Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਿਮਾਚਲ ਦੇ ਛੇ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੀ ਮੌਤ ’ਤੇ 3 ਦਿਨਾਂ ਸੋਗ ਦਾ ਐਲਾਨ, PM ਮੋਦੀ ਤੇ ਪੰਜਾਬ ਦੇ CM ਨੇ ਪ੍ਰਗਟਾਇਆ ਦੁੱਖ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿਚ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ। ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਦੇ ਸੀਨੀਅਰ ਡਾਕਟਰ ਡਾ. ਜਨਕ ਰਾਜ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੀ ਨਿੱਜੀ ਰਿਹਾਇਸ਼ ਹੋਲੀਲਾਜ ਵਿਖੇ ਲਿਆਂਦਾ ਗਿਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਵਿਚ ਤਿੰਨ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।

ਕਾਂਗਰਸ ਸਣੇ ਭਾਜਪਾ ਨੇ ਵੀ 10 ਜੁਲਾਈ ਤਕ ਆਪਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।

ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵੀਰਭੱਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਵੀਰਭੱਦਰ ਸਿੰਘ ਨੇ ਆਪਣੇ ਸਿਆਸੀ ਸਫ਼ਰ ਵਿਚ ਤਜਰਬੇ ਸਦਕਾ ਹਿਮਾਚਲ ਪ੍ਰਦੇਸ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮੌਤ ਦਾ ਦੁੱਖ ਹੋਇਆ। ਭਗਵਾਨ ਇਸ ਮਹਾਨ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਪ੍ਰਗਟਾਇਆ ਦੁੱਖ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਰਭੱਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਹਰਮਨਪਿਆਰੇ ਨੇਤਾ ਜੋ ਜਨਤਾ ਨੂੰ ਬੇਹੱਦ ਪਿਆਰ ਕਰਦੇ ਹਨ, ਮੇਰੇ ਲਈ ਵੱਡੇ ਭਰਾ ਦੇ ਬਰਾਬਰ ਸਨ। ਇਸ ਤੋਂ ਵੀ ਉਪਰ ਉਹ ਸਾਡੇ ਸਾਰਿਆਂ ਲਈ ਰਾਹਦਸੇਰਾ ਸਨ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਥਾਂ ਦੇਵੇ ਤੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ

ਇਸ ਤੋਂ ਪਹਿਲਾਂ ਸੋੋਮਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਹਲਕਾ ਇੰਫੈਕਸ਼ਨ ਸੀ। ਹਾਲਾਂਕਿ ਆਕਸੀਜਨ ਲੈਵਲ ਤੋਂ ਲੈ ਕੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਸਨ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਮਿਲਣ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਸ਼ਿਮਲਾ ਗਏ ਸਨ।

ਰਾਜਾ ਵੀਰਭੱਦਰ ਸਿੰਘ ਦਾ ਜਨਮ 23 ਜੂਨ 1934 ਨੂੰ ਬੁਸ਼ਹਿਰ ਰਿਆਸਤ ਦੇ ਰਾਜਾ ਪਦਮ ਸਿੰਘ ਦੇ ਘਰ ਹੋਇਆ ਸੀ। ਉਹ ਪਹਿਲੀ ਵਾਰ 1962 ਵਿਚ ਲੋਕ ਸਭਾ ਲਈ ਚੁਣੇ ਗਏ ਸਨ।ਇਸ ਤੋਂ ਬਾਅਦ 1967, 1971, 1980 ਅਤੇ 2009 ਵਿਚ ਵੀਰਭੱਦਰ 1983 ਤੋਂ ਤੀਜੇ ਨੰਬਰ ਤੇ ਸਨ। 1993 ਤੋਂ 1998. ਵੀਰਭੱਦਰ ਸਿੰਘ, ਜੋ 2003 ਤੋਂ 2007 ਅਤੇ 2012 ਤੋਂ 2017 ਤੱਕ ਇੱਕ ਵਾਰ ਫਿਰ ਹਿਮਾਚਲ ਦੇ ਮੁੱਖ ਮੰਤਰੀ ਰਹੇ

 

 

Vinkmag ad
Share Our Daily Posts

News Desk

Read Previous

ਫਿਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਰੇਟ

Read Next

ਕਿਸਾਨਾਂ ਨੇ ਮਹਿੰਗਾਈ ਖਿਲਾਫ਼ ਕੀਤਾ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ, ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਜਾਣੋ ਆਪਣੇ ਸ਼ਹਿਰ ਦਾ ਹਾਲ