਨੇ ਤੇਜਧਾਰ ਹਥਿਆਰ ਨਾਲ ਉਨ੍ਹਾਂ ‘ਤੇ ਹਮਲਾ ਕਰ ਕੇ ਉਨ੍ਹਾਂ ਦੀ ਉਂਗਲੀ ਤੋੜ ਦਿੱਤੀ। ਜਦੋਂ ਕਿ ਦੂਜੇ ਪਾਸੇ ਕਾਲ਼ਾ ਸਿੰਘ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਸਿੰਘ ਨੇ ਆਪਣੇ ਬੇਟੇ ਜਸਵਿੰਦਰ ਸਿੰਘ ਦੇ ਨਾਲ ਮਿਲ ਕੇ ਉਨ੍ਹਾਂ ‘ਤੇ ਹਮਲਾ ਕਰ ਉਸ ਨੂੰ ਜਖਮੀ ਕਰ ਦਿੱਤਾ। ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਜਸਵਿੰਦਰ ਸਿੰਘ ਨੇ ਉਨ੍ਹਾਂ ਨੂੰ ਧਮਕਾਉਣ ਲਈ ਹਵਾ ਵਿਚ ਪਿਸਟਲ ਵੀ ਲਹਿਰਾਈ। ਕਾਲਾ ਸਿੰਘ ਨੇ ਦੱਸਿਆ ਕਿ ਘਟਨਾ ਦੀ ਸਾਰੀ ਵੀਡੀਓ ਸੀਸੀਟੀਵੀ ਵਿਚ ਕੈਦ ਹੈ, ਜਿੱਥੇ ਜਸਵਿੰਦਰ ਸਿੰਘ ਨੇ ਪਿਸਟਲ ਕੱਢ ਕੇ ਉਨ੍ਹਾਂ ਨੂੰ ਧਮਕਾਇਆ ਹੈ।

Vinkmag ad
Share Our Daily Posts

News Desk

Read Previous

ਅੰਤਰਰਾਜੀ ਨਸ਼ਾ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 3 ਕਿਲੋ ਹੈਰੋਇਨ ਤੇ 40 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਸਮੇਤ 6 ਸਮੱਗਲਰ ਫੜੇ

Read Next

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ – ਬੀਬੀ ਜਗੀਰ ਕੌਰ