Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ – ਬੀਬੀ ਜਗੀਰ ਕੌਰ

ਅਜਨਾਲਾ ,ਰਮਦਾਸ ,7 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲ੍ਹਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ। ਜੇਕਰ ਸਰਕਾਰ ਇਸ ਸਬੰਧ ਵਿਚ ਸੰਜੀਦਾ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲ੍ਹਣ ਦੀ ਪਹਿਲਕਦਮੀ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਵਾਂ ਖੋਲ੍ਹੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੋਰੋਨਾ ਦਾ ਬਹਾਨਾ ਨਹੀਂ ਰਹਿਣਾ ਚਾਹੀਦਾ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਗੁਆਂਢੀ ਭਿੜੇ, ਰੋਡਵੇਜ਼ ਦੇ ਡਰਾਈਵਰ ਸਮੇਤ ਦੋ ਜ਼ਖ਼ਮੀ

Read Next

ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਨੇ ਵਿਧਾਇਕ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਹੁਕਮ